ਗਾਇਕ ਸੁਖਵਿੰਦਰ ਸਿੰਘ ਅਤੇ ਸ਼ਰੂਤੀ ਰਾਣੇ ਦੀ ਆਵਾਜ਼ ‘ਚ ਨਵਾਂ ਗੀਤ ‘ਜਨਰੇਟਰ’ ਰਿਲੀਜ਼
ਗਾਇਕ ਸੁਖਵਿੰਦਰ ਸਿੰਘ (Sukhwinder Singh ) ਅਤੇ ਸ਼ਰੂਤੀ ਰਾਣੇ ਦੀ ਆਵਾਜ਼ ‘ਚ ਨਵਾਂ ਗੀਤ ‘ਜਨਰੇਟਰ’ (Generator)ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਕੁਮਾਰ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਦਿੱਤਾ ਹੈ ਗੌਰਵ ਦਾਸ ਗੁਪਤਾ ਨੇ । ਇਹ ਗੀਤ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ । ਫ਼ਿਲਮ ‘ਜਿੰਨੇ ਜੰਮੇ ਸਾਰੇ ਨਿਕੰਮੇ’ ਫ਼ਿਲਮ ਦਾ ਗੀਤ ਹੈ । ਇਸ ਗੀਤ ‘ਚ ਇਹ ਬਿਆਨ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਨੱਚਣ ਵਾਲੇ ਨੂੰ ਜੇ ਨੱਚਣ ਦਾ ਸ਼ੌਂਕ ਹੈ ਤਾਂ ਉਹ ਕਿਸੇ ਵੀ ਹਾਲਾਤ ‘ਚ ਨੱਚ ਲੈਂਦਾ ਹੈ ।
Image From song
ਉਸ ਨੂੰ ਕਿਸੇ ਬਹਾਨੇ ਦੀ ਲੋੜ ਨਹੀਂ ਹੁੰਦੀ ਕਿ ਡੀਜੇ ਨਹੀਂ ਹੈ ਜਾਂ ਕੋਈ ਸਾਜ਼ ਨਹੀਂ ਵੱਜ ਰਿਹਾ । ਨੱਚਣ ਵਾਲਾ ਜਨਰੇਟਰ ਦੀ ਸਾਊਂਡ ‘ਤੇ ਵੀ ਨੱਚ ਲੈਂਦਾ ਹੈ ।
image from Sukhwinder singh song
ਇਸ ਤੋਂ ਪਹਿਲਾਂ ਇਸ ਫ਼ਿਲਮ ਦਾ ਇੱਕ ਹੋਰ ਗੀਤ ਬੀਤੇ ਦਿਨ ਰਿਲੀਜ਼ ਹੋਇਆ ਹੈ । ਜੋ ਕਿ ਜੱਟੀ ਟਾਈਟਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ । ਦੱਸ ਦਈਏ ਕਿ ਇਸ ਫ਼ਿਲਮ ਦਾ ਬੀਤੇ ਦਿਨੀਂ ਟ੍ਰੇਲਰ ਰਿਲੀਜ਼ ਹੋਇਆ ਹੈ । ਇਸ ਦੇ ਟ੍ਰੇਲਰ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ । ਇਸ ਫ਼ਿਲਮ ਬਿੰਨੂ ਢਿੱਲੋਂ, ਜਸਵਿੰਦਰ ਭੱਲਾ, ਸੀਮਾ ਕੌਸ਼ਲ ਸਮੇਤ ਕਈ ਸਿਤਾਰੇ ਨਜ਼ਰ ਆਉਣਗੇ । ਜੋ ਆਪਣੀ ਕਾਮੇਡੀ ਦੇ ਨਾਲ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾਉਣਗੇ ।
View this post on Instagram