ਨਹੀਂ ਰਹੇ ਉਸਤਾਦ ਸ਼ਾਇਰ ਅਲਮਸਤ ਦੇਸਰਪੁਰੀ ਜੀ, ਪੰਜਾਬੀ ਇੰਡਸਟਰੀ ਦੀਆਂ ਹਸਤੀਆਂ ਜਤਾ ਰਹੀਆਂ ਦੁੱਖ
ਉਸਤਾਦ ਸ਼ਾਇਰ ਅਲਮਸਤ ਦੇਸਰਪੁਰੀ ਜੀ ਦਾ ਦਿਹਾਂਤ ਹੋ ਗਿਆ । ਜਿਸ ਦੀ ਤਸਵੀਰ ਗਾਇਕਾ ਪਰਵੀਨ ਭਾਰਟਾ (Parveen Bharta ) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝੀ ਕਰਦੇ ਹੋਏ ਗਾਇਕਾ ਪਰਵੀਨ ਭਾਰਟਾ ਨੇ ਲਿਖਿਆ ਕਿ ‘ਉਸਤਾਦ ਸ਼ਾਇਰ ਅਲਮਸਤ ਦੇਸਰਪੁਰੀ ਜੀ ਨਹੀਂ ਰਹੇ, ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ‘ਚ ਥਾਂ ਬਖਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ’ । ਜਿਉਂ ਹੀ ਗਾਇਕਾ ਨੇ ਇਸ ਤਸਵੀਰ ਨੂੰ ਸਾਂਝਾ ਕੀਤਾ ਤਾਂ ਹਰ ਕੋਈ ‘ਉਸਤਾਦ ਸ਼ਾਇਰ ਅਲਮਸਤ ਦੇਸਰਪੁਰੀ ਜੀ ਦੇ ਦਿਹਾਂਤ ‘ਤੇ ਦੁੱਖ ਜਤਾਉਂਦਾ ਹੋਇਆ ਨਜ਼ਰ ਆ ਰਿਹਾ ਹੈ ।
image From instagram
ਗਾਇਕਾ ਪਰਵੀਨ ਭਾਰਟਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਨੇ ਪੰਜਾਬ ਦੇ ਹਰ ਗਾਇਕ ਦੇ ਨਾਲ ਗੀਤ ਗਾਏ ਹਨ ।
ਗਾਇਕਾ ਨੇ ਗਾਇਕੀ ਦੇ ਖੇਤਰ ‘ਚ ਆਪਣੀ ਪਛਾਣ ਬਨਾਉਣ ਦੇ ਲਈ ਬਹੁਤ ਸਖਤ ਮਿਹਨਤ ਕੀਤੀ ਹੈ ਅਤੇ ਇਸ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਉਨ੍ਹਾਂ ਨੂੰ ਆਪਣੇ ਪਰਿਵਾਰ ਵਾਲਿਆਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਸੀ ।ਪਰਵੀਨ ਭਾਰਟਾ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਘਰ ਤੋਂ ਹੀ ਮਿਲੀ ਸੀ । ਕਿਉਂਕਿ ਉਨ੍ਹਾਂ ਦੇ ਪਿਤਾ ਜੀ ਵੀ ਗਾਉਣ ਦਾ ਸ਼ੌਂਕ ਰੱਖਦੇ ਸਨ ।ਪਰ ਉਨ੍ਹਾਂ ਦੇ ਚਾਚਾ ਜੀ ਨਹੀਂ ਸਨ ਚਾਹੁੰਦੇ ਕਿ ਪਰਵੀਨ ਗਾਇਕੀ ਦੇ ਖੇਤਰ ‘ਚ ਆਏ । ਜਿਸ ਕਾਰਨ ਗਾਇਕਾ ਦੇ ਨਾਲ ਉਨ੍ਹਾਂ ਦੇ ਚਾਚਾ ਜੀ ਨੇ ਕਈ ਸਾਲਾਂ ਤੱਕ ਗੱਲਬਾਤ ਤੱਕ ਨਹੀਂ ਸੀ ਕੀਤੀ ।
View this post on Instagram