ਗਾਇਕ ਮਨਕਿਰਤ ਔਲਖ ਨੇ ਆਪਣੇ ਪ੍ਰਸ਼ੰਸਕਾਂ ਨੂੰ ਹਰ ਰੋਜ਼ ਇਹ ਕੰਮ ਕਰਨ ਦੀ ਕੀਤੀ ਅਪੀਲ
ਕਿਸਾਨ ਇਸ ਸਮੇਂ ਆਪਣੇ ਹੱਕਾਂ ਦੀ ਲੜਾਈ ਲਈ ਸੜਕਾਂ ਤੇ ਰੇਲਵੇ ਟ੍ਰੈਕ ‘ਤੇ ਬੈਠ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਹ ਇਤਿਹਾਸ ‘ਚ ਸ਼ਾਇਦ ਪਹਿਲੀ ਵਾਰ ਹੋ ਰਿਹਾ ਹੋਏਗਾ ਕਿ ਕਿਸੇ ਸੰਘਰਸ਼ ‘ਚ ਕਲਾਕਾਰਾਂ ਵੱਲੋਂ ਵੀ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ।
ਹੋਰ ਪੜ੍ਹੋ :
ਬੀਤੇ ਦਿਨ ਬਠਿੰਡਾ ਦੇ ਗੋਨਿਆਣੇ ‘ਚ ਕਲਾਕਾਰਾਂ ਨੇ ਵੱਡਾ ਇੱਕਠ ਕੀਤਾ ਤੇ ਇਸ ਬਿੱਲ ਖਿਲਾਫ ਆਪਣਾ ਵਿਰੋਧ ਜਤਾਇਆ । ‘ਜੈ ਜਵਾਨ, ਜੈ ਕਿਸਾਨ’ ਨਾਂ ਦੇ ਇਸ ਧਰਨੇ ਦੀ ਅਗਵਾਈ ਖੁਦ ਅੰਮ੍ਰਿਤ ਮਾਨ ਨੇ ਕੀਤੀ । ਏਨੇਂ ਇੱਕਠ ਦੇ ਬਾਵਜੂਦ ਨੈਸ਼ਨਲ ਮੀਡੀਆ ਨੇ ਇਸ ਧਰਨੇ ਦੀ ਕਵਰੇਜ਼ ਨਹੀਂ ਕੀਤੀ । ਜਿਸ ਨੂੰ ਲੈ ਕੇ ਬਹੁਤ ਸਾਰੇ ਕਲਾਕਾਰਾਂ ਨੇ ਇਤਰਾਜ਼ ਵੀ ਜਤਾਇਆ ਹੈ ।
ਮਨਕਿਰਤ ਔਲਖ ਨੇ ਇਸ ਸਬੰਧ ਵਿੱਚ ਆਪਣੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ । ਉਹਨਾਂ ਨੇ ਹਰ ਬੰਦੇ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸੋਸ਼ਲ ਮੀਡੀਆ ਪਲੇਟ ਫਾਰਮਾਂ ਤੇ ਕਿਸਾਨਾਂ ਦੇ ਹੱਕ ਵਿੱਚ ਪੋਸਟਾਂ ਪਾਉਣ ਤਾਂ ਜੋ ਨੈਸ਼ਨਲ ਮੀਡੀਆ ਵੀ ਕਿਸਾਨਾਂ ਦੀ ਕਵਰੇਜ਼ ਦਿਖਾਉਣ ਲਈ ਮਜ਼ਬੂਰ ਹੋ ਜਾਵੇ ।
View this post on Instagram
ਉਹਨਾਂ ਨੇ ਕਿਹਾ ਸੋਸ਼ਲ ਮੀਡੀਆ ਦੀ ਪਹੁੰਚ ਬਹੁਤ ਦੂਰ ਤੱਕ ਹੁੰਦੀ ਹੈ । ਇਸ ਲਈ ਹਰ ਬੰਦੇ ਨੂੰ ਹਰ ਰੋਜ਼ ਕਿਸਾਨਾਂ ਦੇ ਹੱਕ ਵਿੱਚ ਇੱਕ ਪੋਸਟ ਪਾਉਣੀ ਚਾਹੀਦੀ ਹੈ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਇਹ ਬਿੱਲ ਵਾਪਿਸ ਲੈਣ ਲਈ ਮਜ਼ਬੂਰ ਹੋ ਜਾਵੇ ।