ਸਰਗੁਨ ਮਹਿਤਾ ਅਤੇ ਨਿਮਰਤ ਖਹਿਰਾ ਦੀ ਇਹ ਵੀਡੀਓ ਦਰਸ਼ਕਾਂ ਨੂੰ ਆ ਰਹੀ ਖੂਬ ਪਸੰਦ

Reported by: PTC Punjabi Desk | Edited by: Shaminder  |  March 22nd 2022 04:04 PM |  Updated: March 22nd 2022 04:04 PM

ਸਰਗੁਨ ਮਹਿਤਾ ਅਤੇ ਨਿਮਰਤ ਖਹਿਰਾ ਦੀ ਇਹ ਵੀਡੀਓ ਦਰਸ਼ਕਾਂ ਨੂੰ ਆ ਰਹੀ ਖੂਬ ਪਸੰਦ

ਸਰਗੁਨ ਮਹਿਤਾ (Sargun Mehta) ਅਤੇ ਨਿਮਰਤ ਖਹਿਰਾ (Nimrat Khaira ) ਦਾ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਜਿਸ ‘ਚ ਦੋਵੇਂ ਜਣੀਆਂ ਪੁਰਾਣੇ ਪੰਜਾਬੀ ਗੀਤ ‘ਤੇ ਵੀਡੀਓ ਬਣਾਉਂਦੀਆਂ ਨਜ਼ਰ ਆ ਰਹੀਆਂ ਹਨ । ਇਸ ਵੀਡੀਓ ਨੂੰ ਨਿਮਰਤ ਖਹਿਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨਿਮਰਤ ਖਹਿਰਾ ਨੇ ਲਿਖਿਆ ਕਿ ‘ਤੁਹਾਨੂੰ ਕੀ ਲੱਗਦਾ ਕਿ ਸਾਡੇ ਦੋਵਾਂ ਵਿੱਚੋਂ ਕੌਣ ਜ਼ਿਆਦਾ ਲੜਾਕੀ ਹੋਊ ਫ਼ਿਲਮ ‘ਚ’ ਸੌਂਕਣ ਸੌਂਕਣੇ ਰਿਲੀਜ਼ ਹੋਵੇਗੀ 13 ਮਈ ਨੂੰ’ ।

Sargun mehta , image From instagram

ਹੋਰ ਪੜ੍ਹੋ : ਸਰਗੁਨ ਮਹਿਤਾ ਨੇ ‘ਟਿੱਪ ਟਿੱਪ ਬਰਸਾ ਪਾਣੀ’ ਗੀਤ ‘ਤੇ ਕੀਤਾ ਡਾਂਸ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰਕੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਨਿਮਰਤ ਖਹਿਰਾ ਦੇ ਨਾਲ ਫ਼ਿਲਮ ‘ਸੌਂਕਣ ਸੌਂਕਣੇ’ ‘ਚ ਨਜ਼ਰ ਆਉਣ ਵਾਲੀ ਹੈ । ਇਸ ਫ਼ਿਲਮ ‘ਚ ਦੋਵੇਂ ਜਣੀਆਂ ਪਹਿਲੀ ਵਾਰ ਇੱਕਠੀਆਂ ਨਜ਼ਰ ਆਉਣਗੀਆਂ ।

ਇਸ ਤੋਂ ਇਲਾਵਾ ਹੋਰ ਐਮੀ ਵਿਰਕ ਵੀ ਇਸ ਫ਼ਿਲਮ ‘ਚ ਦਿਖਾਈ ਦੇਣਗੇ । ਸਰਗੁਨ ਮਹਿਤਾ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਇਸ ਤੋਂ ਇਲਾਵਾ ਨਿਮਰਤ ਖਹਿਰਾ ਵੀ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੀ ਹੈ । ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕਾ ਕੀਤੀ ਸੀ । ਜਿਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਉਸ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਹੈ ।

 

View this post on Instagram

 

A post shared by NIMMO (@nimratkhairaofficial)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network