ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੀ ਪਹੁੰਚੀ ਕਿਸਾਨਾਂ ਦੇ ਵਿਚਕਾਰ, ਖਾਲਸਾ ਏਡ ਦੇ ਨਾਲ ਮਿਲਕੇ ਕੀਤੀ ਸੇਵਾ
ਕਿਸਾਨ ਕਈ ਦਿਨਾਂ ਤੋਂ ਦਿੱਲੀ ਦੀ ਸਰਹੱਦਾਂ ਉੱਤੇ ਮੋਰਚੇ ਲਾ ਕੇ ਬੈਠੇ ਹੋਏ ਨੇ । ਕਿਸਾਨ ਕੇਂਦਰ ਸਰਕਾਰ ਨੂੰ ਇਹ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀ ਹੈ । ਪਰ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ । ਦੇਸ਼ ਤੋਂ ਲੈ ਕੇ ਵਿਦੇਸ਼ਾਂ ਦੇ ਲੋਕ ਕਿਸਾਨਾਂ ਦੀ ਹਿਮਾਇਤ ਕਰ ਰਹੇ ਨੇ ।
ਅਜਿਹੇ ‘ਚ ਪੰਜਾਬੀ ਇੰਡਸਟਰੀ ਜੋ ਕਿ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਖੜ੍ਹੀ ਹੋਈ ਹੈ । ਹਰ ਕਲਾਕਾਰ ਆਪਣੀ ਹਾਜ਼ਰੀ ਇਸ ਕਿਸਾਨ ਪ੍ਰਦਰਸ਼ਨ ‘ਚ ਲਗਵਾ ਰਹੇ ਨੇ । ਹੁਣ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੀ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰਨ ਦੇ ਲਈ ਦਿੱਲੀ ਕਿਸਾਨੀ ਮੋਰਚੇ ‘ਚ ਪਹੁੰਚੀ ਹੈ ।
ਉਹ ਖਾਲਸਾ ਏਡ ਦੇ ਨਾਲ ਮਿਲਕੇ ਲੋਕਾਂ ਦੀ ਸੇਵਾ ਕਰਦੀ ਹੋਈ ਨਜ਼ਰ ਆਈ । ਉਨ੍ਹਾਂ ਨੇ ਕਿਸਾਨਾਂ ਨੂੰ ਜ਼ਰੂਰਤਮੰਦ ਚੀਜ਼ਾਂ ਵੰਡੀਆਂ । ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਨੇ ।
View this post on Instagram