ਤਰਸੇਮ ਜੱਸੜ ਤੇ ਵਾਮਿਕਾ ਗੱਬੀ ਦੀ ਫ਼ਿਲਮ ‘ਗਲਵੱਕੜੀ’ ਦੀ ਵੀ ਰਿਲੀਜ਼ ਡੇਟ ਆਈ ਸਾਹਮਣੇ
ਗਾਇਕ ਤੇ ਐਕਟਰ ਤਰਸੇਮ ਜੱਸੜ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ । ਜੀ ਹਾਂ ਇੱਕ ਵਾਰ ਫਿਰ ਤੋਂ ਪੰਜਾਬੀ ਫ਼ਿਲਮਾਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ । ਜਿਸਦੇ ਚੱਲਦੇ ਗਾਇਕ ਤੇ ਐਕਟਰ ਤਰਸੇਮ ਜੱਸੜ ਨੇ ਆਪਣੀ ਮੋਸਟ ਅਵੇਟਡ ਫ਼ਿਲਮ ‘ਗਲਵੱਕੜੀ’ ਦੀ ਰਿਲੀਜ਼ ਡੇਟ ਤੋਂ ਪਰਦਾ ਚੁੱਕ ਦਿੱਤਾ ਹੈ ।
Image Source – instagram
ਹੋਰ ਪੜ੍ਹੋ :ਅੱਜ ਹੈ ਜੱਸੀ ਗਿੱਲ ਦੀ ਧੀ ਰੋਜਸ ਕੌਰ ਗਿੱਲ ਦਾ ਬਰਥਡੇਅ, ਸ਼ੋਸ਼ਲ ਮੀਡੀਆ ‘ਤੇ ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ
Image Source – instagram
ਗਲਵੱਕੜੀ ਫ਼ਿਲਮ ‘ਚ ਉਹ ਵਾਮਿਕਾ ਗੱਬੀ ਦੇ ਨਾਲ ਸਕਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ। ਤਰਸੇਮ ਜੱਸੜ ਨੇ ਫ਼ਿਲਮ ਦਾ ਨਵਾਂ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ- “ ਗਲਵੱਕੜੀ“ ਫ਼ਿਲਮ 11 ਜੂਨ ... ਮਾਲਕ ਮਿਹਰ ਕਰੇ। ਪ੍ਰਸ਼ੰਸਕ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਨੇ। ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਇਕਸ ਆ ਚੁੱਕੇ ਨੇ।
Image Source – instagram
ਇਸ ਫ਼ਿਲਮ ‘ਚ ਤਰਸੇਮ ਜੱਸੜ ਤੇ ਵਾਮਿਕਾ ਗੱਬੀ ਤੋਂ ਇਲਾਵਾ ਬੀ.ਐੱਨ ਸ਼ਰਮਾ, ਰੁਪਿੰਦਰ ਰੂਪੀ, ਰਘਬੀਰ ਬੋਲੀ ਵਰਗੇ ਕਈ ਹੋਰ ਪੰਜਾਬੀ ਚਿਹਰੇ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ। ਗਲਵੱਕੜੀ ਫ਼ਿਲਮ ਦੀ ਕਹਾਣੀ ਜਗਦੀਪ ਜੈਦੀ ਨੇ ਲਿਖੀ ਹੈ ਤੇ ਸ਼ਰਨ ਆਰਟ ਇਸ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਨੇ। ਇਹ ਫ਼ਿਲਮ ਵਿਹਲੀ ਜਨਤਾ ਫਿਲਮਸ ਤੇ ਓਮ ਜੀ ਸਟਾਰ ਸਟੂਡੀਓਸ ਦੀ ਪੇਸ਼ਕਸ਼ ਹੈ।
View this post on Instagram