ਸੋਸ਼ਲ ਮੀਡੀਆ ਸਟਾਰ ਨੂਰ ਨੇ ਬਣਾਇਆ ਦਿਲਜੀਤ ਦੋਸਾਂਝ ਦੇ ਗੀਤ ਵੱਟ ਵੇ ‘ਤੇ ਵੀਡੀਓ, ਗਾਇਕ ਨੇ ਵੀਡੀਓ ਕੀਤਾ ਸਾਂਝਾ

Reported by: PTC Punjabi Desk | Edited by: Shaminder  |  December 29th 2021 11:46 AM |  Updated: December 29th 2021 11:46 AM

ਸੋਸ਼ਲ ਮੀਡੀਆ ਸਟਾਰ ਨੂਰ ਨੇ ਬਣਾਇਆ ਦਿਲਜੀਤ ਦੋਸਾਂਝ ਦੇ ਗੀਤ ਵੱਟ ਵੇ ‘ਤੇ ਵੀਡੀਓ, ਗਾਇਕ ਨੇ ਵੀਡੀਓ ਕੀਤਾ ਸਾਂਝਾ

ਸੋਸ਼ਲ ਮੀਡੀਆ ਸਟਾਰ ਨੂਰ (Noor) ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਨੂਰ ਅਤੇ ਉਸ ਦੀ ਸਾਥੀ ਦਿਲਜੀਤ ਦੋਸਾਂਝ ਦੇ ਗੀਤ ਵੱਟ ਵੇ ‘ਤੇ ਇੱਕ ਵੀਡੀਓ ਬਣਾਉਂਦੇ ਹੋਏ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਦਿਲਜੀਤ ਦੋਸਾਂਝ (Diljit Dosanjh)  ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਦੇ ਨਾਲ ਹੀ ਦਿਲਜੀਤ ਦੋਸਾਂਝ ਨੇ ਇਸ ਵੀਡੀਓ ਨੂੰ ਨਿਮਰਤ ਖਹਿਰਾ (Nimrat Khaira) , ਅਰਜਨ ਢਿੱਲੋਂ, ਦੇਸੀ ਕਰਿਊ ਸਣੇ ਇਸ ਗੀਤ ਦੇ ਨਾਲ ਜੁੜੇ ਹਰ ਕਲਾਕਾਰ ਦੇ ਨਾਲ ਸਾਂਝਾ ਕੀਤਾ ਹੈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।

diljit-dosanjh image From instagram

ਹੋਰ ਪੜ੍ਹੋ : ਬਾਲੀਵੁੱਡ ‘ਤੇ ਵੀ ਕੋਰੋਨਾ ਵਾਇਰਸ ਦਾ ਅਸਰ, ਅਣਮਿੱਥੇ ਸਮੇਂ ਦੇ ਲਈ ਟਾਲੀ ਗਈ ‘ਜਰਸੀ’ ਦੀ ਰਿਲੀਜ਼

ਇਸ ਵੀਡੀਓ ‘ਤੇ ਲੋਕ ਵੀ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਸੋਸ਼ਲ ਮੀਡੀਆ ਅਜਿਹਾ ਪਲੈਟਫਾਰਮ ਬਣ ਚੁੱਕਿਆ ਹੈ ਜਿਸ ‘ਤੇ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਜਾਂਦੇ ਹਨ ਅਤੇ ਲੋਕ ਮਿੰਟਾਂ ‘ਚ ਆਪਣੀ ਜਾਣਕਾਰੀ ਦੇਸ਼ ਵਿਦੇਸ਼ ‘ਚ ਪਹੁੰਚਾ ਦਿੰਦੇ ਹਨ ।ਸੋਸ਼ਲ ਮੀਡੀਆ ਨੇ ਮਨੋਰੰਜਨ ਜਗਤ ਨੂੰ ਕਈ ਸਿਤਾਰੇ ਦਿੱਤੇ ਹਨ । ਭਾਵੇਂ ਉਹ ਪੰਜਾਬੀ ਇੰਡਸਟਰੀ ਹੋਵੇ ਜਾਂ ਫਿਰ ਬਾਲੀਵੁੱਡ ਇੰਡਸਟਰੀ ।

Noor,, image From instagram

ਰਾਨੂੰ ਮੰਡਲ ਵੀ ਉਨ੍ਹਾਂ ਵਾਇਰਲ ਵੀਡੀਓ ਦੀ ਹੀ ਦੇਣ ਹੈ । ਇਸੇ ਕਾਰਨ ਉਸ ਨੂੰ ਹਿਮੇਸ਼ ਰੇਸ਼ਮੀਆ ਦੀ ਫ਼ਿਲਮ ‘ਚ ਕੰਮ ਕਰਨ ਦਾ ਮੌਕਾ ਮਿਲਿਆ ਸੀ । ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਦਾ ਇੱਕ ਅੰਕਲ ਵੀ ਵਾਇਰਲ ਹੋਇਆ ਜੋ ਕਿ ਆਪਣੇ ਡਾਂਸ ਨੂੰ ਲੈ ਕੇ ਚਰਚਾ ‘ਚ ਰਿਹਾ ਸੀ । ਉਸ ਦੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਆਵਾਜ਼ ‘ਚ ਇਹ ਗੀਤ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ । ਇਸ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ । ਦਿਲਜੀਤ ਦੋਸਾਂਝ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੇ ਆਪਣੀ ਗਾਇਕੀ ਹੀ ਨਹੀਂ ਅਦਾਕਾਰੀ ਦੇ ਨਾਲ ਵੀ ਕੌਮਾਂਤਰੀ ਪੱਧਰ ‘ਤੇ ਪਛਾਣ ਬਣਾਈ ਹੈ । ਹਾਲਾਂਕਿ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਹੀ ਕੀਤੀ ਸੀ ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network