'Kade Dade Diyaan Kade Pote Diyaan' Song 'Tere Bol': ਪੰਜਾਬੀ ਫ਼ਿਲਮ 'ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ' ਦਾ ਪੋਸਟਰ ਰਿਲੀਜ਼ ਹੋਇਆ ਹੈ। ਇਸ ਪੋਸਟਰ 'ਚ ਹਰੀਸ਼ ਵਰਮਾ, ਸਿਮੀ ਚਾਹਲ, ਬੀ. ਐੱਨ. ਸ਼ਰਮਾ ਤੇ ਜਤਿੰਦਰ ਕੌਰ ਨਜ਼ਰ ਆ ਰਹੇ ਹਨ। ਫ਼ਿਲਮ ਨੂੰ ਦੁਨੀਆ ਭਰ 'ਚ ਰਿਧਮ ਬੁਆਏਜ਼ ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ, ਜੋ ਸਿਨੇਮਾਘਰਾਂ 'ਚ 14 ਜੁਲਾਈ ਨੂੰ ਦਸਤਕ ਦੇਣ ਜਾ ਰਹੀ ਹੈ। ਹਾਲ ਹੀ 'ਚ ਇਸ ਫ਼ਿਲਮ ਦਾ ਨਵਾਂ ਗੀਤ 'ਤੇਰੇ ਬੋਲ' ਰਿਲੀਜ਼ ਹੋਇਆ ਹੈ ਜੋ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ। ਇਸ ਗੀਤ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਗੀਤ ਨੂੰ ਖ਼ਬਰ ਲਿਖੇ ਜਾਣ ਤੱਕ ਕੁਝ ਹੀ ਘੰਟਿਆਂ 'ਚ 1.6 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ਨੂੰ ਪ੍ਰਭ ਗਿੱਲ ਨੇ ਆਪਣੀ ਖ਼ੂਬਸੂਰਤ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਅਮਰ ਵਿਰਕ ਨੇ ਲਿਖੇ ਹਨ ਤੇ ਸੰਗੀਤ ਬਲੇਜ਼ ਮਿਊਜ਼ਿਕ ਨੇ ਦਿੱਤਾ ਹੈ। ਗੀਤ ਨੂੰ ਰਿਧਮ ਬੁਆਏਜ਼ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ।<iframe width=767 height=431 src=https://www.youtube.com/embed/ssMhtgecbck title=Tere Bol | Prabh Gill | Kade Dade Diyan Kade Pote Diyan | Harish Verma |Simi Chahal |In Cinemas 14th frameborder=0 allow=accelerometer; autoplay; clipboard-write; encrypted-media; gyroscope; picture-in-picture; web-share allowfullscreen></iframe>ਹੋਰ ਪੜ੍ਹੋ: Ranjit Bawa: ਰਣਜੀਤ ਬਾਵਾ ਦੇ ਨਵੇਂ ਗੀਤ 'ਨੀ ਮਿੱਟੀਏ' ਦਾ ਟੀਜ਼ਰ ਹੋਇਆ ਰਿਲੀਜ਼, ਵੇਖੋ ਵੀਡੀਓਦੱਸ ਦੇਈਏ ਕਿ ਫ਼ਿਲਮ 'ਚ ਬੀ. ਐੱਨ. ਸ਼ਰਮਾ, ਜਤਿੰਦਰ ਕੌਰ, ਅਨੀਤਾ ਦੇਵਗਨ, ਸੁਖਵਿੰਦਰ ਚਾਹਲ, ਧੀਰਜ ਕੁਮਾਰ, ਅਸ਼ੋਕ ਪਾਠਕ, ਸੁਮਿਤ ਗੁਲਾਟੀ, ਸੀਮਾ ਕੌਸ਼ਲ, ਪਰਕਾਸ਼ ਗਾਧੂ, ਨੇਹਾ ਦਿਆਲ, ਕਮਲਦੀਪ ਕੌਰ, ਗੁਰਪ੍ਰੀਤ ਕੌਰ ਭੰਗੂ, ਸਮਰੀਤ ਬਾਜਵਾ ਤੇ ਪਰਵੀਨ ਬਾਨੀ ਵੀ ਅਹਿਮ ਕਿਰਦਾਰਾਂ 'ਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਲਾਡਾ ਸਿਆਨ ਘੁੰਮਣ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਕਰਨ ਸੰਧੂ ਤੇ ਧੀਰਜ ਕੁਮਾਰ ਨੇ ਲਿਖੀ ਹੈ।ਫ਼ਿਲਮ ਵੈਸਟਾਵੰਡਰ ਮੋਸ਼ਨ ਪਿਕਚਰਜ਼ ਤੇ ਅੰਬਰਸਰੀਏ ਪ੍ਰੋਡਕਸ਼ਨਜ਼ ਦੀ ਪੇਸ਼ਕਸ਼ ਹੈ। ਫ਼ਿਲਮ ਨੂੰ ਜਤਿੰਦਰ ਸਿੰਘ ਲਵਲੀ ਨੇ ਪ੍ਰੋਡਿਊਸ ਕੀਤਾ ਹੈ, ਜਿਸ ਦੇ ਕੋ-ਪ੍ਰੋਡਿਊਸਰ ਧੀਰਜ ਕੁਮਾਰ ਤੇ ਕਰਨ ਸੰਧੂ ਹਨ। ਇਹ ਫ਼ਿਲਮ 14 ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਰਿਧਮ ਬੁਆਏਜ਼ ਵਲੋਂ ਦੁਨੀਆ ਭਰ 'ਚ ਰਿਲੀਜ਼ ਕੀਤਾ ਜਾ ਰਿਹਾ ਹੈ।