ਪੰਜਾਬੀ ਮਨੋਰੰਜਨ ਜਗਤ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ, ਪੰਜਾਬੀ ਫ਼ਿਲਮ ਇੰਡਸਟਰੀ ਦੇ ਮੰਨੇ ਪ੍ਰਮੰਨੇ ਪ੍ਰੋਡਿਊਸਰ ਨੂੰ ਮਿਲੀ ਧਮਕੀ
Punjabi movie producer received threat call from goldy brar: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਤਲਕਾਂਡ ਦਾ ਮਾਮਲਾ ਅਜੇ ਹੱਲ ਨਹੀਂ ਹੋਇਆ । ਹੁਣ ਇੱਕ ਹੋਰ ਹੈਰਾਨ ਕਰ ਦੇਣ ਵਾਲਾ ਮਾਮਲਾ ਪੰਜਾਬੀ ਫ਼ਿਲਮੀ ਇੰਡਸਟਰੀ ਤੋਂ ਸਾਹਮਣੇ ਆਇਆ ਹੈ। ਜੀ ਹਾਂ ਪੰਜਾਬੀ ਫ਼ਿਲਮ ਇੰਡਸਟਰੀ ਦੇ ਮੰਨੇ ਪ੍ਰਮੰਨੇ ਪ੍ਰੋਡਿਊਸਰ ਨੂੰ ਧਮਕੀ ਮਿਲੀ ਹੈ। ਇਸ ਧਮਕੀ ਦੇਣ ਵਾਲੇ ਨੇ ਖੁਦ ਨੂੰ ਗੋਲਡੀ ਬਰਾੜ ਦੱਸਿਆ ਹੈ।
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਫਿਲਮ ਨਿਰਮਾਤਾ ਮੋਹਿਤ ਬਨਵੈਤ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਗੈਂਗਸਟਰ ਗੋਲਡੀ ਬਰਾੜ ਦੱਸਿਆ। ਇਸ ਤੋਂ ਇਲਾਵਾ ਇਸ ਧਮਕੀ ਦੇਣ ਵਾਲੇ ਸਖ਼ਸ਼ ਨੇ ਕਿਹਾ ਕਿ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ । ਪ੍ਰੋਡਿਊਸਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।
ਹੋਰ ਪੜ੍ਹੋ : ਦੂਜੀ ਵਾਰ ਪ੍ਰੈਗਨੈਂਟ ਦੇਬੀਨਾ ਬੈਨਰਜੀ ਕਰ ਰਹੀ ਹੈ ਖੂਬ ਕਸਰਤ, ਅਦਾਕਾਰਾ ਨੂੰ ਪ੍ਰਸ਼ੰਸਕ ਕਹਿ ਰਹੇ ਨੇ ‘ਸੁਪਰ ਮੰਮੀ’
image source google
ਫਿਲਮ ਨਿਰਮਾਤਾ ਮੋਹਿਤ ਬਨਵੈਤ ਨੇ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਉਸ ਦੀ ਸ਼ਿਕਾਇਤ ’ਤੇ ਥਾਣਾ ਸਦਰ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸਾਰਾ ਰਿਕਾਰਡ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
image source google
ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਨਿਰਮਾਤਾ ਮੋਹਿਤ ਬਨਵੈਤ ਨੇ ਦੱਸਿਆ ਕਿ ਅਚਾਨਕ ਉਸ ਦੇ ਮੋਬਾਈਲ 'ਤੇ ਕਾਲ ਆਈ। ਕਾਲਰ ਨੇ ਕਿਹਾ ਕਿ ਉਹ ਗੋਲਡੀ ਬਰਾੜ ਬੋਲ ਰਿਹਾ ਹੈ..ਨਾਲ ਹੀ ਕਿਹਾ ਕਿ ਜੇਕਰ ਉਹ ਆਪਣੀ ਜਾਨ ਦੀ ਸੁਰੱਖਿਆ ਚਾਹੁੰਦਾ ਹੈ ਤਾਂ ਉਸ ਨੂੰ ਇੱਕ ਕਰੋੜ ਰੁਪਏ ਦੇਣੇ ਪੈਣਗੇ। ਇਸ ਤੋਂ ਬਾਅਦ ਜਦੋਂ ਉਸ ਨੇ ਫੋਨ ਕੱਟ ਦਿੱਤਾ ਤਾਂ ਕੁਝ ਦੇਰ ਬਾਅਦ ਉਸ ਦੇ ਵਟਸਐਪ 'ਤੇ ਇਕ ਨੰਬਰ ਤੋਂ ਮੈਸੇਜ ਆਇਆ। ਜਿਸ 'ਚ ਪ੍ਰੋਡਿਊਸਰ ਦੇ ਘਰ ਦਾ ਪਤਾ ਅਤੇ ਗੱਡੀ ਦਾ ਨੰਬਰ ਲਿਖਿਆ ਹੋਇਆ ਸੀ।
image source google