ਸਰਗੁਣ ਮਹਿਤਾ ਨਖ਼ਰੇ ਨਾਲ ਗੁਰਨਾਮ ਭੁੱਲਰ ਤੋਂ ਕਰਵਾ ਰਹੇ ਨੇ ਡਿਮਾਂਡਾਂ ਪੂਰੀਆਂ, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  August 20th 2019 01:32 PM |  Updated: August 20th 2019 01:32 PM

ਸਰਗੁਣ ਮਹਿਤਾ ਨਖ਼ਰੇ ਨਾਲ ਗੁਰਨਾਮ ਭੁੱਲਰ ਤੋਂ ਕਰਵਾ ਰਹੇ ਨੇ ਡਿਮਾਂਡਾਂ ਪੂਰੀਆਂ, ਦੇਖੋ ਵੀਡੀਓ

ਸਰਗੁਣ ਮਹਿਤਾ ਤੇ ਗੁਰਨਾਮ ਭੁੱਲਰ ਦੋਵੇਂ ਅਦਾਕਾਰ ਫ਼ਿਲਮ ਸੁਰਖ਼ੀ ਬਿੰਦੀ ਦੇ ਨਾਲ ਪਹਿਲੀ ਵਾਰ ਇਕੱਠੇ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਫ਼ਿਲਮ ਦੇ ਜ਼ਬਰਦਸਤ ਟਰੇਲਰ ਤੋਂ ਬਾਅਦ ਫ਼ਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ। ਜਿਸਦੇ ਚਲਦੇ ਇੱਕ ਹੋਰ ਗੀਤ ਡਿਮਾਂਡ ਦਰਸ਼ਕਾਂ ਦੇ ਸਨਮੁਖ ਹੋ ਚੁੱਕਿਆ ਹੈ।

ਹੋਰ ਵੇਖੋ:‘ਜੱਜਮੈਂਟਲ ਹੈ ਕਿਆ’ ਦੇ ਨਵੇਂ ਗੀਤ ‘ਚ ਦੇਖਣ ਨੂੰ ਮਿਲ ਰਹੀ ਹੈ ਕੰਗਨਾ ਰਣੌਤ ਤੇ ਜਿੰਮੀ ਸ਼ੇਰਗਿੱਲ ਦੀ ਜੁਗਲਬੰਦੀ

ਇਸ ਗੀਤ ਨੂੰ ਗੁਰਨਾਮ ਭੁੱਲਰ ਨੇ ਆਪਣੀ ਪਿਆਰੀ ਜਿਹੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਉੱਤੇ ਫਿਲਮਾਇਆ ਗਿਆ ਹੈ। ਇਸ ਗਾਣੇ ਦੇ ਬੋਲ ਨਾਮੀ ਗੀਤਕਾਰ ਵਿੱਕੀ ਧਾਲੀਵਾਲ ਦੀ ਕਲਮੋ ਚੋਂ ਨਿਕਲੇ ਨੇ ਤੇ ਮਿਊਜ਼ਿਕ V Rakx Music ਵੱਲੋਂ ਦਿੱਤਾ ਗਿਆ ਹੈ। ਇਸ ਗਾਣੇ ਨੂੰ ਜ਼ੀ ਮਿਊਜ਼ਿਕ ਕੰਪਨੀ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਹ ਗੀਤ ਬੀਟ ਸੌਂਗ ਹੈ। ਜਿਸ 'ਚ ਦੋਵਾਂ ਅਦਾਕਾਰ ਭੰਗੜੇ ਪਾਉਂਦੇ ਹੋਏ ਨਜ਼ਰ ਆ ਰਹੇ ਹਨ। ਗਾਣੇ ਨੂੰ ਰਿਲੀਜ਼ ਹੋਏ ਕੁਝ ਹੀ ਸਮਾਂ ਹੋਇਆ ਹੈ ਤੇ ਗਾਣੇ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

broadway

‘ਸੁਰਖ਼ੀ ਬਿੰਦੀ’ ਇੱਕ ਫੈਮਿਲੀ ਡਰਾਮਾ ਹੋਣ ਵਾਲੀ ਹੈ ਜਿਸ ‘ਚ ਹਾਸੇ ਦੇ ਰੰਗ, ਪਿਆਰ, ਤਕਰਾਰ, ਅਤੇ ਰੋਮਾਂਸ ਹਰ ਇੱਕ ਤਰ੍ਹਾਂ ਦੇ ਰੰਗ ਦੇਖਣ ਨੂੰ ਮਿਲਣ ਵਾਲੇ ਹਨ। ਰੁਪਿੰਦਰ ਇੰਦਰਜੀਤ ਵੱਲੋਂ ਲਿਖੀ ਕਹਾਣੀ ਨੂੰ ਜਗਦੀਪ ਸਿੱਧੂ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਇਸ ਫ਼ਿਲਮ ‘ਚ ਗੁਰਨਾਮ ਭੁੱਲਰ ਅਤੇ ਸਰਗੁਣ ਮਹਿਤਾ ਤੋਂ ਇਲਾਵਾ ਰੁਪਿੰਦਰ ਰੂਪੀ ਅਤੇ ਨਿਸ਼ਾ ਬਾਨੋ ਅਹਿਮ ਭੂਮਿਕਾ ‘ਚ ਹਨ। ਅੰਕਿਤ ਵਿਜਾਨ, ਨਵਦੀਪ ਨਰੂਲਾ, ਗੁਰਜੀਤ ਸਿੰਘ, ਸੰਤੋਸ਼ ਸੁਭਾਸ਼ ਥਿਟੇ ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ। ਪਤੀ ਪਤਨੀ ਦੇ ਖ਼ਾਸ ਰਿਸ਼ਤੇ ਉੱਤੇ ਬਣੀ ਵੱਖਰੇ ਵਿਸ਼ੇ ਵਾਲੀ ਇਹ ਫ਼ਿਲਮ 30 ਅਗਸਤ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋ ਜਾਵੇਗੀ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network