ਪਿਆਰ ਦੇ ਰੰਗਾਂ ਨਾਲ ਭਰਿਆ ‘Maahi Ve’ ਗੀਤ ਹੋਇਆ ਰਿਲੀਜ਼, ਤਰਸੇਮ ਜੱਸੜ ਤੇ ਜੈਸਮੀਨ ਬਾਜਵਾ ਦੀ ਕਿਊਟ ਕਮਿਸਟਰੀ ਜਿੱਤ ਰਹੀ ਹੈ ਦਰਸ਼ਕਾਂ ਦਾ ਦਿਲ
ਤਰਸੇਮ ਜੱਸੜ ਤੇ ਰਣਜੀਤ ਬਾਵਾ ਏਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ਨੂੰ ਲੈ ਕੇ ਸੁਰਖੀਆਂ 'ਚ ਬਣੇ ਹੋਏ ਹਨ। ਇਹ ਦੋਵੇਂ ਕਲਾਕਾਰ ਪੰਜਾਬੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੇ ਹਨ। ਦਰਸ਼ਕਾਂ ਵੱਲੋਂ ਟ੍ਰੇਲਰ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਕਰਕੇ ਫ਼ਿਲਮ ਦੇ ਇੱਕ-ਇੱਕ ਕਰਕੇ ਗੀਤ ਰਿਲੀਜ਼ ਕੀਤੇ ਜਾ ਰਹੇ ਹਨ। ਇਸ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ 'ਮਾਹੀ ਵੇ' ਰਿਲੀਜ਼ ਕਰ ਦਿੱਤਾ ਗਿਆ ਹੈ।
ਹੋਰ ਪੜ੍ਹੋ : ਹਾਸਿਆਂ ਦੇ ਰੰਗਾਂ ਨਾਲ ਭਰਿਆ ਤਰਸੇਮ ਜੱਸੜ ਤੇ ਰਣਜੀਤ ਬਾਵਾ ਦੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ ਦਾ ਟ੍ਰੇਲਰ ਹੋਇਆ ਰਿਲੀਜ਼
ਇਸ ਰੋਮਾਂਟਿਕ ਸੌਂਗ ਨੂੰ ਤਰਸੇਮ ਜੱਸੜ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਜਿਸ 'ਚ ਉਹ ਕੁੜੀ ਦੇ ਦਿਲ ਦੇ ਹਾਲ ਨੂੰ ਬਿਆਨ ਕਰ ਰਹੇ ਹਨ। ਜਿਸ 'ਚ ਪ੍ਰੇਮਿਕਾ ਆਪਣੇ ਮਾਹੀ ਨੂੰ ਚਰਖਾ ਦਿਵਾਉਣ ਦੀ ਗੱਲ ਕਹਿ ਰਹੀ ਹੈ।
ਪਿਆਰ ਦੇ ਜਜ਼ਬਾਤਾਂ ਨੂੰ ਬਹੁਤ ਹੀ ਕਮਾਲ ਦੇ ਨਾਲ ਤਰਸੇਮ ਜੱਸੜ ਨੇ ਅੱਖਰਾਂ ਦੇ ਵਿੱਚ ਪਰੋਇਆ ਹੈ ਤੇ ਫਿਰ ਗਾਇਆ ਹੈ। ਇਸ ਗੀਤ ਨੂੰ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ। ਗਾਣੇ ਦੇ ਵੀਡੀਓ ਵੀ ਬਹੁਤ ਹੀ ਸ਼ਾਨਦਾਰ ਹੈ ਤਿਆਰ ਕੀਤਾ ਜਿਸ 'ਚ ਬਹੁਤ ਹੀ ਖ਼ੂਬਸੂਰਤੀ ਦੇ ਨਾਲ Firoz A Khan ਨੇ ਹੀ ਡਾਇਰੈਕਟ ਕੀਤਾ ਹੈ। ਇਸ ਗੀਤ ਨੂੰ ਤਰਸੇਮ ਜੱਸੜ ਅਤੇ ਜੈਸਮੀਨ ਬਾਜਵਾ ਉੱਤੇ ਫਿਲਮਾਇਆ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਸ ਫ਼ਿਲਮ ‘ਚ ਰਣਜੀਤ ਬਾਵਾ, ਤਰਸੇਮ ਜੱਸੜ ਤੋਂ ਇਲਾਵਾ ਅਦਿਤੀ ਆਰੀਆ, ਜੈਸਮੀਨ ਬਾਜਵਾ, ਪ੍ਰਭ ਗਰੇਵਾਲ, ਹਰਦੀਪ ਗਿੱਲ ਅਤੇ ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ।
ਕਾਮੇਡੀ ਜ਼ੌਨਰ ਵਾਲੀ ਇਸ ਫ਼ਿਲਮ ਨੂੰ ਸ਼ਿਤਿਜ ਚੌਧਰੀ ਦੀ ਡਾਇਰੈਕਸ਼ਨ ਹੇਠ ਤਿਆ ਕੀਤਾ ਗਿਆ ਹੈ। ਫ਼ਿਲਮ ਨੂੰ ਹਰਸਿਮਰਨ ਕਾਲਰਾ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ‘ਖਾਓ ਪੀਓ ਐਸ਼ ਕਰੋ’ ਇੱਕ ਜੁਲਾਈ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।