ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਗਾਇਕ ਕਮਲਹੀਰ ਅਤੇ ਬਿੰਨੂ ਢਿੱਲੋਂ ਨੇ ਗੁਰੂ ਸਾਹਿਬ ਨੂੰ ਕੀਤਾ ਯਾਦ
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਹਰ ਕੋਈ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ । ਗਾਇਕ ਕਮਲਹੀਰ ਨੇ ਵੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਦੇ ਨਾਲ ਹੀ ਅਦਾਕਾਰ ਬਿੰਨੂ ਢਿੱਲੋਂ ਨੇ ਵੀ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ।
Image From internet
ਹੋਰ ਪੜ੍ਹੋ : ਅਦਾਕਾਰਾ ਮਲਿਕਾ ਦੂਆ ਦੀ ਮਾਂ ਦਾ ਕੋਰੋਨਾ ਨਾਲ ਹੋਇਆ ਦਿਹਾਂਤ
Image From Kamalheer's isntagramਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਈ ਧਾਰਮਿਕ ਸਮਾਗਮਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ । ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ ।ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਆਪੋ ਆਪਣੇ ਤਰੀਕੇ ਨਾਲ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ ।
Image From Binnu Dhillon isntagram
ਸ੍ਰੀ ਗੁਰੂ ਅਰਜਨ ਦੇਵ ਜੀ, ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦੇ ਸਪੁੱਤਰ ਦਾ ਜਨਮ ੧੫ ਅਪ੍ਰੈਲ ੧੫੬੩ ਨੂੰ ਮਾਤਾ ਭਾਨੀ ਜੀ ਦੀ ਕੁੱਖੋਂ, ਗੋਇੰਦਵਾਲ ਵਿਖੇ ਹੋਇਆ।
View this post on Instagram
ਗੁਰੂ ਅਰਜਨ ਸਾਹਿਬ ਦੇ ਭਰਾ ਬਾਬਾ ਪ੍ਰਿਥੀ ਚੰਦ ਤੇ ਬਾਬਾ ਮਹਾਂਦੇਵ ਸਨ।ਗੁਰੂ ਅਰਜਨ ਦੇਵ ਨੇ ਦੇਵਨਗਰੀ ਪਾਂਧੇ ਪਾਸੋਂ ਸਿੱਖੀ, ਫ਼ਾਰਸੀ ਅੱਖਰ ਪਿੰਡ ਦੇ ਮਕਤਬ ਵਿਚੋਂ ਸਿਖੇ ਤੇ ਸੰਸਕ੍ਰਿਤ ਵਿਦਿਆ, ਪੰਡਤ ਬੈਣੀ ਕੋਲੋਂ ਬੈਠ ਕੇ ਲਈ। ਕਈ ਲਿਖਾਰੀਆਂ ਨੇ ਲਿਖਿਆ ਹੈ ਕਿ ਗੁਰੂ ਅਰਜਨ ਦੇਵ ਉਨ੍ਹਾਂ ਭਾਸ਼ਾਵਾਂ ਦੇ ਅੰਤਰੀਵ ਭਾਵ ਨੂੰ ਪੂਰੀ ਤਰ੍ਹਾਂ ਸਮਝਦੇ ਸਨ।
View this post on Instagram