ਗਾਇਕਾ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘26 ਨੂੰ ਦਿੱਲੀ’ ਰਿਲੀਜ਼, ਪੰਜਾਬੀਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦਾ ਹੈ ਗੀਤ
ਗਾਇਕਾ ਰੁਪਿੰਦਰ ਹਾਂਡਾ ਦਾ ਨਵਾਂ ਗੀਤ ‘26 ਨੂੰ ਦਿੱਲੀ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਤੇਜੀ ਸਰਾਓ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਜੱਸੀ ਐਕਸ ਵੱਲੋਂ ਦਿੱਤਾ ਗਿਆ ਹੈ । ਇਸ ਗੀਤ ‘ਚ ਪੰਜਾਬੀਆਂ ਵੱਲੋਂ ਦੇਸ਼ ਅਤੇ ਕੌਮ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਹਰ ਵਾਰ ਪੰਜਾਬੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਇਹ ਪੰਜਾਬੀ ਕਿਸੇ ਤੋਂ ਦੱਬਣ ਵਾਲੇ ਨਹੀਂ ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਿਸਾਨਾਂ ਨੂੰ ਸਮਰਪਿਤ ਕਈ ਗੀਤ ਰੁਪਿੰਦਰ ਹਾਂਡਾ ਵੱਲੋਂ ਕੱਢੇ ਗਏ ਹਨ ।
ਹੋਰ ਪੜ੍ਹੋ : ਕਿਸਾਨਾਂ ਦੇ ਟ੍ਰੈਕਟਰ ਮਾਰਚ ਦੌਰਾਨ ਇੱਕ ਕਿਸਾਨ ਦੀ ਮੌਤ, ਗਾਇਕ ਹਰਜੀਤ ਹਰਮਨ ਨੇ ਸਾਂਝਾ ਕੀਤਾ ਵੀਡੀਓ
ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਇਹ ਗੀਤ ਵੀ ਸਰੋਤਿਆਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਰੁਪਿੰਦਰ ਹਾਂਡਾ ਤੋਂ ਇਲਾਵਾ ਹੋਰ ਵੀ ਕਈ ਗੀਤ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਹੱਕ ‘ਚ ਗੀਤ ਕੱਢ ਚੁੱਕੇ ਹਨ ।
ਜਿਸ ‘ਚ ਹਰਜੀਤ ਹਰਮਨ, ਮਨਕਿਰਤ ਔਲਖ , ਹਰਭਜਨ ਮਾਨ, ਬੱਬੂ ਮਾਨ ਸਣੇ ਕਈ ਗਾਇਕ ਸ਼ਾਮਿਲ ਹਨ ।