ਸੁਨੰਦਾ ਸ਼ਰਮਾ ਨੇ ਪੰਜਾਬੀ ਗਾਇਕ ਹਰਜੀਤ ਹਰਮਨ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਪੋਸਟ ਸ਼ੇਅਰ ਕਰਕੇ ਕਹੀ ਇਹ ਗੱਲ

Reported by: PTC Punjabi Desk | Edited by: Lajwinder kaur  |  December 28th 2022 05:47 PM |  Updated: December 28th 2022 05:50 PM

ਸੁਨੰਦਾ ਸ਼ਰਮਾ ਨੇ ਪੰਜਾਬੀ ਗਾਇਕ ਹਰਜੀਤ ਹਰਮਨ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਪੋਸਟ ਸ਼ੇਅਰ ਕਰਕੇ ਕਹੀ ਇਹ ਗੱਲ

Sunanda Sharma news: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸੁਨੰਦਾ ਨੇ ਪੰਜਾਬੀ ਗਾਇਕ ਹਰਜੀਤ ਹਰਮਨ ਨਾਲ ਮੁਲਾਕਾਤ ਕੀਤੀ, ਜਿਸ ਦੀਆਂ ਤਸਵੀਰਾਂ  ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

sunanda and harjit

ਹੋਰ ਪੜ੍ਹੋ : ਕਿਲੀ ਪੌਲ ਨੇ ਆਪਣੀ ਭੈਣ ਨੀਮਾ ਦੇ ਨਾਲ 'ਬੇਸ਼ਰਮ ਰੰਗ' 'ਤੇ ਕੀਤਾ ਜ਼ਬਰਦਸਤ ਡਾਂਸ, ਫੈਨਜ਼ ਲੁੱਟਾ ਰਹੇ ਨੇ ਪਿਆਰ

ਦੱਸ ਦਈਏ ਕਿ ਤਸਵੀਰਾਂ ਸ਼ੇਅਰ ਕਰਦਿਆਂ ਸੁਨੰਦਾ ਨੇ ਕੈਪਸ਼ਨ 'ਚ ਹਰਜੀਤ ਹਰਮਨ ਲਈ ਪਿਆਰੀ ਜਿਹੀ ਕੈਪਸ਼ਨ ਵੀ ਲਿਖੀ। ਸੁਨੰਦਾ ਨੇ ਲਿਖਿਆ, 'ਮੇਰੇ ਪਹਿਲੇ ਸਟੇਜ ਸ਼ੋਅ 'ਤੇ ਤੁਹਾਡੇ ਵੱਲੋਂ ਦਿੱਤੀ ਗਈ ਹੱਲਾਸ਼ੇਰੀ, ਮੈਨੂੰ ਇੱਥੇ ਤੱਕ ਲੈ ਆਈ ਹਰਜੀਤ ਵੀਰ ਜੀ ਤੇ ਸੁਖਪ੍ਰੀਤ ਦੀਦੀ। ਤੁਹਾਡੇ ਪਿਆਰ ਲਈ ਸ਼ੁਕਰੀਆ’। ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ ਤੇ ਪਸੰਦ ਵੀ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਹਰਜੀਤ ਹਰਮਨ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਇੱਕ ਦਹਾਕੇ ਤੱਕ ਪੰਜਾਬੀ ਇੰਡਸਟਰੀ 'ਤੇ ਰਾਜ ਕੀਤਾ।

harjit harman image

ਜੇ ਗੱਲ ਕਰੀਏ ਸੁਨੰਦਾ ਸ਼ਰਮਾ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕ ਹੈ, ਜਿਸ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਹਨ। ਗਾਇਕੀ ਦੀ ਨਾਲ ਉਨ੍ਹਾਂ ਨੂੰ ਅਦਾਕਾਰੀ ਦਾ ਵੀ ਸੌਂਕ ਹੈ। ਜਿਸ ਕਰਕੇ ਉਹ ਅਦਾਕਾਰੀ ਦੇ ਖੇਤਰ ਵਿੱਚ ਵਾਹ ਵਾਹੀ ਖੱਟ ਚੁੱਕੀ ਹੈ।  ਉਹ ਕਈ ਨਾਮੀ ਬਾਲੀਵੁੱਡ ਕਲਾਕਾਰਾਂ ਦੇ ਵੀ ਕੰਮ ਕਰ ਚੁੱਕੀ ਹੈ।

sunada sharma shared her tea video with fans

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network