ਗੋਵਿੰਦਾ ਦੀ ਪਤਨੀ ਸੁਨੀਤਾ ਆਹੁਜਾ ਨੇ ਧੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

Reported by: PTC Punjabi Desk | Edited by: Shaminder  |  January 09th 2023 06:46 PM |  Updated: January 09th 2023 06:46 PM

ਗੋਵਿੰਦਾ ਦੀ ਪਤਨੀ ਸੁਨੀਤਾ ਆਹੁਜਾ ਨੇ ਧੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ

ਗੋਵਿੰਦਾ (Govinda) ਦੀ ਪਤਨੀ (Wife) ਸੁਨੀਤਾ ਆਹੁਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib)  ‘ਚ ਮੱਥਾ ਟੇਕਣ ਦੇ ਲਈ ਪਹੁੰਚੇ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ਅਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

sunita ahuja , image Source : Instagram

ਹੋਰ ਪੜ੍ਹੋ : ਮੈਗੀ ਖਾਣ ਲੱਗਿਆ ਸੀ ਇਹ ਸ਼ਖਸ, ਹਵਾ ‘ਚ ਹੀ ਜੰਮ ਗਿਆ ਚੱਮਚ, ਵੀਡੀਓ ਵੇਖ ਹੋ ਜਾਓਗੇ ਹੈਰਾਨ

ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਬਹੁਤ ਹੀ ਖੂਬਸੂਰਤ ਦਰਸ਼ਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ’ ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਨੀਤਾ ਆਹੁਜਾ ਦੇ ਨਾਲ ਉਨ੍ਹਾਂ ਦੀ ਧੀ ਵੀ ਨਜ਼ਰ ਆ ਰਹੀ ਹੈ । ਮਾਂ ਧੀ ਦੀ ਇਸ ਜੋੜੀ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।

inside image of govinda image

ਹੋਰ ਪੜ੍ਹੋ : ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦੇ ਘਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਸਮੁੱਚੀ ਕੌਮ ਨੂੰ ਕੀਤੀ ਖ਼ਾਸ ਅਪੀਲ

ਕੁਝ ਸਮਾਂ ਪਹਿਲਾਂ ਗੋਵਿੰਦਾ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਹੁੰਚੇ ਸਨ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਨੀਤਾ ਆਹੁਜਾ ਦੀਆਂ ਕੁਝ ਤਸਵੀਰਾਂ ਇੱਕਲੀ ਦੀਆਂ ਹਨ, ਜਦੋਂਕਿ ਕੁਝ ਤਸਵੀਰਾਂ ‘ਚ ਉਹ ਆਪਣੀ ਧੀ ਦੇ ਨਾਲ ਨਜ਼ਰ ਆ ਰਹੀ ਹੈ ।

Krushna Abhishek breaks into tears and says he misses Govinda a lot Image Source: Twitterਗੋਵਿੰਦਾ ਦੀ ਪਤਨੀ ਸੁਨੀਤਾ ਆਹੁਜਾ ਵੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ ।

 

View this post on Instagram

 

A post shared by @officialsunitaahuja


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network