ਇਸ ਤਸਵੀਰ ‘ਚ ਨਜ਼ਰ ਆ ਰਿਹਾ ਬੱਚਾ ਹੈ ਬਾਲੀਵੁੱਡ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

Reported by: PTC Punjabi Desk | Edited by: Shaminder  |  May 25th 2022 06:57 PM |  Updated: May 25th 2022 06:57 PM

ਇਸ ਤਸਵੀਰ ‘ਚ ਨਜ਼ਰ ਆ ਰਿਹਾ ਬੱਚਾ ਹੈ ਬਾਲੀਵੁੱਡ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਸਿਤਾਰਿਆਂ ਅਤੇ ਬਾਲੀਵੁੱਡ ਦੇ ਕਲਾਕਾਰਾਂ ਦੇ ਬਚਪਨ (Childhood Pic) ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਵੀ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਅੱਜ ਅਸੀਂ ਤੁਹਾਨੂੰ ਬਾਲੀਵੁੱਡ ਦੇ ਇੱਕ ਅਜਿਹੇ ਹੀ ਸਿਤਾਰੇ (Bollywood Stars) ਦੀ ਤਸਵੀਰ ਵਿਖਾਉਣ ਜਾ ਰਹੇ ਹਾਂ । ਜਿਸ ਨੇ ਬਾਲੀਵੁੱਡ ‘ਚ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।

Image Source: Instagram

ਹੋਰ ਪੜ੍ਹੋ : ਪੰਜਾਬੀ ਇੰਡਸਟਰੀ ‘ਚ ਇਸ ਅਦਾਕਾਰ ਨੇ ਆਪਣੀ ਅਦਾਕਾਰੀ ਦੇ ਨਾਲ ਜਿੱਤਿਆ ਹੈ ਦਰਸ਼ਕਾਂ ਦਾ ਦਿਲ, ਕਈ ਵੈੱਬ ਸੀਰੀਜ਼ ‘ਚ ਵੀ ਆ ਚੁੱਕਿਆ ਹੈ ਨਜ਼ਰ

ਜੀ ਹਾਂ ਇਸ ਅਦਾਕਾਰ ਨੂੰ ਕਿੰਗ ਖ਼ਾਨ ਦੇ ਨਾਲ ਵੀ ਉਸ ਦੇ ਪ੍ਰਸ਼ੰਸਕ ਜਾਣਦੇ ਹਨ । ਤੁਸੀਂ ਸਮਝ ਹੀ ਗਏ ਹੋਵੋਗੇ ਕਿ ਅਸੀਂ ਕਿਸਦੀ ਗੱਲ ਕਰ ਰਹੇ ਹਾਂ ।ਹਾਲੇ ਵੀ ਨਹੀਂ ਸਮਝੇ, ਅਸੀਂ ਗੱਲ ਕਰ ਰਹੇ ਹਾਂ ਉਸ ਸ਼ਾਹਰੁਖ ਖ਼ਾਨ ਦੀ । ਜਿਸ ਦੇ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵੇਖੀ ਜਾ ਰਹੀ ਹੈ ਅਤੇ ਇਸ ਤਸਵੀਰ ਨੂੰ ਪਸੰਦ ਵੀ ਕੀਤਾ ਜਾ ਰਿਹਾ ਹੈ ।

image From google

ਸ਼ਾਹਰੁਖ ਖ਼ਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ਦੇ ਸੀਰੀਅਲ ਫੌਜੀ ਦੇ ਨਾਲ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਹਿੱਟ ਫ਼ਿਲਮਾਂ ਦਿੱਤੀਆਂ ।

Shahrukh khan image From instagram

ਉਸ ਦੀ ਨਿੱਜੀ ਜਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗੌਰੀ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਉਨ੍ਹਾਂ ਦੇ ਤਿੰਨ ਬੱਚੇ ਹਨ । ਦੋ ਬੇਟੇ ਅਤੇ ਇੱਕ ਧੀ । ਜਿਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।

 

View this post on Instagram

 

A post shared by Shah Rukh Khan (@iamsrk)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network