ਸੁਨੰਦਾ ਸ਼ਰਮਾ ਥਾਈਲੈਂਡ ‘ਚ ਬਿਤਾ ਰਹੀ ਸਮਾਂ, ਤਸਵੀਰਾਂ ਕੀਤੀਆਂ ਸਾਂਝੀਆਂ
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ (Sunanda Sharma ) ਇੱਕ ਅਜਿਹੀ ਗਾਇਕਾ ਹੈ ਜਿਸ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਦੀ ਬਦੌਲਤ ਗਾਇਕਾ ਨੇ ਆਪਣੀ ਵੱਖਰੀ ਪਛਾਣ ਬਣਾਈ ਹੈ । ਆਪਣੇ ਚੁਲਬੁਲੇ ਅੰਦਾਜ਼ ਦੇ ਲਈ ਜਾਣੀ ਜਾਂਦੀ ਗਾਇਕਾ ਇਨ੍ਹੀਂ ਦਿਨੀਂ ਆਪਣਾ ਸਮਾਂ ਥਾਈਲੈਂਡ (Thailand) ‘ਚ ਆਪਣਾ ਸਮਾਂ ਬਿਤਾ ਰਹੀ ਹੈ ।
Image Source :Instagram
ਹੋਰ ਪੜ੍ਹੋ : ਕਾਰਤਿਕ ਆਰੀਅਨ ਨੇ ਮਨਾਇਆ ਭਾਈ ਦੂਜ ਦਾ ਤਿਉਹਾਰ, ਭੈਣ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਥਾਈਲੈਂਡ ‘ਚ ਖੂਬ ਮਸਤੀ ਕਰ ਰਹੀ ਹੈ ਅਤੇ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣਦੀ ਹੋਈ ਨਜ਼ਰ ਆ ਰਹੀ ਹੈ ।
Image Source : Instagram
ਹੋਰ ਪੜ੍ਹੋ : ਨੀਰੂ ਬਾਜਵਾ ਜੀਜੇ ਦੀ ਪੱਗ ‘ਤੇ ਕਲਗੀ ਸਜਾਉਂਦੀ ਆਈ ਨਜ਼ਰ, ਵੇਖੋ ਤਸਵੀਰਾਂ
ਇਸ ਦੇ ਨਾਲ ਹੀ ਉਹ ਬੋਟਿੰਗ ਦਾ ਲੁਤਫ ਲੈਂਦੀ ਵੀ ਨਜ਼ਰ ਆ ਰਹੀ ਹੈ । ਸੁਨੰਦਾ ਸ਼ਰਮਾ ਦੀਆਂ ਇਨ੍ਹਾਂ ਤਸਵੀਰਾਂ ਅਤੇ ਵੀਡੀਓਜ਼ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।ਸੁਨੰਦਾ ਸ਼ਰਮਾ ਨੇ ਆਪਣੇ ਦਮ ‘ਤੇ ਪੰਜਾਬੀ ਇੰਡਸਟਰੀ ‘ਚ ਆਪਣੀ ਜਗ੍ਹਾ ਬਣਾਈ ਹੈ ।
ਉਨ੍ਹਾਂ ਨੇ ਹੁਣ ਤੱਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਮੁੱਖ ਤੌਰ ‘ਤੇ ਪਟਾਕੇ, ਜਾਨੀ ਤੇਰਾ ਨਾਂਅ, ਬਾਰਿਸ਼ ਕੀ ਜਾਏ, ਪਾਗਲ ਨੀਂ ਹੋਣਾ, ਦੂਜੀ ਵਾਰ ਪਿਆਰ, ਸੈਂਡਲ, ਚੋਰੀ ਚੋਰੀ, ਬੈਨ ਸਣੇ ਕਈ ਗੀਤ ਸ਼ਾਮਿਲ ਹਨ । ਸੁਨੰਦਾ ਸ਼ਰਮਾ ਨੂੰ ਗਾਉਣ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਸ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ ।
View this post on Instagram