ਨੀਰੂ ਬਾਜਵਾ ਨੇ ਇਸ ਕਰਕੇ ਬਾਲੀਵੁੱਡ ਦੀਆਂ ਫ਼ਿਲਮਾਂ ਨਾ ਕਰਨ ਦਾ ਲਿਆ ਸੀ ਫੈਸਲਾ

Reported by: PTC Punjabi Desk | Edited by: Shaminder  |  March 02nd 2022 11:14 AM |  Updated: March 02nd 2022 12:09 PM

ਨੀਰੂ ਬਾਜਵਾ ਨੇ ਇਸ ਕਰਕੇ ਬਾਲੀਵੁੱਡ ਦੀਆਂ ਫ਼ਿਲਮਾਂ ਨਾ ਕਰਨ ਦਾ ਲਿਆ ਸੀ ਫੈਸਲਾ

ਨੀਰੂ ਬਾਜਵਾ (Neeru Bajwa) ਇੱਕ ਅਜਿਹੀ ਅਦਾਕਾਰਾ ਹੈ ਜਿਸ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । ਉਸ ਨੇ ਅਦਾਕਾਰੀ ਦੇ ਖੇਤਰ ‘ਚ ਨਾਮ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ । ਕੋਈ ਸਮਾਂ ਸੀ ਜਦੋਂ ਨੀਰੂ ਬਾਜਵਾ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਜਗ੍ਹਾ ਬਨਾਉਣ ਦੇ ਲਈ ਕਾਫੀ ਮਿਹਨਤ ਕਰ ਰਹੀ ਸੀ ।ਇਸ ਦੌਰਾਨ ਉਸ ਨੇ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਬੈਕਗਰਾਊਂਡ ਡਾਂਸਰ ਦੇ ਤੌਰ ‘ਤੇ ਵੀ ਕੰਮ ਕੀਤਾ । ਜਿਸ ਤੋਂ ਬਾਅਦ ਉਸ ਨੂੰ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕਰਨ ਦਾ ਮੌਕਾ ਵੀ ਮਿਲਿਆ । ਪਰ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਕੁਝ ਕੌੜੇ ਅਨੁਭਵਾਂ ਦੇ ਚੱਲਦੇ ਉਸ ਨੇ ਬਾਲੀਵੁੱਡ ਦੀਆਂ ਫ਼ਿਲਮਾਂ ਤੋਂ ਹਮੇਸ਼ਾ ਦੇ ਲਈ ਕਿਨਾਰਾ ਕਰ ਲਿਆ ਸੀ ਅਤੇ ਬਾਲੀਵੁੱਡ ‘ਚ ਕਦੇ ਵੀ ਕੰਮ ਨਾ ਕਰਨ ਦਾ ਫੈਸਲਾ ਲਿਆ ਸੀ ।

neeru bajwa image From instagram

ਹੋਰ ਪੜ੍ਹੋ : ਮਿਸ ਪੂਜਾ ਨੇ ਆਪਣੇ ਬੇਟੇ ਦਾ ਕਿਊਟ ਵੀਡੀਓ ਕੀਤਾ ਸਾਂਝਾ, ਬਰਫ ‘ਚ ਖੇਡਦਾ ਆਇਆ ਨਜ਼ਰ

ਪਰ ਹੁਣ ਅਦਾਕਾਰਾ ਜ਼ਿਆਦਾ ਪੰਜਾਬੀ ਫ਼ਿਲਮਾਂ ‘ਚ ਹੀ ਨਜ਼ਰ ਆਉਂਦੀ ਹੈ । ਪਿਛਲੇ ਕੁਝ ਸਾਲਾਂ ਤੋਂ ਉਹ ਪਾਲੀਵੁੱਡ ਦੀਆਂ ਫ਼ਿਲਮਾਂ ‘ਚ ਨਜ਼ਰ ਆ ਰਹੀ ਹੈ ਅਤੇ ਉਸ ਨੇ ਕਦੇ ਵੀ ਬਾਲੀਵੁੱਡ ਦਾ ਰੁਖ ਨਾ ਕਰਨ ਦਾ ਫੈਸਲਾ ਲਿਆ ਹੈ । ਅਦਾਕਾਰਾ ਜਿੱਥੇ ਇੱਕ ਤੋਂ ਬਾਅਦ ਇੱਕ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਰਹੀ ਹੈ, ਉੱਥੇ ਹੀ ਅਦਾਕਾਰਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਦਿਖਾਈ ਦੇਵੇਗੀ ।

neeru bajwa,,, image From instagram

ਜਿਸ ਦਾ ਖੁਲਾਸਾ ਅਦਾਕਾਰਾ ਨੇ ਕੁਝ ਦਿਨ ਪਹਿਲਾਂ ਸਾਂਝੀ ਕੀਤੀ ਇੱਕ ਪੋਸਟ ‘ਚ ਕੀਤਾ ਸੀ ।ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਜਲਦ ਹੀ ਅਦਾਕਾਰਾ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਏਗੀ ।ਫ਼ਿਲਹਾਲ ਅਦਾਕਾਰਾ ਏਨੀਂ ਦਿਨੀਂ ਗੁਰੂ ਰੰਧਾਵਾ ਦੇ ਨਾਲ ਆਪਣੇ ਗੀਤ ਨੂੰ ਲੈ ਕੇ ਚਰਚਾ ‘ਚ ਹੈ । ਜਿਸ ਦਾ ਟੀਜ਼ਰ ਅੱਜ ਹੀ ਰਿਲੀਜ਼ ਹੋਇਆ ਹੈ ।

 

View this post on Instagram

 

A post shared by Neeru Bajwa (@neerubajwa)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network