ਗਾਇਕ ਮਨਕਿਰਤ ਔਲਖ ਗੁਰਦੁਆਰਾ ਪੱਥਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ, ਤਸਵੀਰਾਂ ਵਾਇਰਲ
ਗਾਇਕ ਮਨਕਿਰਤ ਔਲਖ ਲੇਹ ਲੱਦਾਖ ‘ਚ ਸਥਿਤ ਗੁਰਦੁਆਰਾ ਪੱਥਰ ਸਾਹਿਬ ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿਸ ਦੀਆਂ ਤਸਵੀਰਾਂ ਗਾਇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸ਼ੇਅਰ ਕੀਤੀਆਂ ਹਨ । ਉਨ੍ਹਾਂ ਨੇ ਗੁਰੂ ਘਰ ‘ਚ ਮੱਥਾ ਟੇਕਿਆ ਅਤੇ ਸ਼ਬਦ ਗੁਰਬਾਣੀ ਸਰਵਣ ਕੀਤੀ । ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਟੀਮ ਦੇ ਮੈਂਬਰ ਅਤੇ ਦੋਸਤ ਮਿੱਤਰ ਵੀ ਨਾਲ ਸਨ ।
Image From Instagram
ਹੋਰ ਪੜ੍ਹੋ : ਪਿਤਾ ਦੀ ਮੌਤ ਤੋਂ ਬਾਅਦ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਕਰ ਰਿਹਾ ਹੈ ਇਹ ਬੱਚਾ, ਤਸਵੀਰਾਂ ਹੋ ਰਹੀਆਂ ਵਾਇਰਲ
Image From Instagram
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ।ਦੱਸ ਦਈਏ ਕਿ ਇਹ ਗੁਰਦੁਆਰਾ ਸਾਹਿਬ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਨਾਲ ਸਬੰਧਤ ਹੈ । ਮਨਕਿਰਤ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਹੁਣ ਤੱਕ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ ।
Image From Instagram
ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਗੀਤਾਂ ‘ਤੇ ਮਿਲੀਅਨਸ ਵਿਊਜ਼ ਹੁੰਦੇ ਹਨ । ਬੀਤੇ ਦਿਨੀਂ ਉਨ੍ਹਾਂ ਦਾ ਗੀਤ ਬੇਗਮ ਰਿਲੀਜ਼ ਹੋਇਆ ਸੀ, ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।