ਪ੍ਰਭ ਗਿੱਲ ਦੇ ਆਉਣ ਵਾਲੇ ਨਵੇਂ ਗੀਤ ‘Shukarguzar’ ਦਾ ਟੀਜ਼ਰ ਹੋਇਆ ਰਿਲੀਜ਼
ਪੰਜਾਬੀ ਮਿਊਜ਼ਿਕ ਜਗਤ ਦੇ ਪਿਆਰ ਦੇ ਗੀਤਾਂ ਦੇ ਬਾਦਸ਼ਾਹ ਯਾਨੀਕਿ ਗਾਇਕ ਪ੍ਰਭ ਗਿੱਲ Prabh Gill, ਜੋ ਕਿ ਇੱਕ ਵਾਰ ਫਿਰ ਤੋਂ ਆਪਣੇ ਰੋਮਾਂਟਿਕ ਗੀਤ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋਣ ਜਾ ਰਹੇ ਨੇ। ਇਸ ਦੌਰਾਨ ਪੋਸਟਰ ਤੋਂ ਬਾਅਦ ਗੀਤ ਸ਼ੁਕਰਗੁਜ਼ਾਰ (Shukarguzar) ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਪ੍ਰਸ਼ੰਸਕ ਵੀ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਹਨ।
ਜੇ ਗੱਲ ਕਰੀਏ ਗੀਤ ਦੇ ਟੀਜ਼ਰ Teaser ਦੀ ਤਾਂ 34 ਸੈਕਿੰਡ ਦਾ ਵੀਡੀਓ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਿਹਾ ਹੈ। ਜਿਸ 'ਚ ਪ੍ਰਭ ਗਿੱਲ ਤੇ ਅਦਾਕਾਰਾ ਓਸ਼ੀਨ ਬਰਾੜ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। Farmaan ਵੱਲੋਂ ਇਸ ਗੀਤ ਦੇ ਬੋਲ ਲਿਖੇ ਤੇ ਮਿਊਜ਼ਿਕ Quan ਦਾ ਹੋਵੇਗਾ। Anmol Mavi ਵੱਲੋਂ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਟੀਜ਼ਰ ਨੂੰ ਪ੍ਰਭ ਗਿੱਲ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਇਹ ਪੂਰਾ ਗੀਤ 27 ਜਨਵਰੀ ਨੂੰ ਰਿਲੀਜ਼ ਹੋਵੇਗਾ।
ਜੇ ਗੱਲ ਕਰੀਏ ਪ੍ਰਭ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਵੀ ਕੰਮ ਕਰ ਰਹੇ ਨੇ। ਪਿਛਲੇ ਸਾਲ ਉਨ੍ਹਾਂ ਨੇ ਯਾਰ ਅਣਮੁੱਲੇ ਰਿਟਰਨਜ਼ ਦੇ ਨਾਲ ਅਦਾਕਾਰੀ ਦੇ ਖੇਤਰ ਚ ਕਦਮ ਰੱਖਿਆ ਹੈ। ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ਲਈ ਗੀਤ ਵੀ ਗਾ ਚੁੱਕੇ ਹਨ।