ਗਾਇਕਾ ਪਰਵੀਨ ਭਾਰਟਾ ਨੇ ਆਪਣੇ ਵਿਆਹ ਦੀ 9ਵੀਂ ਵਰ੍ਹੇਗੰਢ ‘ਤੇ ਪਤੀ ਲਈ ਪਿਆਰੀ ਜਿਹੀ ਪੋਸਟ ਪਾ ਕੇ ਕੀਤਾ ਵਿਸ਼, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ
ਆਪਣੀ ਮਿੱਠੀ ਆਵਾਜ਼ ਦੇ ਨਾਲ ਹਰ ਇੱਕ ਦਾ ਦਿਲ ਜਿੱਤਣ ਵਾਲੀ ਗਾਇਕਾ ਪਰਵੀਨ ਭਾਰਟਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਆਪਣੇ ਵਿਆਹ ਦੀ 9ਵੀਂ ਵਰ੍ਹੇਗੰਢ ਮੌਕੇ ‘ਤੇ ਕੁਝ ਖ਼ਾਸ ਤਸਵੀਰਾਂ ਸਾਂਝੀਆਂ ਕੀਤੀਆਂ ਨੇ।
Image Source; facebook
Image Source; facebook
ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ- ‘ਅੱਜ ਸਾਡੀ ਨੌਂਵੀਂ ਸਾਲ ਗਿਰਾਹ ਹੈ ਸੋ ਆਪ ਸਭ ਦੀਆਂ ਦੁਆਵਾਂ ਕਰਨਾ ਜ਼ਿੰਦਗੀ ਦਾ ਸਫਰ ਹੱਸਦੇ ਖੇਡਦੇ ਪਿਆਰ ਨਾਲ ਗੁਜ਼ਰੇ ਅਤੇ ਹਮੇਸ਼ਾ ਆਪ ਦੀਆਂ ਦੁਆਵਾਂ ਦੇ ਪਾਤਰ ਬਣੇ ਰਹੀਏ। ????’ । ਉਨ੍ਹਾਂ ਨੇ ਨਾਲ ਹੀ ਆਪਣੇ ਲਾਈਫ ਪਾਰਟਨਰ ਦੇ ਨਾਲ ਤਸਵੀਰਾਂ ਵੀ ਪੋਸਟ ਕੀਤੀਆਂ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਜੋੜੀ ਨੂੰ ਮੁਬਾਰਕਾਂ ਦੇ ਰਹੇ ਹਨ।
Image Source; facebook
ਜੇ ਗੱਲ ਕਰੀਏ ਪਰਵੀਨ ਭਾਰਟਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ‘ਚੋਂ ਇੱਕ ਹੈ । ਪਰਵੀਨ ਭਾਰਟਾ ਨੂੰ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਸੀ ਅਤੇ ਉਨ੍ਹਾਂ ਦਾ ਇਹੀ ਸ਼ੌਂਕ ਉਨ੍ਹਾਂ ਦੇ ਪ੍ਰੋਫੈਸ਼ਨ ‘ਚ ਤਬਦੀਲ ਹੋ ਗਿਆ । ਪਰਵੀਨ ਭਾਰਟਾ ਨੇ ਅੱਠ ਸਾਲ ਦੀ ਉਮਰ ‘ਚ ਗਾਉਣਾ ਸ਼ੁਰੂ ਕਰ ਦਿੱਤਾ ਸੀ ਅਤੇ ਪਿਤਾ ਦਾ ਸ਼ੁਰੂ ਤੋਂ ਹੀ ਸਹਿਯੋਗ ਰਿਹਾ । ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਸਮੇਂ-ਸਮੇਂ ਤੇ ਧਾਰਮਿਕ ਗੀਤਾਂ ਦੇ ਨਾਲ ਵੀ ਦਰਸ਼ਕਾਂ ਦੇ ਸਨਮੁੱਖ ਹੁੰਦੇ ਰਹਿੰਦੇ ਨੇ।