Carry on Jatta 3's song 'Lehenga' : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਕੈਰੀ ਆਨ ਜੱਟਾ3' ਨੂੰ ਲੈ ਕੇ ਸੁਰਖੀਆਂ 'ਚ ਹਨ। ਗਿੱਪੀ ਗਰੇਵਾਲ ਦੀ ਇਹ ਫ਼ਿਲਮ ਜਲਦ ਹੀ ਸਿਨੇਮਾਘਰਾਂ 'ਚ ਦਸਤਕ ਦੇਣ ਵਾਲੀ ਹੈ। ਹਾਲ ਹੀ ਵਿੱਚ ਗਾਇਕ ਦੀ ਇਸ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ 'ਲਹਿੰਗਾ' ਰਿਲੀਜ਼ ਹੋ ਗਿਆ ਹੈ। ਇਸ ਗੀਤ 'ਚ ਗਿੱਪੀ ਗਰੇਵਾਲ ਦੇ ਨਾਲ ਸੋਨਮ ਬਾਜਵਾ ਇੱਕਠੇ ਨਜ਼ਰ ਆ ਰਹੇ ਹਨ। ਪੰਜਾਬੀ ਫ਼ਿਲਮ 'ਕੈਰੀ ਆਨ ਜੱਟਾ 3' ('Carry on Jatta 3') ਆਪਣੇ ਗੀਤਾਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿਥੇ ਲੋਕਾਂ ਵਲੋਂ 'ਕੈਰੀ ਆਨ ਜੱਟਾ 3' ਦੇ ਟੀਜ਼ਰ ਤੇ ਟ੍ਰੇਲਰ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਉਥੇ ਹੀ ਦਰਸ਼ਕਾਂ ਦੇ ਉਤਸ਼ਾਹ ਨੂੰ ਹੋਰ ਵਧਾਉਂਦਿਆਂ ਬੀਤੇ ਦਿਨ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ 'ਲਹਿੰਗਾ' ਰਿਲੀਜ਼ ਕੀਤਾ ਗਿਆ ਹੈ।ਹਾਲ ਹੀ 'ਚ ਰਿਲੀਜ਼ ਹੋਏ ਗੀਤ ਲਹਿੰਗੇ ਬਾਰੇ ਗੱਲ ਕਰੀਏ ਤਾਂ ਇਹ ਇੱਕ ਬੀਟ ਸੌਂਗ ਹੈ। ਇਹ ਗੀਤ ਨੂੰ ਗਿੱਪੀ ਗਰੇਵਾਲ ਨੇ ਆਪਣੀ ਆਵਾਜ਼ 'ਚ ਗਾਇਆ ਹੈ। ਇਸ ਗੀਤ ਦਾ ਸੰਗੀਤ ਤੇ ਇਸ ਨੂੰ ਕੰਪੋਜ਼ ਜਾਨੀ ਨੇ ਕੀਤਾ ਹੈ। ਇਸ ਗੀਤ ਨੂੰ ਵਿਨਿਲ ਮਰਕਨ ਨੇ ਡਾਇਰੈਕਟ ਕੀਤਾ ਹੈ ਤੇ ਗੀਤ ਨੂੰ ਈਸਟ ਸਨਸ਼ਾਈਨ ਪ੍ਰੋਡਕਸ਼ਨ ਦੇ ਅਧਿਕਾਰਿਤ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਇਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਰਿਲੀਜ਼ ਹੋਣ ਦੇ ਮਹਿਜ਼ ਕੁਝ ਹੀ ਘੰਟਿਆਂ 'ਚ ਇਸ ਗੀਤ ਨੂੰ 7 ਲੱਖ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। <iframe width=962 height=541 src=https://www.youtube.com/embed/kxWd7srWYiw title=LEHANGA (Official Video) Carry On Jatta 3 | Gippy Grewal | Binnu Dhillon | Jaani | Sonam Bajwa frameborder=0 allow=accelerometer; autoplay; clipboard-write; encrypted-media; gyroscope; picture-in-picture; web-share allowfullscreen></iframe>ਹੋਰ ਪੜ੍ਹੋ: ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਬਾਂਕੇ ਬਿਹਾਰੀ ਦੇ ਦਰਸ਼ਨ ਕਰਨ ਪਹੁੰਚੀ ਵ੍ਰਿੰਦਾਵਨ, ਕ੍ਰਿਸ਼ਨ ਭਗਤੀ 'ਚ ਰੰਗੀ ਨਜ਼ਰ ਆਈ ਅਦਾਕਾਰਾਦੱਸ ਦੇਈਏ ਕਿ ਫ਼ਿਲਮ 'ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸਿਰ ਚਿਨਓਟੀ, ਹਾਰਬੀ ਸੰਘਾ, ਬੀ.ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਤਵ ਨੇ ਲਿਖਿਆ ਹੈ, ਜਿਸ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ। ਦੁਨੀਆ ਭਰ 'ਚ ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।