ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ 28 ਅਗਸਤ ਨੂੰ ਪੀਟੀਸੀ ਪੰਜਾਬੀ ‘ਤੇ ਗੁਰਬਾਣੀ ਕੀਰਤਨ ਦਾ ਹੋਵੇਗਾ ਖ਼ਾਸ ਪ੍ਰਸਾਰਣ
ਪੀਟੀਸੀ ਪੰਜਾਬੀ (PTC Punjabi) ਵੱਲੋਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸੰਗਤਾਂ ਦੇ ਲਈ ਸਵੇਰੇ ਸ਼ਾਮ ਗੁਰਬਾਣੀ ਅਤੇ ਕੀਰਤਨ ਦਾ ਲਾਈਵ (Live Gurbani) ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਨੂੰ ਸਰਵਣ ਕਰਕੇ ਸੰਗਤਾਂ ਆਪਣਾ ਜੀਵਨ ਸਫ਼ਲ ਕਰ ਰਹੀਆਂ ਹਨ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ 28 ਅਗਸਤ, ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ ।
image From SGPC Website
ਹੋਰ ਪੜ੍ਹੋ : ‘ਸ੍ਰੀ ਹੇਮਕੁੰਟ ਸਾਹਿਬ’ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਣ ਪੀਟੀਸੀ ਸਿਮਰਨ ‘ਤੇ
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅੰਮ੍ਰਿਤ ਵੇਲੇ ਤੋਂ ਸਮਾਪਤੀ ਤੱਕ ਹੋਣ ਵਾਲੇ ਗੁਰਬਾਣੀ ਕੀਰਤਨ ਦਾ ਖ਼ਾਸ ਪ੍ਰਸਾਰਣ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਪ੍ਰਸਾਰਿਤ ਕੀਤੇ ਜਾਣ ਵਾਲੇ ਇਸ ਵਿਸ਼ੇਸ਼ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਪ੍ਰਸਾਰਣ ਤੁਸੀਂ ਅੰਮ੍ਰਿਤ ਵੇਲੇ ਸਵੇਰੇ 3:30 ਵਜੇ ਤੋਂ 9 ਵਜੇ ਤੱਕ ਪੀਟੀਸੀ ਪੰਜਾਬੀ, ਫਿਰ ਸਵੇਰੇ 9 ਵਜੇ ਤੋਂ 12 ਵਜੇ ਤੱਕ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ ।
image From google
ਇਸ ਤੋਂ ਇਲਾਵਾ 12:00 ਵਜੇ ਤੋਂ 12:30 ਵਜੇ ਤੱਕ ਪੀਟੀਸੀ ਸਿਮਰਨ ‘ਤੇ ਹੋਵੇਗਾ। ਇਸ ਖ਼ਾਸ ਲਾਈਵ ਪ੍ਰਸਾਰਣ ਦੀ ਸਮਾਪਤੀ ਦੁਪਹਿਰ 12:30 ਵਜੇ ਹੋਵੇਗੀ । ਇਸ ਮੌਕੇ ਰਾਗੀ ਅਤੇ ਢਾਡੀ ਜੱਥਿਆਂ ਤੋਂ ਤੁਸੀਂ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਆਨੰਦ ਮਾਣ ਸਕਦੇ ਹੋ ।
image From PTC Network
ਦੱਸ ਦਈਏ ਕਿ ਪੀਟੀਸੀ ਪੰਜਾਬੀ ‘ਤੇ ਰੋਜ਼ਾਨਾ ਸਵੇਰੇ ਸ਼ਾਮ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਲਾਈਵ ਪ੍ਰਸਾਰਣ ਕੀਤਾ ਜਾਂਦਾ ਹੈ । ਜਿਸ ਦਾ ਲਾਭ ਉਠਾ ਕੇ ਸੰਗਤਾਂ ਆਪਣਾ ਜੀਵਨ ਸਫ਼ਲ ਕਰ ਰਹੀਆਂ ਹਨ ।
View this post on Instagram