ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਉਣ ਵਾਲੇ ਗਾਇਕ ਜੈਜ਼ੀ ਬੀ ਦਾ ਗੋਲਡ ਮੈਡਲ ਨਾਲ ਸਨਮਾਨ
ਪੰਜਾਬੀ ਗਾਇਕ ਜੈਜ਼ੀ ਬੀ ਲਗਾਤਾਰ ਕਿਸਾਨਾਂ ਦੇ ਨਾਲ ਖੇਤੀ ਕਾਨੂੰਨਾਂ ਦੇ ਫ਼ਿਲਾਫ ਆਵਾਜ਼ ਉਠਾਉਂਦੇ ਆ ਰਹੇ ਹਨ । ਇਹੀ ਨਹੀਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਉਠਾਉਣ ਕਰਕੇ ਉਹਨਾਂ ਦਾ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਸੀ । ਕਿਸਾਨ ਅੰਦੋਲਨ ਵਿੱਚ ਉਹਨਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਜੈਜ਼ੀ ਬੀ ਨੂੰ ਸਨਮਾਨਿਤ ਕੀਤਾ ਗਿਆ ਹੈ ।
Pic Courtesy: Instagram
ਹੋਰ ਪੜ੍ਹੋ :
ਮਹੇਂਦਰ ਸਿੰਘ ਧੋਨੀ ਅਤੇ ਸਾਕਸ਼ੀ ਨੇ ਮਨਾਈ ਵੈਡਿੰਗ ਐਨੀਵਰਸਰੀ
Pic Courtesy: Instagram
ਇਹ ਜਾਣਕਾਰੀ ਜੈਜ਼ੀ ਬੀ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਤੇ ਦਿੱਤੀ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਖੇਤੀ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਲਈ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਧਰਨੇ ਤੇ ਬੈਠੇ ਹਨ । ਪੰਜਾਬ ਵਿੱਚ ਤਕਰੀਬਨ ਹਰ ਬੰਦੇ ਨੇ ਕਿਸਾਨਾਂ ਦੇ ਇਸ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ ਹੈ ।
Pic Courtesy: Instagram
ਹਰ ਕਿਸੇ ਨੇ ਅਪਣੇ-ਆਪਣੇ ਤਰੀਕੇ ਨਾਲ ਇਸ ਅੰਦੋਲਨ ਵਿੱਚ ਆਪਣਾ ਯੋਗਦਾਨ ਦਿੱਤਾ ਹੈ। ਪੰਜਾਬੀ ਕਲਾਕਾਰਾਂ ਨੇ ਵੀ ਕੋਈ ਕਮੀ ਨਹੀਂ ਛੱਡੀ ।ਵਿਦੇਸ਼ਾਂ ਵਿੱਚ ਬੈਠੇ ਕਲਾਕਾਰਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹੋਏ ਸਰਕਾਰਾਂ ਦਾ ਵਿਰੋਧ ਕੀਤਾ ਹੈ।
View this post on Instagram