ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਨਵਾਂ ਗੀਤ ਪੀਟੀਸੀ ਪੰਜਾਬੀ ‘ਤੇ ਕੀਤਾ ਜਾਵੇਗਾ ਰਿਲੀਜ਼
ਪੀਟੀਸੀ ਰਿਕਾਰਡਜ਼ ਵੱਲੋਂ ਦਰਸ਼ਕਾਂ ਦੇ ਮਨੋਰੰਜਨ ਦੇ ਲਈ ਨਿੱਤ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ‘ਵੇ ਸੋਨੇ ਦਿਆ ਕੰਗਣਾ’ ਟਾਈਟਲ ਹੇਠ ਗੀਤ ਰਿਲੀਜ਼ ਕੀਤਾ ਜਾਵੇਗਾ ।ਇਸ ਗੀਤ ਨੂੰ ਪੀਟੀਸੀ ਪੰਜਾਬੀ ‘ਤੇ 15 ਜਨਵਰੀ ਨੂੰ ਰਿਲੀਜ਼ ਕੀਤਾ ਜਾਵੇਗਾ ।
ਇਸ ਗੀਤ ਨੂੰ ਤੁਸੀਂ ਦਿਨ 15 ਜਨਵਰੀ, ਦਿਨ ਸ਼ੁੱਕਰਵਾਰ ਨੂੰ ਪੀਟੀਸੀ ਰਿਕਾਰਡਜ਼, ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ‘ਤੇ ਸੁਣ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਹੋਰ ਕਈ ਗਾਇਕਾਂ ਦੀ ਆਵਾਜ਼ ‘ਚ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।
ਹੋਰ ਪੜ੍ਹੋ : ਪੀਟੀਸੀ ਈ ਕੰਸਰਟ ‘ਚ ਲੋਪੋਕੇ ਬ੍ਰਦਰਸ, ਸੁਖਪ੍ਰੀਤ ਕੌਰ ਸਣੇ ਕਈ ਸਿਤਾਰੇ ਲਗਾਉਣਗੇ ਰੌਣਕਾਂ
ਜਿਨ੍ਹਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਹੁਣ ਗਾਇਕਾ ਸੁਖਪ੍ਰੀਤ ਕੌਰ ਦੀ ਆਵਾਜ਼ ‘ਚ ਨਵਾਂ ਗੀਤ ਤੁਹਾਨੂੰ ਸੁਣਨ ਨੂੰ ਮਿਲੇਗਾ, ਪਰ ਇਸ ਲਈ ਤੁਹਾਨੂੰ ਇੰਤਜ਼ਾਰ ਕਰਨਾ ਪਵੇਗਾ 15 ਜਨਵਰੀ ਦਾ ਜਿਸ ਦਿਨ ਇਹ ਗੀਤ ਰਿਲੀਜ਼ ਹੋਵੇਗਾ ।