ਤਰਸੇਮ ਜੱਸੜ ਦੇ ਨਵੇਂ ਗੀਤ ‘ਰਜ਼ਾ’ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਗਾਣਾ ਛਾਇਆ ਟਰੈਂਡਿੰਗ ‘ਚ
New Punjabi Song Raza: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਤਰਸੇਮ ਜੱਸੜ ਜੋ ਕਿ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ਜੀ ਹਾਂ ਉਹ ਰਜ਼ਾ ਟਾਈਟਲ ਹੇਠ ਇੱਕ ਮਿੱਠਾ ਤੇ ਰੂਹ ਨੂੰ ਸਕੂਨ ਦੇਣ ਵਾਲਾ ਗੀਤ ਲੈ ਕੇ ਆਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਕਰਕੇ ਗੀਤ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ।
ਜੇ ਗੱਲ ਕਰੀਏ ਰਜ਼ਾ ਗੀਤ ਦੀ ਤਾਂ ਉਹ ਗਾਇਆ ਅਤੇ ਲਿਖਿਆ ਵੀ ਤਰਸੇਮ ਜੱਸੜ ਨੇ ਹੀ ਹੈ। ਗੀਤ ਨੂੰ ਮਿਊਜ਼ਿਕ ਮਿਕ ਸਿੰਘ ਨੇ ਦਿੱਤਾ ਹੈ। ਇਸ ਗੀਤ ਨੂੰ Vehli Janta Records ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਹ ਗੀਤ ਖੂਬ ਪਸੰਦ ਆ ਰਿਹਾ ਹੈ, ਜਿਸ ਕਰਕੇ ਗਾਣੇ ਦੇ ਵਿਊਜ਼ ਤੇਜ਼ੀ ਨਾਲ ਵੱਧ ਰਹੇ ਹਨ।
ਜੇ ਗੱਲ ਕਰੀਏ ਤਰਸੇਮ ਜੱਸੜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ, ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਨੇ ਬਤੌਰ ਗੀਤਕਾਰ ਮਿਊਜ਼ਿਕ ਇੰਡਸਟਰੀ ‘ਚ ਐਂਟਰੀ ਕੀਤੀ ਸੀ, ਫਿਰ ਉਹ ਗਾਇਕ ਬਣੇ ਤੇ ਬਾਅਦ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਸਭ ਨੂੰ ਹੈਰਾਨ ਕਰ ਦਿੱਤਾ।
ਗਾਇਕੀ ਦੇ ਨਾਲ ਦਰਸ਼ਕ ਉਨ੍ਹਾਂ ਦੀ ਅਦਾਕਾਰੀ ਦੇ ਫੈਨ ਵੀ ਨੇ। ਉਹ ਅਖੀਰਲੀ ਵਾਰ ਆਪਣੀ ਫ਼ਿਲਮ ਗਲਵੱਕੜੀ ‘ਚ ਵਾਮਿਕਾ ਗੱਬੀ ਦੇ ਨਾਲ ਨਜ਼ਰ ਆਏ ਸੀ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ।