ਤਰਸੇਮ ਜੱਸੜ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਗਲਵੱਕੜੀ’ ਇਸ ਸਾਲ ਦਸੰਬਰ ‘ਚ ਬਣੇਗੀ ਸਿਨੇਮਾ ਘਰ ਦੀ ਰੌਣਕ, ਪ੍ਰਸ਼ੰਸਕ ਦੇ ਰਹੇ ਨੇ ਵਧਾਈ

Reported by: PTC Punjabi Desk | Edited by: Lajwinder kaur  |  September 24th 2021 01:52 PM |  Updated: September 24th 2021 01:54 PM

ਤਰਸੇਮ ਜੱਸੜ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਗਲਵੱਕੜੀ’ ਇਸ ਸਾਲ ਦਸੰਬਰ ‘ਚ ਬਣੇਗੀ ਸਿਨੇਮਾ ਘਰ ਦੀ ਰੌਣਕ, ਪ੍ਰਸ਼ੰਸਕ ਦੇ ਰਹੇ ਨੇ ਵਧਾਈ

ਡੇਢ ਸਾਲ ਤੋਂ ਬੰਦ ਪਏ ਸਿਨੇਮਾ ਘਰਾਂ ‘ਚ ਇੱਕ ਵਾਰ ਫਿਰ ਤੋਂ ਚਹਿਲ-ਪਹਿਲ ਸ਼ੁਰੂ ਹੋ ਗਈ ਹੈ। ਜਿਸ ਕਰਕੇ ਵੱਡੀ ਗਿਣਤੀ ‘ਚ ਪੰਜਾਬੀ ਫ਼ਿਲਮਾਂ ਰਿਲੀਜ਼ ਹੋ ਰਹੀਆਂ ਨੇ। ਹਰ ਹਫਤੇ ਪੰਜਾਬੀ ਫ਼ਿਲਮਾਂ ਦਰਸ਼ਕਾਂ ਦੇ ਰੁਬਰੂ ਹੋ ਰਹੀਆਂ ਨੇ। ਅਜਿਹੇ ‘ਚ ਜਲਦੇ ਨਵੀਂ ਪੰਜਾਬੀ ਫ਼ਿਲਮਾਂ ਦੀ ਰਿਲੀਜ਼ ਡੇਟਸ ਵੀ ਸਾਹਮਣੇ ਆ ਰਹੀਆਂ ਨੇ। ਗਾਇਕ ਤੇ ਐਕਟਰ ਤਰਸੇਮ ਜੱਸੜ Tarsem Jassar ਨੇ ਵੀ ਆਪਣੀ ਮੋਸਟ ਅਵੇਟਡ ਫ਼ਿਲਮ ਗਲਵੱਕੜੀ  Galwakdi ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

tarsem jassra and wamiqa gabbi Image Source – instagram

ਹੋਰ ਪੜ੍ਹੋ : ਅਦਾਕਾਰਾ ਮੌਨੀ ਰਾਏ ਨੇ ਸ਼ੇਅਰ ਕੀਤੀਆਂ ਆਪਣੀ ਗਲੈਮਰਸ ਲੁੱਕ ਵਾਲੀਆਂ ਨਵੀਆਂ ਤਸਵੀਰਾਂ, ਨੀਦਰਲੈਂਡ ‘ਚ ਲੈ ਰਹੀ ਹੈ ਛੁੱਟੀਆਂ ਦਾ ਅਨੰਦ

ਜੀ ਹਾਂ ਤਰਸੇਮ ਜੱਸੜ ਨੇ ਆਪਣੀ ਫ਼ਿਲਮ ਦਾ ਪਿਆਰਾ ਜਿਹਾ ਪੋਸਟਰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਨਵਾਂ ਸਾਲ ਪਿਆਰ ਦੀ ਜੱਫੀ ਦੇ ਨਾਲ ਮਨਾਵਾਂਗੇ "ਗਲਵੱਕੜੀ" Finally 31 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ...’ । ਇਸ ਪੋਸਟ ਉੱਤੇ ਪ੍ਰਸ਼ੰਸਕ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਵੱਡੀ ਗਿਣਤੀ 'ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

ਹੋਰ ਪੜ੍ਹੋ :ਅਦਾਕਾਰਾ ਸਾਰਾ ਅਲੀ ਖ਼ਾਨ ਨੇ ਮੰਦਿਰ, ਮਸਜਿਦ, ਚਰਚ ਅਤੇ ਗੁਰਦੁਆਰੇ ਸਾਹਿਬ ‘ਚ ਟੇਕਿਆ ਮੱਥਾ, ਤਸਵੀਰ ਸ਼ੇਅਰ ਕਰਦੇ ਹੋਏ ਦਿੱਤਾ ਖ਼ਾਸ ਸੁਨੇਹਾ

tarsem jassar shared his movie poster-min Image Source – instagram

ਇਸ ਫ਼ਿਲਮ ‘ਚ ਤਰਸੇਮ ਜੱਸੜ ਤੇ ਵਾਮਿਕਾ ਗੱਬੀ Wamiqa Gabbi ਤੋਂ ਇਲਾਵਾ ਬੀ.ਐੱਨ ਸ਼ਰਮਾ, ਰੁਪਿੰਦਰ ਰੂਪੀ, ਰਘਬੀਰ ਬੋਲੀ ਵਰਗੇ ਕਈ ਹੋਰ ਪੰਜਾਬੀ ਚਿਹਰੇ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ। ਗਲਵੱਕੜੀ ਫ਼ਿਲਮ ਦੀ ਕਹਾਣੀ ਰਣਦੀਪ ਚਾਹਲ ਨੇ ਲਿਖੀ ਹੈ ਤੇ ਸ਼ਰਨ ਆਰਟ ਵੱਲੋਂ ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਗਿਆ ਹੈ। ਇਹ ਫ਼ਿਲਮ ਵਿਹਲੀ ਜਨਤਾ ਫਿਲਮਸ ਤੇ ਓਮ ਜੀ ਸਟਾਰ ਸਟੂਡੀਓਸ ਦੀ ਪੇਸ਼ਕਸ਼ ਹੈ। ਇਹ ਫ਼ਿਲਮ ਇਸ ਸਾਲ ਦੇ ਅਖੀਰਲੇ ਦਿਨ ਯਾਨੀਕਿ 31 ਦਸੰਬਰ ਨੂੰ ਰਿਲੀਜ਼ ਹੋਵੇਗੀ। ਪ੍ਰਸ਼ੰਸਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਨੇ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network