ਫ਼ਿਲਮ ‘ਜਿੰਦ ਮਾਹੀ’ ਦਾ ਨਵਾਂ ਗੀਤ ‘ਰੱਬਾ ਮੈਨੂੰ’ ਗੁਰਨਾਮ ਭੁੱਲਰ ਦੀ ਆਵਾਜ਼ ‘ਚ ਰਿਲੀਜ਼
ਫ਼ਿਲਮ ‘ਜਿੰਦ ਮਾਹੀ’ (Jind Mahi) ਦਾ ਨਵਾਂ ਗੀਤ ‘ਰੱਬਾ ਮੈਨੂੰ’ ਗਾਇਕ ਗੁਰਨਾਮ ਭੁੱਲਰ (Gurnam Bhullar)ਦੀ ਆਵਾਜ਼ ‘ਚ ਰਿਲੀਜ਼ ਹੋ ਚੁੱਕਿਆ ਹੈ । ਇਹ ਇੱਕ ਰੋਮਾਂਟਿਕ ਗੀਤ ਹੈ । ਜਿਸ ‘ਚ ਸੋਨਮ ਬਾਜਵਾ ਅਤੇ ਅਜੇ ਸਰਕਾਰੀਆ ਦੀ ਰੋਮਾਂਟਿਕ ਕਮਿਸਟਰੀ ਵੇਖਣ ਨੂੰ ਮਿਲ ਰਹੀ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।
image From song
ਹੋਰ ਪੜ੍ਹੋ : ਨਮ ਅੱਖਾਂ ਨਾਲ ਸਿੱਧੂ ਮੂਸੇਵਾਲੇ ਦੀ ਹਵੇਲੀ ਪਹੁੰਚੀ ਸੋਨਮ ਬਾਜਵਾ, ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
ਇਸ ਤੋਂ ਪਹਿਲਾਂ ਇਹ ਜੋੜੀ ਫ਼ਿਲਮ ‘ਅੜਬ ਮੁਟਿਆਰਾਂ’ ‘ਚ ਨਜ਼ਰ ਆਈ ਸੀ । ਇਸ ਤੋਂ ਪਹਿਲਾਂ ਇਸ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਸੀ । ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਸੋਨਮ ਬਾਜਵਾ ਅਤੇ ਅਜੇ ਸਰਕਾਰੀਆ ਕੁਝ ਸਮਾਂ ਪਹਿਲਾਂ ਅੜਬ ਮੁਟਿਆਰਾਂ ‘ਚ ਦਿਖਾਈ ਦਿੱਤੇ ਸਨ ।
image From song
ਹੋਰ ਪੜ੍ਹੋ : ਫ਼ਿਲਮ ‘ਸ਼ੇਰ ਬੱਗਾ’ ਦਾ ਮਜ਼ੇਦਾਰ ਪੋਸਟਰ ਆਇਆ ਸਾਹਮਣੇ, ਐਮੀ ਵਿਰਕ ਦੇ ਨਾਲ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਸੋਨਮ ਬਾਜਵਾ
ਇਹ ਫ਼ਿਲਮਾਂ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਈ ਸੀ । ਇਸ ਫਿਲਮ ਨੂੰ ਡਾਇਰੈਕਟ ਸਮੀਰ ਪਨੂੰ ਨੇ ਕੀਤਾ ਹੈ, ਜਿਨ੍ਹਾਂ ਨੇ ਇਸ ਫਿਲਮ ਦੀ ਕਹਾਣੀ ਨੂੰ ਲਿਖਿਆ ਵੀ ਹੈ।ਫ਼ਿਲਮ ਦਾ ਮਿਊਜ਼ਿਕ ਗੋਲਡ ਬੁਆਏ ਦਾ ਤਿਆਰ ਕਰ ਰਹੇ ਹਨ । ਗੁਣਬੀਰ ਸਿੰਘ ਸਿੱਧੂ ਅਤੇ ਮਨਮੌਰਦ ਸਿੱਧੂ ਫਿਲਮ ਦੇ ਨਿਰਮਾਤਾ ਹਨ।
image From song
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੋਨਮ ਬਾਜਵਾ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦੇ ਚੁੱਕੀ ਹੈ । ਉਸ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ।