ਸੁਨੰਦਾ ਸ਼ਰਮਾ ਦਾ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਸੁਨੰਦਾ ਸ਼ਰਮਾ (Sunanda Sharma ) ਜਿਸ ਨੇ ਆਪਣੇ ਗੀਤਾਂ ਦੇ ਨਾਲ ਪੰਜਾਬੀ ਇੰਡਸਟਰੀ ‘ਚ ਆਪਣੀ ਖ਼ਾਸ ਪਛਾਣ ਬਣਾਈ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਗਾਉਣ ਦੇ ਨਾਲ-ਨਾਲ ਉਸ ਨੂੰ ਨੱਚਣ (Dance) ਦਾ ਵੀ ਬਹੁਤ ਜ਼ਿਆਦਾ ਸ਼ੌਂਕ ਹੈ ।ਉਹ ਆਪਣੇ ਡਾਂਸ ਦੇ ਵੀਡੀਓ (Dance Video) ਸਾਂਝਾ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਗਾਇਕਾ ‘ਦਿਲ ਵਿੱਚ ਵੱਜਦੀ ਗਿਟਾਰ’ ‘ਤੇ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।
image From instagram
ਜਿਸ ‘ਚ ਗਾਇਕਾ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਉਨ੍ਹਾਂ ਦੇ ਨਾਲ ਇੱਕ ਮਹਿਲਾ ਹੋਰ ਵੀ ਹੈ ਜੋ ਉਸ ਦਾ ਸਾਥ ਦੇ ਰਹੀ ਹੈ । ਸੁਨੰਦਾ ਸ਼ਰਮਾ ਦੇ ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਸੁਨੰਦਾ ਸ਼ਰਮਾ ਨੇ ਬਤੌਰ ਗਾਇਕਾ ਆਪਣੇ ਮਿਊਜ਼ਿਕ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
image From instagram
ਸੁਨੰਦਾ ਸ਼ਰਮਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਅਤੇ ਇਸੇ ਵੀਡੀਓ ਨੇ ਉਨ੍ਹਾਂ ਨੂੰ ਰਾਤੋ ਰਾਤ ਸਟਾਰ ਬਣਾ ਦਿੱਤਾ ਸੀ । ਸੁਨੰਦਾ ਸ਼ਰਮਾ ਅੱਜ ਕੱਲ੍ਹ ਸ਼ੇਅਰੋ ਸ਼ਾਇਰੀ ਵੀ ਖੂਬ ਕਰ ਰਹੀ ਹੈ । ਜਿਸ ਦੀਆਂ ਉਹ ਵੀਡੀਓਜ਼ ਵੀ ਖੂਬ ਸ਼ੇਅਰ ਕਰ ਰਹੀ ਹੈ । ਗਾਇਕੀ ਦੇ ਨਾਲ-ਨਾਲ ਸੁਨੰਦਾ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੀ ਹੈ । ਉਸ ਨੇ ਹੁਣ ਤੱਕ ਕਈ ਵੱਡੇ ਕਲਾਕਾਰਾਂ ਨਾਲ ਵੀ ਕੰਮ ਕੀਤਾ ਹੈ । ਜਿਸ ‘ਚ ਸੋਨੂੰ ਸੂਦ, ਨਵਾਜ਼ੁਦੀਨ ਸਿੱਦੀਕੀ ਦੇ ਨਾਲ ਵੀ ਗੀਤਾਂ ‘ਚ ਨਜ਼ਰ ਆ ਚੁੱਕੀ ਹੈ । ਦਿਲਜੀਤ ਦੋਸਾਂਝ ਦੇ ਨਾਲ ਉਹ ਫ਼ਿਲਮ ‘ਸੱਜਣ ਸਿੰਘ ਰੰਗਰੂਟ’ ‘ਚ ਦਿਖਾਈ ਦਿੱਤੀ ਸੀ । ਹਾਲ ਹੀ ‘ਚ ਸੁਨੰਦਾ ਸ਼ਰਮਾ ਦਾ ਗੀਤ ‘ਚੋਰੀ ਚੋਰੀ ਤੱਕਣਾ ਪਿਆ’ ਰਿਲੀਜ਼ ਹੋਇਆ ਸੀ । ਇਸ ਗੀਤ ਨੂੰ ਦਰਸ਼ਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
View this post on Instagram