ਪੰਜਾਬੀ ਸੂਟ ‘ਚ ਕਹਿਰ ਢਾਹ ਰਹੀ ਹੈ ਗਾਇਕਾ ਕੌਰ ਬੀ, ਪ੍ਰਸ਼ੰਸਕਾਂ ਨੂੰ ਪਸੰਦ ਆ ਰਹੀਆਂ ਨੇ ਇਹ ਤਸਵੀਰਾਂ
ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਕੌਰ ਬੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਏਨੀਂ ਦਿਨੀਂ ਉਹ ਆਪਣੇ ਦੋ ਨਵੇਂ ਗੀਤਾਂ ਕਰਕੇ ਖੂਬ ਸੁਰਖੀਆਂ ਬਟੋਰ ਰਹੀ ਹੈ। ਜੀ ਹਾਂ ਉਹ ਬਹੁਤ ਜਲਦ ਆਪਣੇ ਨਵੇਂ ਗੀਤ ‘ਇਸ਼ਕ ਵਿੱਚ ਔਖਾ’ ਤੇ ਲੈਜਾ ਲੈਜਾ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੀ ਹੈ। ਫ਼ਿਲਹਾਲ ਤਾਂ ਗੀਤ ਦੇ ਪੋਸਟਰ ਹੀ ਸਾਹਮਣੇ ਆਏ ਨੇ।
image source-instagram
ਹੋਰ ਪੜ੍ਹੋ : ਨੇਹਾ ਕੱਕੜ ਨੇ 'ਦਿਲ ਕੋ ਕਰਾਰ ਆਇਆ' ਗੀਤ ਦਾ ਨਵਾਂ ਵਰਜ਼ਨ ਕੀਤਾ ਰਿਲੀਜ਼, ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ
image source-instagram
ਗਾਇਕਾ ਕੌਰ ਬੀ ਜੋ ਕਿ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਸਟਾਈਲਿਸ਼ ਪੰਜਾਬੀ ਸੂਟ ‘ਚ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਨੇ। ਜੀ ਹਾਂ ਉਹ ਪੀਲੇ ਤੇ ਫਰੌਜੀ ਰੰਗ ਦੇ ਸੂਟ ‘ਚ ਕਹਿਰ ਢਾਹ ਰਹੀ ਹੈ। ਉਨ੍ਹਾਂ ਨੇ ਪੀਲੇ ਰੰਗ ਦੇ ਸਲਵਾਰ ਸੂਟ ਦੇ ਨਾਲ ਫਰੋਜੀ ਰੰਗ ਦਾ ਸਟਾਈਲਿਸ਼ ਦੁਪੱਟਾ ਲਿਆ ਹੈ। ਪ੍ਰਸ਼ੰਸਕਾਂ ਨੂੰ ਗਾਇਕਾ ਦਾ ਇਹ ਦਿਲਕਸ਼ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।
image source-instagram
ਜੇ ਗੱਲ ਕਰੀਏ ਗਾਇਕਾ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ ‘ਲਾਹੌਰ ਦਾ ਪਰਾਂਦਾ’, ‘ਜੱਟੀ’, ‘ਕਾਫ਼ਿਰ’, ‘ਬਜਟ’, ‘ਸੰਧੂਰੀ ਰੰਗ’, ‘ਖੁਦਗਰਜ਼ ਮੁਹੱਬਤ’, ‘ਪਰਾਂਦਾ’, ‘ਅਗੇਂਜ਼ਡ ਜੱਟੀ’, ‘ਫੀਲਿੰਗ’, ‘ਮਹਾਰਾਣੀ’ ਸਣੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ।