Trending:
ਅਦਾਕਾਰਾ ਅਤੇ ਮਾਡਲ ਸੋਨੀਆ ਮਾਨ ਸਿੱਖ ਰਹੇ ਘੁੜ ਸਵਾਰੀ ਦੇ ਗੁਰ, ਵੀਡੀਓ ਕੀਤਾ ਸਾਂਝਾ
ਅਦਾਕਾਰਾ ਅਤੇ ਮਾਡਲ ਸੋਨੀਆ ਮਾਨ ਏਨੀਂ ਦਿਨੀਂ ਆਪਣੇ ਘਰ ‘ਚ ਹੀ ਸਮਾਂ ਬਿਤਾ ਰਹੇ ਹਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੇ ਪ੍ਰਸ਼ੰਸਕਾਂ ਲਈ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ‘ਚ ਉਹ ਘੁੜ ਸਵਾਰੀ ਦਾ ਅਨੰਦ ਲੈ ਰਹੇ ਹਨ ।
https://www.instagram.com/p/CCuocZWnqEE/
ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ “ਇਹੋ ਮੇਰੀ ਇਕਲੌਤੀ ਦੋਸਤ ਹੈ ਜੋ ਮੇਰੀਆਂ ਭਾਵਨਾਵਾਂ ਨੂੰ ਸਮਝਦੀ ਹੈ ਅਤੇ ਮੇਰੀ ਸਵੇਰ ਨੂਰੀ ਦੇ ਨਾਲ ਸ਼ੁਰੂ ਹੁੰਦੀ ਹੈ”। ਦੱਸ ਦਈਏ ਕਿ ਸੋਨੀਆ ਮਾਨ ਪੰਜਾਬੀ ਇੰਡਸਟਰੀ ‘ਚ ਕਾਫੀ ਸਰਗਰਮ ਨੇ ।
https://www.instagram.com/p/CCm7HntnKXD/
ਹੁਣ ਤੱਕ ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੇ ਹਨ । ਹਾਲ ਹੀ ‘ਚ ਮਹਿਤਾਬ ਵਿਰਕ ਦੇ ਨਾਲ ਆਏ ਉਨ੍ਹਾਂ ਦੇ ਗੀਤ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।ਹਾਲ ਹੀ ‘ਚ ਉਨ੍ਹਾਂ ਦੀ ਹਿਮੇਸ਼ ਰੇਸ਼ਮੀਆ ਦੇ ਨਾਲ ਫ਼ਿਲਮ ਆਈ ਸੀ ‘ਹੈਪੀ ਹਾਰਡੀ ਐਂਡ ਹੀਰ’ । ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ।
https://www.instagram.com/p/CCqv3mSnpiO/