ਫ਼ਿਲਮ ‘RRR’ ਦੀ ਸਟਾਰ ਕਾਸਟ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ

Reported by: PTC Punjabi Desk | Edited by: Lajwinder kaur  |  March 21st 2022 10:34 AM |  Updated: March 21st 2022 10:40 AM

ਫ਼ਿਲਮ ‘RRR’ ਦੀ ਸਟਾਰ ਕਾਸਟ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ

ਐਸਐਸ ਰਾਜਾਮੌਲੀ ਦੀ ਸ਼ਾਨਦਾਰ ਫਿਲਮ 'ਆਰਆਰਆਰ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਕਾਰਨ ਸੁਪਰਸਟਾਰ ਐਨਟੀਆਰ ਜੂਨੀਅਰ, ਰਾਮ ਚਰਨ ਅਤੇ ਐਸਐਸ ਰਾਜਾਮੌਲੀ ਫ਼ਿਲਮ ਦੇ ਪ੍ਰਮੋਸ਼ਨ ਵਿੱਚ ਕੋਈ ਕਸਰ ਨਹੀਂ ਛੱਡ ਰਹੇ ਹਨ। ਫ਼ਿਲਮ ਦੀ ਕਾਮਯਾਬੀ ਲਈ ਆਰਆਰਆਰ ਫ਼ਿਲਮ ਦੀ ਸਟਾਰ ਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri harmandir sahib) ‘ਚ ਮੱਥਾ ਟੇਕਣ ਦੇ ਲਈ ਪਹੁੰਚੀ ਹੈ । ਜਿੱਥੇ ਉਨ੍ਹਾਂ ਨੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ । ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਕਈ ਲੋਕ ਮੌਜੂਦ ਸਨ । ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸਵਰਣ ਕੀਤਾ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਹੋਰ ਪੜ੍ਹੋ :  ਪਿਆਰ ਦੇ ਰੰਗਾਂ ਨਾਲ ਭਰਿਆ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Kamaal Ho Gea’ ਛਾਇਆ ਟਰੈਂਡਿੰਗ ‘ਚ, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

golden temple inside image

ਸਾਊਥ ਫਿਲਮ ਇੰਡਸਟਰੀ ਦੇ ਦਿੱਗਜ ਨਿਰਦੇਸ਼ਕ ਐਸਐਸ ਰਾਜਾਮੌਲੀ ਦੀ ਫ਼ਿਲਮ ‘ਆਰਆਰਆਰ’ ਦੀ (RRR) ਦੀ ਰਿਲੀਜ਼ਿੰਗ ਡੇਟ ਸਾਹਮਣੇ ਆ ਚੁੱਕੀ ਹੈ। ਇਹ ਫ਼ਿਲਮ 25 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਕਰਕੇ ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਫ਼ਿਲਮ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਸੋਸ਼ਲ ਮੀਡੀਆ ਉੱਤੇ ਆਰਆਰਆਰ ਟੀਮ ਦੀਆਂ ਤਸਵੀਰਾਂ ਖੂਬ ਵਾਇਰਲ ਹੋ ਰਹੀਆਂ ਹਨ।

ਹੋਰ ਪੜ੍ਹੋ : ਬਾਲੀਵੁੱਡ ਅਦਾਕਾਰਾ ਕਾਜਲ ਅਗਰਵਾਲ ਬਣਨ ਵਾਲੀ ਹੈ ਮਾਂ, ਪਤੀ ਗੌਤਮ ਕਿਚਲੂ ਨੇ ਦਰਸ਼ਕਾਂ ਦੇ ਨਾਲ ਸਾਂਝੀ ਕੀਤੀ ਗੁੱਡ ਨਿਊਜ਼

RRR-Golden

ਦੱਸ ਦਈਏ ਇਹ ਫ਼ਿਲਮ ਪਹਿਲਾਂ ਇਸੇ ਸਾਲ 7 ਜਨਵਰੀ ਨੂੰ ਰਿਲੀਜ਼ ਹੋਣੀ ਸੀ ਪਰ ਕੋਰੋਨਾ ਵਾਇਰਸ ਕਾਰਨ ਫ਼ਿਲਮ ਦੀ ਰਿਲੀਜ਼ਿੰਗ ਨੂੰ ਟਾਲ ਦਿੱਤਾ ਗਿਆ ਸੀ। ਐਨਟੀਆਰ ਜੂਨੀਅਰ ਇਸ ਫ਼ਿਲਮ ਵਿੱਚ ਸੁਤੰਤਰਤਾ ਸੈਨਾਨੀ ਕੋਮਾਰਾਮ ਭੀਮ ਦੀ ਭੂਮਿਕਾ ਨਿਭਾਅ ਰਹੇ ਹਨ। ਇਹ ਸਪੱਸ਼ਟ ਹੈ ਕਿ ਆਰਆਰਆਰ ਅਭਿਨੇਤਾ ਨੇ ਰਾਜਾਮੌਲੀ ਦੇ ਨਿਰਦੇਸ਼ਨ ਹੇਠ ਸਾਰੇ ਮੀਲ ਪੱਥਰਾਂ ਨੂੰ ਪਾਰ ਕਰ ਲਿਆ ਹੈ, ਭਾਵੇਂ ਅਭਿਨੇਤਾ ਦੀਆਂ ਰੌਚਕ ਡਾਂਸ ਮੂਵਜ਼ ਜਾਂ ਖਤਰਨਾਕ ਸਟੰਟ ਜਾਂ ਉਸਦੀ ਨਿਡਰ ਸ਼ਖਸੀਅਤ ਇਹ ਸਾਰੀਆਂ ਚੀਜ਼ਾਂ ਦਰਸ਼ਕਾਂ ਨੂੰ ਇਸ ਫ਼ਿਲਮ ਚ ਦੇਖਣ ਨੂੰ ਮਿਲਣਗੀਆਂ।

RRR-Golden temple amritsar


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network