ਕੌਰ ਬੀ ਨੇ ਪੰਜਾਬੀ ਸੂਟ ‘ਚ ਬਿਖੇਰੀਆਂ ਆਪਣੀ ਦਿਲਕਸ਼ ਅਦਾਵਾਂ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  July 28th 2021 12:32 PM |  Updated: July 28th 2021 12:33 PM

ਕੌਰ ਬੀ ਨੇ ਪੰਜਾਬੀ ਸੂਟ ‘ਚ ਬਿਖੇਰੀਆਂ ਆਪਣੀ ਦਿਲਕਸ਼ ਅਦਾਵਾਂ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਾਇਕਾ ਦਾ ਇਹ ਅੰਦਾਜ਼, ਦੇਖੋ ਵੀਡੀਓ

ਪੰਜਾਬੀ ਗਾਇਕ ਕੌਰ ਬੀ ਜੋ ਕਿ ਆਪਣੇ ਨਵੇਂ ਗੀਤ ਲੈਜਾ ਲੈਜਾ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋ ਗਈ ਹੈ। ਜੀ ਹਾਂ ਇਸ ਗੀਤ ਦਾ ਆਡੀਓ ਰਿਲੀਜ਼ ਹੋ ਗਿਆ ਹੈ। ਜਿਸ ਨੂੰ ਲੈ ਕੇ ਆਪਣੀ ਉਤਸੁਕਤਾ ਬਿਆਨ ਕਰਦੇ ਹੋਏ ਗਾਇਕਾ ਕੌਰ ਬੀ ਨੇ ਆਪਣਾ ਇੱਕ ਪਿਆਰਾ ਜਿਹਾ ਡਾਂਸ ਵੀਡੀਓ ਸਾਂਝਾ ਕੀਤਾ ਹੈ।

singer kaur b image source-instagram

ਹੋਰ ਪੜ੍ਹੋ : ਏ.ਐੱਸ. ਕੰਗ ਦੀਆਂ ਬੋਲੀਆਂ ‘ਤੇ ਸ਼ਿੰਦਾ ਨੇ ਪਾਇਆ ਗਿੱਧਾ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਿੱਪੀ ਗਰੇਵਾਲ ਦਾ ਆਪਣੇ ਪੁੱਤਰਾਂ ਦੇ ਨਾਲ ਬਣਾਇਆ ਇਹ ਮਜ਼ੇਦਾਰ ਵੀਡੀਓ

ਹੋਰ ਪੜ੍ਹੋ : ਹਿਮਾਂਸ਼ੀ ਖੁਰਾਣਾ ਦਾ ਇਹ ਫਨੀ ਵੀਡੀਓ ਛਾਇਆ ਸੋਸ਼ਲ ਮੀਡੀਆ ‘ਤੇ, ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਦੇ ਰਹੇ ਨੇ ਪ੍ਰਤੀਕਿਰਿਆ, ਦੇਖੋ ਵੀਡੀਓ

singer kaur b image source-instagram

ਇਸ ਵੀਡੀਓ ‘ਚ ਦੇਖ ਸਕਦੇ ਹੋ ਉਨ੍ਹਾਂ ਨੇ ਖ਼ੂਬਸੂਰਤ ਪੰਜਾਬੀ ਸੂਟ ਪਾਇਆ ਹੈ। ਇਸ ਵੀਡੀਓ ‘ਚ ਉਹ ਆਪਣੇ ਨਵੇਂ ਗੀਤ ‘ਲੈਜਾ ਲੈਜਾ’ ਉੱਤੇ ਥਿਰਕਦੀ ਹੋਈ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਤੇ ਕਲਾਕਾਰਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

kaur b shared her splendid image in punjabi suite image source-instagram

ਜੇ ਗੱਲ ਕਰੀਏ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਦੇ ਨਾਮੀ ਗਾਇਕਾ ਹੈ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਉਹ ‘ਲਾਹੌਰ ਦਾ ਪਰਾਂਦਾ’, ‘ਜੱਟੀ’, ‘ਕਾਫ਼ਿਰ’, ‘ਬਜਟ’, ‘ਸੰਧੂਰੀ ਰੰਗ’, ‘ਖੁਦਗਰਜ਼ ਮੁਹੱਬਤ’, ‘ਪਰਾਂਦਾ’, ‘ਅਗੇਂਜ਼ਡ ਜੱਟੀ’, ‘ਫੀਲਿੰਗ’, ‘ਮਹਾਰਾਣੀ’ ਸਣੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ।

 

View this post on Instagram

 

A post shared by KaurB? (@kaurbmusic)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network