ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਗਾਇਕਾ ਪਰਵੀਨ ਭਾਰਟਾ ਨੇ ਸੰਗਤਾਂ ਨੂੰ ਦਿੱਤੀ ਵਧਾਈ
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ (Guru Nanak Dev ji ) ਦਾ ਵਿਆਹ ਪੁਰਬ (Viah Purb) ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ਸੰਗਤਾਂ ਦੇ ਵੱਲੋਂ ਨਗਰ ਕੀਰਤਨ ਕੱਢੇ ਜਾ ਰਹੇ ਹਨ । ਇਸ ਮੌਕੇ ਸੈਲੀਬ੍ਰੇਟੀਜ਼ ਦੇ ਵੱਲੋਂ ਵੀ ਗੁਰੂ ਸਾਹਿਬ ਦੇ ਵਿਆਹ ਪੁਰਬ ਦੀ ਵਧਾਈ ਸੰਗਤਾਂ ਨੂੰ ਦਿੱਤੀ ਜਾ ਰਹੀ ਹੈ । ਗਾਇਕਾ ਪਰਵੀਨ ਭਾਰਟਾ ਨੇ ਵੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਗੁਰੂ ਸਾਹਿਬ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ ਹੈ ।
Image Source : Google
ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੀ ਅਗਲੀ ਫ਼ਿਲਮ ‘ਕੈਰੀ ਆਨ ਜੱਟਾ-3’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ
ਸੁਲਤਾਨ ਪੁਰ ਲੋਧੀ ਤੋਂ ਬਰਾਤ ਬਟਾਲੇ ਗਈ । ਇਸ ਮੌਕੇ ਸੰਗਤਾਂ ਨੇ ਸ਼ਬਦ ਕੀਰਤਨ ਕਰਦੀਆਂ ਹੋਈਆਂ ਗੁਰੂ ਸਾਹਿਬ ਨੂੰ ਯਾਦ ਕਰਦੀਆਂ ਹਨ । ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਹਰ ਸਾਲ ਮਨਾਇਆ ਜਾਂਦਾ ਹੈ । ਬਟਾਲੇ ਦੀ ਧਰਤੀ ਤੋਂ ਅੰਮ੍ਰਿਤ ਵੇਲੇ ਇਹ ਬਰਾਤ ਰੂਪੀ ਨਗਰ ਕੀਰਤਨ ਚੱਲਦਾ ਹੈ ।
Image Source :Google
ਹੋਰ ਪੜ੍ਹੋ : ਕੇ.ਆਰ.ਕੇ ਨੂੰ ਜੇਲ੍ਹ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ
ਇਸੇ ਦਿਨ ਸੁਲਤਾਨ ਪੁਰੀ ਲੋਧੀ ਤੋਂ ਮਾਤਾ ਸੁੱਲਖਣੀ ਜੀ ਨੂੰ ਵਿਆਹੁਣ ਦੇ ਲਈ ਗੁਰੂ ਨਾਨਕ ਦੇਵ ਜੀ ਬਟਾਲਾ ਗਏ ਸਨ । ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਸਨ । ਉਨ੍ਹਾਂ ਨੇ ਆਪਣੀਆਂ ਉਦਾਸੀਆਂ ਦੇ ਦੌਰਾਨ ਭੁੱਲੇ ਭਟਕੇ ਲੋਕਾਂ ਨੂੰ ਰਾਹ ‘ਤੇ ਪਾਇਆ ।
Image Source : Google
ਇਸ ਤੋਂ ਇਲਾਵਾ ਸਮਾਜ ‘ਚ ਫੈਲੀਆਂ ਕੁਰੀਤੀਆਂ ਜਿਵੇਂ ਕਿ ਜਾਤ ਪਾਤ, ਧਰਮ ਨੂੰ ਲੈ ਕੇ ਕੀਤੇ ਜਾਣ ਵਾਲੇ ਭੇਦ ਭਾਵ ਦਾ ਖੰਡਨ ਕੀਤਾ । ਇਸ ਤੋਂ ਇਲਾਵਾ ਔਰਤਾਂ ‘ਤੇ ਹੁੰਦੇ ਜ਼ੁਲਮਾਂ ਖਿਲਾਫ ਵੀ ਆਪਣੀ ਬਾਣੀ ‘ਚ ਜ਼ਿਕਰ ਕੀਤਾ ।