R-Nait ਨੇ ਗੀਤ ਰਿਲੀਜ਼ ਕਰ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਵੇਖੋ ਵੀਡੀਓ

Reported by: PTC Punjabi Desk | Edited by: Pushp Raj  |  June 07th 2022 10:56 AM |  Updated: June 07th 2022 10:56 AM

R-Nait ਨੇ ਗੀਤ ਰਿਲੀਜ਼ ਕਰ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 29 ਮਈ ਨੂੰ ਸਦੀਵੀਂ ਵਿਛੋੜਾ ਦੇ ਗਏ, ਪਰ ਉਨ੍ਹਾਂ ਦੇ ਫੈਨਜ਼ ਤੇ ਚਾਹੁਣ ਵਾਲੇ ਅਜੇ ਵੀ ਇਸ ਗੱਲ 'ਤੇ ਯਕੀਨ ਨਹੀਂ ਕਰ ਪਾ ਰਹੇ ਹਨ। ਸੋਸ਼ਲ ਮੀਡੀਆ 'ਤੇ ਸਿੱਧੂ ਮੂਸੇਵਾਲਾ ਦੀਆਂ ਵੀਡੀਓਜ਼ ਤੇ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ। ਪੰਜਾਬੀ ਗਾਇਕ R-Nait ਨੇ ਇੱਕ ਨਵਾਂ ਗੀਤ ਰਿਲੀਜ਼ ਕੀਤਾ ਹੈ ਤੇ ਇਸ ਗੀਤ ਰਾਹੀਂ ਉਨ੍ਹਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਹੈ।

image from instagram

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਬੇਵਕਤ ਮੌਤ ਨਾਲ ਹਰ ਕੋਈ ਸਦਮੇ ਦੇ ਵਿੱਚ ਹੈ। ਸਿੱਧੂ ਦੇ ਸਾਥੀ ਕਲਾਕਾਰ ਅਤੇ ਉਨ੍ਹਾਂ ਦੇ ਫੈਨਜ਼ ਅਜੇ ਵੀ ਇਸ ਗੱਲ 'ਤੇ ਯਕੀਨ ਨਹੀਂ ਕਰ ਪਾ ਰਹੇ। ਸਿੱਧੂ ਮੂਸੇਵਾਲੇ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ। ਸਿੱਧੂ ਮੂਸੇਵਾਲੇ ਦੇ ਫੈਨਜ਼ ਤੇ ਸਾਥੀ ਕਲਾਕਾਰ ਆਪੋ ਆਪਣੇ ਤਰੀਕੇ ਨਾਲ ਉਨ੍ਹਾਂ ਨੂੰ ਯਾਦ ਕਰਦੇ ਹਨ।

ਇਸੇ ਕੜੀ 'ਚ ਪੰਜਾਬੀ ਗਾਇਕ R-Nait ਨੇ ਵੀ ਅਨੋਖੇ ਤਰੀਕੇ ਨਾਲ ਆਪਣੇ ਦੋਸਤ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। R-Nait ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਨਵੇਂ ਗੀਤ ਦੀ ਵੀਡੀਓ ਸ਼ੇਅਰ ਕੀਤੀ ਹੈ।

image from instagram

ਗਾਇਕ R-Nait ਵੱਲੋਂ ਰਿਲੀਜ਼ ਕੀਤੇ ਗਏ ਇਸ ਗੀਤ ਦਾ ਟਾਈਟਲ " Meri Maa - Tribute to Sidhu Moosewala " ਹੈ। ਇਹ ਗੀਤ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਉੱਤੇ ਅਧਾਰਿਤ ਹੈ। ਇਸ ਗੀਤ ਨੂੰ ਸ਼ੇਅਰ ਕਰਦੇ ਹੋਏ ਗਾਇਕ R-Nait ਨੇ ਕੈਪਸ਼ਨ ਵਿੱਚ ਲਿਖਿਆ, " @sidhu_moosewala #ripsidhumoosewala "

ਇਸ ਤੋਂ ਪਹਿਲਾਂ ਵੀ ਗਾਇਕ ਨੇ ਸਿੱਧੂ ਮੂਸੇਵਾਲਾ ਨਾਲ ਆਪਣੀ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਦੇ ਸਦੀਵੀਂ ਵਿਛੋੜੇ 'ਤੇ ਦੁੱਖ ਪ੍ਰਗਟਾਇਆ ਸੀ ਤੇ ਲਿਖਿਆ ਸੀ ਕਿ ਹੁਣ ਕੋਈ ਉਨ੍ਹਾਂ ਨੂੰ ਫੋਨ ਕਰਕੇ ਇਹ ਨਹੀਂ ਪੁੱਛਣਾ ਕੀ ਕਿਵੇਂ ਐਂ ਜਾਨ।

ਦੱਸ ਦਈਏ ਕਿ ਗਾਇਕ R-Nait ਨੇ ਸਿੱਧੂ ਮੂਸੇਵਾਲੇ ਨਾਲ ਕਈ ਗੀਤ ਗਾਏ ਹਨ। ਇਨ੍ਹਾਂ ਚੋਂ ਇੱਕ ਗੀਤ ਪੌਈਜ਼ਨ, ਬੈਕਵਰਡ, ਚੱਕਾ ਜਾਮ ਆਦਿ ਸ਼ਾਮਲ ਹਨ।

image from instagram

ਹੋਰ ਪੜ੍ਹੋ: ਮਰਹੂਮ ਗਾਇਕ KK ਦਾ ਆਖਰੀ ਗੀਤ ਹੋਇਆ ਰਿਲੀਜ਼, ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਸਿੱਧੂ ਮੂਸੇਵਾਲਾ ਦੀ ਮੌਤ ਨੇ ਸਭ ਦੇ ਦਿਲਾਂ ਨੂੰ ਵਿੱਚ ਝੰਜੋੜ ਕੇ ਰੱਖ ਦਿੱਤਾ ਹੈ। 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਉਨ੍ਹਾਂ ਦੇ ਜੱਦੀ ਸ਼ਹਿਰ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਮੁੱਚਾ ਦੇਸ਼ ਇਸ ਸਮੇਂ ਇਸ ਵੱਡੇ ਨੁਕਸਾਨ ਦਾ ਸੋਗ ਮਨਾ ਰਿਹਾ ਹੈ ਅਤੇ ਜ਼ਿੰਦਗੀ 'ਚ ਅੱਗੇ ਵਧਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਫੈਨਜ਼ ਤੇ ਦੋਸਤ ਦੋਸਤ ਆਪੋ-ਆਪਣੇ ਤਰੀਕੇ ਨਾਲ ਗਾਇਕ ਨੂੰ ਸ਼ਰਧਾਂਜਲੀ ਦੇ ਰਹੇ ਹਨ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network