ਅਨੀਤਾ ਦੇਵਗਨ ਦਾ ਅੱਜ ਹੈ ਜਨਮ ਦਿਨ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

Reported by: PTC Punjabi Desk | Edited by: Shaminder  |  March 18th 2022 11:17 AM |  Updated: March 18th 2022 11:17 AM

ਅਨੀਤਾ ਦੇਵਗਨ ਦਾ ਅੱਜ ਹੈ ਜਨਮ ਦਿਨ, ਪ੍ਰਸ਼ੰਸਕ ਵੀ ਦੇ ਰਹੇ ਵਧਾਈ

ਅਨੀਤਾ ਦੇਵਗਨ (Anita Devgan) ਪੰਜਾਬੀ ਇੰਡਸਟਰੀ ਦੀ ਅਜਿਹੀ ਅਦਾਕਾਰਾ (Actress) ਹੈ ਜਿਸ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਅੱਜ ਉਨ੍ਹਾਂ ਦਾ ਜਨਮ ਦਿਨ (Birthday) ਹੈ । ਅਨੀਤਾ ਦੇਵਗਨ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਅਤੇ ਉਨ੍ਹਾਂ ਦੇ ਫ਼ਿਲਮੀ ਕਰੀਅਰ ਦੇ ਬਾਰੇ ਦੱਸਾਂਗੇ । ਅਨੀਤਾ ਦੇਵਗਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ‘ਤੇ ਆਉਣ ਵਾਲੇ ਸੀਰੀਅਲ ਪੜ੍ਹ ਕੇ ਜਮਾਤਾਂ ਚਾਰ ਪੰਚਣੀ ਪਿੰਡ ਦੀ ਬਣੀ ਦੂਰਦਰਸ਼ਨ 'ਤੇ ਸੀਰੀਅਲ ਤੋਂ ਕੀਤੀ ਸੀ ਇਸ ਤੋਂ ਬਾਅਦ ਉਨ੍ਹਾਂ ਨੂੰ ਹਸ਼ਰ ਫ਼ਿਲਮ 'ਚ ਬੱਬੂ ਮਾਨ ਦੀ ਚਾਚੀ ਦਾ ਕਿਰਦਾਰ ਕਰਨ ਦਾ ਮੌਕਾ ਮਿਲਿਆ ਇਸ 'ਚ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਹਰਦੀਪ ਗਿੱਲ ਵੀ ਨਜ਼ਰ ਆਏ ਸਨ ।

Anita Devgan image From instagram

ਹੋਰ ਪੜ੍ਹੋ : ਪਾਇਲ ਰੋਹਤਗੀ ਜਲਦ ਕਰਵਾਏਗੀ ਵਿਆਹ, ਵੀਡੀਓ ਸਾਂਝਾ ਕਰਕੇ ਫੈਨਸ ਨੂੰ ਦੱਸੀ ਖੁਸ਼ਖ਼ਬਰੀ

ਇਸ ਤੋਂ ਬਾਅਦ ਅਨੀਤਾ ਦੇਵਗਨ ਹਰ ਦੂਜੀ ਪੰਜਾਬੀ ਫ਼ਿਲਮ ‘ਚ ਨਜ਼ਰ ਆਉਣ ਲੱਗ ਪਏ । ਉਨ੍ਹਾਂ ਦੀ ਅਦਾਕਾਰੀ ਨੂੰ ਲੋਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਜਾਂਦਾ ਹੈ । ਉਨ੍ਹਾਂ ਦੇ ਪਤੀ ਹਰਦੀਪ ਗਿੱਲ ਵੀ ਵਧੀਆ ਅਦਾਕਾਰ ਹਨ । ਉਨ੍ਹਾਂ ਨੇ ਨਾ ਸਿਰਫ ਪੰਜਾਬੀ ਇੰਡਸਟਰੀ ਬਲਕਿ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਅਨੀਤਾ ਦੇਵਗਨ ਨੂੰ ਵਧੀਆ ਅਦਾਕਾਰੀ ਦੀ ਬਦੌਲਤ ਨਾਬਰ ਵਰਗੀ ਨੈਸ਼ਨਲ ਅਵਾਰਡ ਜੇਤੂ ਫ਼ਿਲਮ 'ਚ ਵੀ ਕੰਮ ਕਰਨ ਦਾ ਮੌਕਾ ਮਿਲਿਆ । ਅਨੀਤਾ ਦੇਵਗਨ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਨੇ ।

Anita Devgan with husband image From instagram

ਰੱਬ ਦਾ ਰੇਡੀਓ,ਕੰਟਰੋਲ ਭਾਜੀ ਕੰਟਰੋਲ,ਪ੍ਰੋਪਰ ਪਟੋਲਾ ਹੋਵੇ ਜਾਂ ਫਿਰ ਹੋਰ ਕੋਈ ਫ਼ਿਲਮ ਹਰ ਫ਼ਿਲਮ 'ਚ ਉਨ੍ਹਾਂ ਨੇ ਵੱਖੋ ਵੱਖਰੇ ਕਿਰਦਾਰ ਨਿਭਾਏ ਹਨ ਅਤੇ ਇਨ੍ਹਾਂ ਸਾਰੇ ਕਿਰਦਾਰਾਂ ਨੂੰ ਖੂਬ ਸਰਾਹਿਆ ਵੀ ਗਿਆ ਹੈ । ਅਨੀਤਾ ਦੇਵਗਨ ਦੇ ਜਨਮ ਦਿਨ ‘ਤੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network