ਸਿੱਪੀ ਗਿੱਲ ਨੇ ਆਪਣੇ ਬੇਟੇ ਦੇ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
ਸਿੱਪੀ ਗਿੱਲ (Sippy Gill) ਨੇ ਆਪਣੇ ਬੇਟੇ (Son) ਦੇ ਨਾਲ ਕੁਝ ਤਸਵੀਰਾਂ (Pics) ਸਾਂਝੀਆਂ ਕੀਤੀਆਂ ਹਨ । ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ । ਸਿੱਪੀ ਗਿੱਲ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਜੱਟ ਸਾਬ’ ਮਿਸਿੰਗ ਯੂ’ ਪ੍ਰਸ਼ੰਸਕਾਂ ਨੂੰ ਵੀ ਗਾਇਕ ਤੇ ਉਸ ਦੇ ਬੇਟੇ ਦੀਆਂ ਇਹ ਤਸਵੀਰਾਂ ਖੂਬ ਪਸੰਦ ਆ ਰਹੀਆਂ ਹਨ ਅਤੇ ਪ੍ਰਸ਼ੰਸਕ ਇਸ ‘ਤੇ ਖੂਬ ਕਮੈਂਟਸ ਕਰ ਰਹੇ ਹਨ । ਸਿੱਪੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤ ਦਿੰਦੇ ਆ ਰਹੇ ਹਨ ।
image From instagram
ਹੋਰ ਪੜ੍ਹੋ : ਕਿਸ ਕਿਸ ਨੂੰ ਯਾਦ ਹੈ ਦੋ ਆਵਾਜ਼ਾਂ ‘ਚ ਗਾਉਣ ਵਾਲਾ ਗਾਇਕ
ਉਨ੍ਹਾਂ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ , ਪਰ ਹੌਲੀ ਹੌਲੀ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਹੁਣ ਉਹ ਬਤੌਰ ਅਦਾਕਾਰ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਉਨ੍ਹਾਂ ਨੂੰ ਆਖਰੀ ਵਾਰ ਫ਼ਿਲਮ ‘ਜੱਦੀ ਸਰਦਾਰ’ ‘ਚ ਦਿਲਪ੍ਰੀਤ ਢਿੱਲੋਂ ਅਤੇ ਗੁੱਗੂ ਗਿੱਲ ਦੇ ਨਾਲ ਦੇਖਿਆ ਗਿਆ ਸੀ ।
image From instagram
ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਹੁਣ ਜਲਦ ਹੀ ਉਹ ਇੱਕ ਨਵੀਂ ਫ਼ਿਲਮ ‘ਚ ਨਜ਼ਰ ਆਉਣ ਵਾਲੇ ਹਨ । ਜਿਸ ਦੀਆਂ ਤਸਵੀਰਾਂ ਵੀ ਪਿਛਲੇ ਦਿਨੀਂ ਵਾਇਰਲ ਹੋਈਆਂ ਸਨ । ਹਾਲ ਹੀ ‘ਚ ਉਹ ‘ਜੱਟ ਸਾਬ’ ਨਾਂਅ ਦੇ ਟਾਈਟਲ ਹੇਠ ਇੱਕ ਗੀਤ ਲੈ ਕੇ ਆਏ ਸਨ । ਇਸ ਗੀਤ ਨੂੰ ਵੀ ਸਰੋਤਿਆਂ ਵੱਲੋਂ ਬਹੁਤ ਜ਼ਿਆਦਾ ਪਿਆਰ ਮਿਲਿਆ ਸੀ । ਹੁਣ ਜਲਦ ਹੀ ਸਿੱਪੀ ਗਿੱਲ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ ।
View this post on Instagram