ਸੁਨਿਧੀ ਚੌਹਾਨ ਦੀ ਆਵਾਜ਼ ‘ਚ ਨਵਾਂ ਗੀਤ ‘ਗੋਰੀ ਦੀਆਂ ਝਾਂਜਰਾਂ’ ਰਿਲੀਜ਼ ਹੋਇਆ
ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ (Shava Ni Girdhari Lal) ਦਾ ਨਵਾਂ ਗੀਤ (New Song) ਸੁਨਿਧੀ ਚੌਹਾਨ (Sunidhi Chauhan) ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਕੁਮਾਰ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਜਤਿੰਦਰ ਸ਼ਾਹ ਨੇ ।‘ਗੋਰੀ ਦੀਆਂ ਝਾਂਜਰਾ’ ਟਾਈਟਲ ਹੇਠ ਰਿਲੀਜ਼ ਹੋਏ ਇਸ ਗੀਤ ‘ਚ ਇੱਕ ਮੁਟਿਆਰ ਦੇ ਹੁਸਨ ਦੇ ਨਾਲ-ਨਾਲ ਉਸ ਦੀਆਂ ਝਾਂਜਰਾਂ ਦੀ ਗੱਲ ਕੀਤੀ ਗਈ ਹੈ ।
image From Sunidhi Chauhan song
ਗੀਤ ਦੀ ਫੀਚਰਿੰਗ ‘ਚ ਨੀਰੂ ਬਾਜਵਾ ਅਤੇ ਗਿੱਪੀ ਗਰੇਵਾਲ ਨਜ਼ਰ ਆ ਰਹੇ ਹਨ ਅਤੇ ਇਸ ਦੇ ਵੀਡੀਓ ਨੂੰ ਵੀ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਇਸ ਤੋਂ ਪਹਿਲਾਂ ਫ਼ਿਲਮ ‘ਪਾਣੀ ‘ਚ ਮਧਾਣੀ’ ‘ਚ ਨਜ਼ਰ ਆਏ ਸਨ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।
Image From instagram
ਜਿਸ ਤੋਂ ਬਾਅਦ ਗਿੱਪੀ ਗਰੇਵਾਲ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਨਜ਼ਰ ਆਉਣਗੇ । ਇਸ ਫ਼ਿਲਮ ਦੇ ਇੱਕ ਤੋਂ ਇੱਕ ਗੀਤ ਰਿਲੀਜ਼ ਹੋ ਰਹੇ ਹਨ । ਅਦਾਕਾਰ ਗਿੱਪੀ ਗਰੇਵਾਲ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਫ਼ਿਲਮਾਂ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਵੀ ਕੀਤਾ ਜਾਂਦਾ ਹੈ । ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਅਤ ਬਤੌਰ ਗਾਇਕ ਕੀਤੀ ਸੀ । ਗਾਇਕੀ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਵੱਲ ਰੁਖ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ ।