Preet Harpal: ਪ੍ਰੀਤ ਹਰਪਾਲ ਦਾ ਨਵਾਂ ਗੀਤ 'King' ਹੋਇਆ ਰਿਲੀਜ਼, ਗਾਇਕ ਆਪਣੇ ਸਟਾਈਲੀਸ਼ ਅੰਦਾਜ਼ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਆਏ ਨਜ਼ਰ

ਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਹਰਪਾਲ ਆਪਣੀ ਦਮਦਾਰ ਤੇ ਬਲੁੰਦ ਆਵਾਜ਼ ਲਈ ਮਸ਼ਹੂਰ ਹਨ। ਪ੍ਰੀਤ ਹਰਪਾਲ ਦੇ ਫੈਨਜ਼ ਉਨ੍ਹਾਂ ਦੇ ਗੀਤਾਂ ਨੂੰ ਬਹੁਤ ਪਸੰਦ ਕਰਦੇ ਹਨ। ਹਾਲ ਹੀ ਵਿੱਚ ਗਾਇਕ ਇੱਕ ਵਾਰ ਫਿਰ ਆਪਣੇ ਨਵੇਂ ਗੀਤ 'ਕਿੰਗ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। ਦਰਸ਼ਕ ਇਸ ਗੀਤ ਨੂੰ ਬਹੁਤ ਪਸੰਦ ਕਰ ਰਹੇ ਹਨ ਤੇ ਹੁਣ ਤੱਕ ਇਸ ਗੀਤ ਨੂੰ 2 ਮਿਲੀਅਨ ਵਿਊਜ਼ ਮਿਲ ਚੁੱਕੇ ਹਨ।

Reported by: PTC Punjabi Desk | Edited by: Pushp Raj  |  August 22nd 2023 12:30 PM |  Updated: August 22nd 2023 12:22 PM

Preet Harpal: ਪ੍ਰੀਤ ਹਰਪਾਲ ਦਾ ਨਵਾਂ ਗੀਤ 'King' ਹੋਇਆ ਰਿਲੀਜ਼, ਗਾਇਕ ਆਪਣੇ ਸਟਾਈਲੀਸ਼ ਅੰਦਾਜ਼ ਨਾਲ ਦਰਸ਼ਕਾਂ ਦਾ ਦਿਲ ਜਿੱਤਦੇ ਆਏ ਨਜ਼ਰ

Preet Harpal Song 'King' : ਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਹਰਪਾਲ  (Preet Harpal) ਆਪਣੀ ਦਮਦਾਰ ਤੇ ਬਲੁੰਦ ਆਵਾਜ਼ ਲਈ ਮਸ਼ਹੂਰ ਹਨ। ਪ੍ਰੀਤ ਹਰਪਾਲ ਦੇ ਫੈਨਜ਼ ਉਨ੍ਹਾਂ ਦੇ ਗੀਤਾਂ ਨੂੰ ਬਹੁਤ ਪਸੰਦ ਕਰਦੇ ਹਨ। ਹਾਲ ਹੀ ਵਿੱਚ ਗਾਇਕ ਇੱਕ ਵਾਰ ਫਿਰ ਆਪਣੇ ਨਵੇਂ ਗੀਤ 'ਕਿੰਗ' ਰਾਹੀਂ ਦਰਸ਼ਕਾਂ ਦੇ ਰੁਬਰੂ ਹੋਏ ਹਨ। 

ਗਾਇਕੀ ਦੇ ਨਾਲ ਪ੍ਰੀਤ ਹਰਪਾਲ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ।  ਗਾਇਕ ਨੂੰ ਅਕਸਰ ਸਮਾਜਿਕ ਮੁੱਦਿਆਂ ਬਾਰੇ ਫੈਨਜ਼ ਨਾਲ ਗੱਲਬਾਤ ਕਰਦੇ ਹੋਏ ਵੇਖਿਆ ਗਿਆ ਹੈ। ਹਾਲ ਹੀ ਵਿੱਚ ਗਾਇਕ ਨੇ ਆਪਣੇ ਨਵੇਂ ਗੀਤ ਸਬੰਧੀ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਸਾਂਝੀ ਕੀਤੀ ਹੈ। 

ਗਾਇਕ ਨੇ ਆਪਣੀ ਪੋਸਟ 'ਚ ਗੀਤ ਦੀ ਝਲਕ ਸ਼ੇਅਰ ਕੀਤੀ ਤੇ ਫੈਨਜ਼ ਨੂੰ ਸਵਾਲ ਕਰਦੇ ਹੋਏ ਕੈਪਸ਼ਨ 'ਚ ਲਿਖਿਆ, ' ਕਿੰਝ ਲੱਗਾ KING song❤️🙏 '। ਇਸ ਦੇ ਨਾਲ ਹੀ ਗਾਇਕ ਨੇ ਦੂਜੀ ਪੋਸਟ ਵਿੱਚ ਇਸ ਗੀਤ ਨੂੰ 1 ਮਿਲਿਅਨ ਵਿਊਜ਼ ਮਿਲਣ 'ਤੇ ਫੈਨਜ਼ ਦਾ ਧੰਨਵਾਦ ਕਰਦੇ ਹੋਏ ਲਿਖਿਆ, 'Thanks for 1million❤️🙏'। 

ਗਾਇਕ ਦੇ ਇਸ ਨਵੇਂ ਗੀਤ 'King' ਬਾਰੇ ਗੱਲ ਕਰੀਏ ਤਾਂ ਇਸ ਗੀਤ ਦੇ ਬੋਲ ਖ਼ੁਦ ਪ੍ਰੀਤ ਹਰਪਾਲ ਨੇ ਲਿਖੇ ਹਨ ਤੇ ਆਪਣੀ ਆਵਾਜ਼ ਵਿੱਚ ਗਾਇਆ ਹੈ। ਇਸ ਗੀਤ ਦਾ ਸੰਗੀਤ ਓਕਾਂਰ ਹਰਮਨ ਵੱਲੋਂ ਦਿੱਤਾ ਗਿਆ ਹੈ ਤੇ ਵੀਡੀਓ ਸੁੱਖ ਸੰਘੇੜਾ ਵੱਲੋਂ ਤਿਆਰ ਕੀਤਾ ਹੈ। ਇਸ ਦੇ ਨਾਲ ਹੀ ਗਾਇਕ ਦੇ ਇਸ ਗੀਤ ਲਈ ਮੰਗਲ ਭੀਮ ਸੂਰੀ ਨੂੰ ਖ਼ਾਸ ਕ੍ਰੈਡਿਟ ਦਿੱਤਾ ਗਿਆ ਹੈ ਤੇ ਇਹ ਗੀਤ ਵੰਜਾਰੇ ਬੀਟਸ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।  ਫੈਨਜ਼ ਗਾਇਕ ਦੇ ਇਸ ਗੀਤ ਨੂੰ ਬਹੁਤ ਪਸੰਦ ਕਰ ਰਹੇ ਹਨ। ਖ਼ਬਰ ਲਿਖੇ  ਜਾਣ ਤੱਕ ਇਸ ਗੀਤ ਨੂੰ 2 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਫੈਨਜ਼ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਹੋਰ ਪੜ੍ਹੋ: Karan Aujla: ਸਪੌਟੀਫਾਈ ਦੇ ਬਿਲਬੋਰਡ 'ਤੇ ਛਾਏ ਕਰਨ ਔਜਲਾ, ਗਾਇਕ ਦੀ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਪ੍ਰੀਤ ਹਰਪਾਲ ਦੀ ਗੱਲ ਕਰਿਏ ਤਾਂ ਉਹ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਕਲਾਕਾਰ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦਾ ਹੈ। ਹਾਲ ਹੀ ਵਿੱਚ ਗਾਇਕ ਨੇ ਪੰਜਾਬ ਵਿੱਚ ਇੱਕ ਪਿਉ ਵੱਲੋਂ ਤਿੰਨ ਸਾਲਾ ਬੱਚੇ ਦੇ ਕਤਲ ਮਾਮਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ। 

ਇਸ ਤੋਂ ਇਲਾਵਾ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਦੇਖਦੇ ਹੋਏ ਕਲਾਕਾਰ ਨੇ ਸ੍ਰੀ ਹਰਿਮੰਦਰ ਸਾਹਿਬ ਜਾ ਅਰਦਾਸ ਮੰਗੀ ਸੀ। ਇਸ ਤੋਂ ਬਾਅਦ ਉਹ ਲਗਾਤਾਰ ਚਰਚਾ ਵਿੱਚ ਬਣੇ ਹੋਏ ਹਨ। ਇਸ ਵਿਚਾਲੇ ਕਲਾਕਾਰ ਆਪਣੇ ਬਾਪੂ ਨਾਲ ਖਾਸ ਪਲਾਂ ਦਾ ਆਨੰਦ ਮਾਣਦੇ ਹੋਏ ਦਿਖਾਈ ਦਿੱਤੇ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network