ਗਾਇਕਾ ਪਰਵੀਨ ਭਾਰਟਾ ਨੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕ ਵੀ ਦੇ ਰਹੇ ਗਾਇਕਾ ਨੂੰ ਵਧਾਈ

Reported by: PTC Punjabi Desk | Edited by: Shaminder  |  February 26th 2022 11:41 AM |  Updated: February 26th 2022 11:42 AM

ਗਾਇਕਾ ਪਰਵੀਨ ਭਾਰਟਾ ਨੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕ ਵੀ ਦੇ ਰਹੇ ਗਾਇਕਾ ਨੂੰ ਵਧਾਈ

ਗਾਇਕਾ ਪਰਵੀਨ ਭਾਰਟਾ (Parveen Bharta)  ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਭਰਾ ਦਾ ਵਿਆਹ (Brother Wedding)ਹੋ ਗਿਆ ਹੈ । ਜਿਸ ਦੀਆਂ ਤਸਵੀਰਾਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।ਇਸ ਦੇ ਨਾਲ ਹੀ ਨਵ-ਵਿਆਹੀ ਜੋੜੀ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਦੇ ਲਈ ਵੀ ਵਧਾਈ ਦਿੱਤੀ ਹੈ ।ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਗਾਇਕਾਂ ਨੇ ਸ਼ਿਰਕਤ ਕੀਤੀ ਅਤੇ ਆਪਣੇ ਗੀਤਾਂ ਦੇ ਨਾਲ ਸਮਾਂ ਬੰਨਿਆ ।ਇਸ ਤੋਂ ਪਹਿਲਾਂ ਗਾਇਕਾ ਨੇ ਆਪਣੇ ਭਰਾ ਦੀ ਮਹਿੰਦੀ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਸਨ ।

parveen Bharta brother ,, image From instagram

ਹੋਰ ਪੜ੍ਹੋ : ਦੀਪ ਸਿੱਧੂ ਦੀ ਖਾਸ ਦੋਸਤ ਰੀਨਾ ਰਾਏ ਨੇ ਪੋਸਟ ਕੀਤੀ ਸਾਂਝੀ, ਦੱਸਿਆ ਕਿਵੇਂ ਕੁਝ ਘੰਟਿਆਂ ‘ਚ ਹੀ ਬਦਲ ਗਈ ਉਸ ਦੀ ਜ਼ਿੰਦਗੀ

ਇਸ ਦੇ ਨਾਲ ਹੀ ਵਿਆਹ ਸਮਾਗਮ ‘ਚ ਪਰਫਾਰਮੈਂਸ ਦੇਣ ਆਏ ਗਾਇਕਾਂ ਦੇ ਵੀਡੀਓ ਵੀ ਸਾਂਝੇ ਕੀਤੇ ਹਨ । ਗਾਇਕਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਇੰਡਸਟਰੀ ‘ਚ ਲੰਮੇ ਸਮੇਂ ਤੋਂ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੀ ਆ ਰਹੀ ਹੈ । ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਗਾਇਕੀ ਦੇ ਇਸ ਖੇਤਰ ‘ਚ ਉਸ ਨੂੰ ਇਹ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਸੀ ।

parveen Bharta image From instagram

ਇਸ ਕਾਰਨ ਉਸ ਨੂੰ ਆਪਣੇ ਚਾਚੇ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਸੀ ।ਇਸੇ ਦੇ ਚੱਲਦਿਆਂ ਕਈ ਸਾਲ ਤੱਕ ਗਾਇਕਾ ਦੇ ਚਾਚੇ ਨੇ ਕਈ ਸਾਲ ਤੱਕ ਉਨ੍ਹਾਂ ਨਾਲ ਗੱਲਬਾਤ ਤੱਕ ਬੰਦ ਰੱਖੀ ਸੀ । ਇਸ ਦਾ ਖੁਲਾਸਾ ਗਾਇਕਾ ਨੇ ਕੁਝ ਸਮਾਂ ਪਹਿਲਾਂ ਦਿੱਤੀ ਇੱਕ ਇੰਟਰਵਿਊ ‘ਚ ਕੀਤਾ ਸੀ ।ਦੱਸ ਦਈਏ ਕਿ ਉਨ੍ਹਾਂ ਦੀ ਭੈਣ ਵੀ ਇੱਕ ਵਧੀਆ ਗਾਇਕਾ ਹੈ ਅਤੇ ਉਨ੍ਹਾਂ ਦੇ ਪਤੀ ਵੀ ਗਾਉਣ ਦਾ ਸ਼ੌਂਕ ਰੱਖਦੇ ਹਨ । ਬੀਤੇ ਦਿਨੀਂ ਉਨ੍ਹਾਂ ਨੇ ਗੁਰੂ ਰਵੀਦਾਸ ਜੀ ਨੂੰ ਸਮਰਪਿਤ ਇੱਕ ਧਾਰਮਿਕ ਗੀਤ ਵੀ ਕੱਢਿਆ ਸੀ । ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network