ਦੋ ਚਾਹੁਣ ਵਾਲਿਆਂ ਦੇ ਵੱਖ ਹੋਣ ਦੇ ਦਰਦ ਨੂੰ ਬਿਆਨ ਕਰ ਰਿਹਾ ਹੈ ਰਾਜ ਰਣਜੋਧ ਦੀ ਆਵਾਜ਼ ‘ਚ ਨਵਾਂ ਗੀਤ ‘ਢੋਲਣਾ ਵੇ ਢੋਲਣਾ ’, ਦਰਸ਼ਕਾਂ ਨੂੰ ਆ ਰਿਹਾ ਪਸੰਦ
ਫ਼ਿਲਮ ‘ਸੌਂਕਣ ਸੌਂਕਣੇ’ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਇਸ ਫ਼ਿਲਮ ‘ਚ ਸਰਗੁਨ ਮਹਿਤਾ ਅਤੇ ਨਿਮਰਤ ਖਹਿਰਾ ਅਤੇ ਐਮੀ ਵਿਰਕ ਦੀ ਜੋੜੀ ਨੇ ਖੂਬ ਵਾਹਵਾਹੀ ਖੱਟੀ ਹੈ । ਫ਼ਿਲਮ ਦੇ ਇੱਕ ਤੋਂ ਬਾਅਦ ਇੱਕ ਗੀਤ ਰਿਲੀਜ਼ ਹੋ ਰਹੇ ਹਨ । ਇਸ ਫ਼ਿਲਮ ਦਾ ਨਵਾਂ ਗੀਤ ‘‘ਢੋਲਣਾ ਵੇ ਢੋਲਣਾ' (Dholna Ve Dholna) ਰਾਜ ਰਣਜੋਧ (Raj Ranjodh) ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਰਾਜ ਰਣਜੋਧ ਦੇ ਲਿਖੇ ਹੋਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ ।
image From Raj Ranjodh Song
ਹੋਰ ਪੜ੍ਹੋ : ਬਿੰਨੂ ਢਿੱਲੋਂ ਦੇ ਪਿਤਾ ਦਾ ਹੋਇਆ ਅੰਤਿਮ ਸਸਕਾਰ, ਕਰਮਜੀਤ ਅਨਮੋਲ ਸਣੇ ਕਈ ਸਿਤਾਰੇ ਅੰਤਿਮ ਸਸਕਾਰ ‘ਤੇ ਪਹੁੰਚੇ
ਇਸ ਗੀਤ ‘ਚ ਦੋ ਦਿਲਾਂ ਦੇ ਵੱਖ ਹੋਣ ਦੇ ਦਰਦ ਨੂੰ ਬਿਆਨ ਕੀਤਾ ਗਿਆ ਹੈ ਕਿ ਕਿਸ ਤਰ੍ਹਾਂ ਜਦੋਂ ਦੋ ਚਾਹੁਣ ਵਾਲੇ ਇੱਕ ਦੂਜੇ ਤੋਂ ਵੱਖ ਹੁੰਦੇ ਨੇ ਤਾਂ ਇਸ ਦੀ ਪੀੜ ਉਹੀ ਜਾਣ ਸਕਦਾ ਹੈ । ਜਿਸ ਨੇ ਇਸ ਪੀੜ ਨੂੰ ਆਪਣੇ ਪਿੰਡੇ ‘ਤੇ ਹੰਡਾਇਆ ਹੁੰਦਾ ਹੈ ।
image From Raj Ranjodh song
ਹੋਰ ਪੜ੍ਹੋ : ਪ੍ਰਸ਼ੰਸਕਾਂ ਦਾ ਇੰਤਜ਼ਾਰ ਹੋਇਆ ਖ਼ਤਮ, ਇਸ ਦਿਨ ਰਿਲੀਜ਼ ਹੋਵੇਗਾ ‘ਲਾਲ ਸਿੰਘ ਚੱਢਾ’ ਦਾ ਟ੍ਰੇਲਰ
ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਜਦੋਂ ਦੋ ਚਾਹੁਣ ਵਾਲੇ ਵੱਖ ਹੁੰਦੇ ਨੇ ਤਾਂ ਉਸ ਦੀ ਪੀੜ੍ਹ ਕਿੰਨੀ ਅਸਿਹ ਹੁੰਦੀ ਹੈ । ਦੱਸ ਦਈਏ ਕਿ ਫ਼ਿਲਮ ‘ਸੌਂਕਣ ਸੌਂਕਣੇ’ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਿਆਰ ਮਿਲ ਰਿਹਾ ਹੈ ।
image From Raj Ranjodh song
ਇਸ ਫ਼ਿਲਮ ਦੀ ਕਹਾਣੀ ਦੋ ਭੈਣਾਂ ਸਰਗੁਨ ਮਹਿਤਾ ਅਤੇ ਨਿਮਰਤ ਖਹਿਰਾ ਦੇ ਆਲੇ ਦੁਆਲੇ ਘੁੰਮਦੀ ਹੈ ।ਦੋਵਾਂ ਭੈਣਾਂ ਦੇ ਦਰਮਿਆਨ ਪਿਸਦਾ ਨਜ਼ਰ ਆਉਂਦਾ ਹੈ ਅਦਾਕਾਰ ਐਮੀ ਵਿਰਕ । ਇਸ ਫ਼ਿਲਮ ‘ਚ ਸਰਗੁਨ ਮਹਿਤਾ ਅਤੇ ਨਿਮਰਤ ਖਹਿਰਾ ਪਹਿਲੀ ਵਾਰ ਇੱਕਠੀਆਂ ਨਜ਼ਰ ਆ ਰਹੀਆਂ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਰਗੁਨ ਮਹਿਤਾ ਅਤੇ ਐਮੀ ਵਿਰਕ ਇੱਕਠਿਆਂ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।
View this post on Instagram