ਗਾਇਕਾ ਸਤਵਿੰਦਰ ਬਿੱਟੀ ਨੇ ਨਿਰਮਲ ਰਿਸ਼ੀ ਦੇ ਨਾਲ ਸਾਂਝੀ ਕੀਤੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਗਾਇਕਾ ਸਤਵਿੰਦਰ ਬਿੱਟੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ । ਹੁਣ ਗਾਇਕਾ ਨੇ ਨਿਰਮਲ ਰਿਸ਼ੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਨਿਰਮਲ ਰਿਸ਼ੀ ਅਤੇ ਨਾਲ ਹੀ ਇੱਕ ਹੋਰ ਮਹਿਲਾ ਨਜ਼ਰ ਆ ਰਹੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਸਤਵਿੰਦਰ ਬਿੱਟੀ ਨੇ ਹੈਸ਼ਟੈਗ ਕੀਤਾ #ਨਿਰਮਲਰਿਸ਼ੀ #ਰੀਅਲਲਾਈਫਹੀਰੋ’।
Image From Instagram
Image From Instagram
ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਇਸ ‘ਤੇ ਲਗਾਤਾਰ ਪ੍ਰਤੀਕਰਮ ਦਿੱਤੇ ਜਾ ਰਹੇ ਹਨ ।
Image From Instagram
ਸਤਵਿੰਦਰ ਬਿੱਟੀ ਇੱਕ ਅਜਿਹੀ ਗਾਇਕਾ ਹੈ ਜਿਸ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਹਨ ਅਤੇ ਅੱਜ ਵੀ ਬੁਲੰਦ ਆਵਾਜ਼ ਦੀ ਮਾਲਿਕ ਗਾਇਕਾ ਦੇ ਗੀਤਾਂ ਨੂੰ ਬੜੀ ਹੀ ਸ਼ਿੱਦਤ ਦੇ ਨਾਲ ਸੁਣਿਆ ਜਾਂਦਾ ਹੈ ।
View this post on Instagram
ਉਹ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਸਾਂਝੇ ਕਰਦੇ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।