ਸਿੰਗਾ ਨੇ ਪਾਈ ਧੱਕ, ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੇ ਨਾਲ ਲੈ ਕੇ ਆ ਰਹੇ ਨੇ ਨਵਾਂ ਗੀਤ ‘TERI LOAD VE’, ਸੋਸ਼ਲ ਮੀਡੀਆ ‘ਤੇ ਛਾਇਆ ਪੋਸਟਰ

Reported by: PTC Punjabi Desk | Edited by: Lajwinder kaur  |  November 18th 2020 10:23 AM |  Updated: November 18th 2020 10:23 AM

ਸਿੰਗਾ ਨੇ ਪਾਈ ਧੱਕ, ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੇ ਨਾਲ ਲੈ ਕੇ ਆ ਰਹੇ ਨੇ ਨਵਾਂ ਗੀਤ ‘TERI LOAD VE’, ਸੋਸ਼ਲ ਮੀਡੀਆ ‘ਤੇ ਛਾਇਆ ਪੋਸਟਰ

ਪੰਜਾਬੀ ਗਾਇਕ ਸਿੰਗਾ ਆਪਣੇ ਨਵੇਂ ਸਿੰਗਲ ਟਰੈਕ ਦਾ ਫਰਸਟ ਲੁੱਕ ਦਰਸ਼ਕਾਂ ਦੇ ਨਾਲ ਸ਼ੇਅਰ ਕਰ ਦਿੱਤਾ ਹੈ । ਜੀ ਹਾਂ ਉਹ ‘ਤੇਰੀ ਲੋੜ ਵੇ’ (TERI LOAD VE) ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ ।

inside pic of singga new song poster  ਹੋਰ ਪੜ੍ਹੋ : ਨੇਹਾ ਕੱਕੜ ਨੇ ਰੋਹਨਪ੍ਰੀਤ ਦੇ ਨਾਲ ਸ਼ੇਅਰ ਕੀਤੀਆਂ ਅਣਦੇਖੀਆਂ ਖ਼ਾਸ ਤਸਵੀਰਾਂ, ਕੁਝ ਹੀ ਸਮੇਂ ‘ਚ ਆਏ ਲੱਖਾਂ ਦੀ ਗਿਣਤੀ ‘ਚ ਲਾਈਕਸ

ਗਾਣੇ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ । ਇਸ ਗੀਤ 'ਚ ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਫੀਚਰਿੰਗ ਕਰਦੀ ਹੋਈ ਨਜ਼ਰ ਆਵੇਗੀ । ਪੋਸਟਰ ਉੱਤੇ ਸਿੰਗਾ ਤੇ ਉਰਵਸ਼ੀ ਦੀ ਕਿਊਟ ਲੁੱਕ ਦੇਖਣ ਨੂੰ ਮਿਲ ਰਹੀ ਹੈ । ਦਰਸ਼ਕਾਂ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਨਜ਼ਰ ਆ ਰਹੇ ਨੇ ।

singga pic

ਜੇ ਗੱਲ ਕਰੀਏ ਗਾਣੇ ਦੇ ਬੋਲ ਤੇ ਮਿਊਜ਼ਿਕ ਐਲਡੀ ਫਾਜ਼ਿਲਕਾ ਨੇ ਦਿੱਤੇ ਨੇ । ਟਰੂ ਮੇਕਰਜ਼ ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।

singa and urvashi

ਜੇ ਗੱਲ ਕਰੀਏ ਸਿੰਗਾ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ । ਇਸ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ‘ਜੋਰਾ-ਦੂਜਾ ਅਧਿਆਇ 2’ ਦੇ ਨਾਲ ਕਦਮ ਰੱਖ ਚੁੱਕੇ ਨੇ ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network