ਬਾਬਾ ਬੁੱਢਾ ਜੀ ਦਾ ਅੱਜ ਹੈ ਜੋਤੀ ਜੋਤ ਦਿਵਸ, ਦਰਸ਼ਨ ਔਲਖ ਨੇ ਵੀ ਬਾਬਾ ਜੀ ਨੂੰ ਕੀਤਾ ਯਾਦ
ਬਾਬਾ ਬੁੱਢਾ ਜੀ (Baba Budha ji) ਦਾ ਅੱਜ ਜੋਤੀ ਜੋਤ ਦਿਵਸ (Jyoti Jot Divas) ਹੈ । ਇਸ ਮੌਕੇ ਤੇ ਸੰਗਤਾਂ ਦੇ ਵੱਲੋਂ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ । ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ‘ਜਿਉਂ ਜਲ ਮਹਿ ਜਲੁ ਆਇ ਖਟਾਨਾ॥ ਤਿਉਂ ਜੋਤੀ ਸੰਗਿ ਜੋਤਿ ਸਮਾਨਾ॥ ਧੰਨ ਧੰਨ ਬਾਬਾ ਬੁੱਢਾ ਜੀ ਪਹਿਲੀ ਪਾਤਸਾਹਿ ਤੋਂ ਛੇਵੇਂ ਪਾਤਸਾਹਿ ਤੱਕ ਦੀ ਸੇਵਾ ਕਰਦਿਆਂ 125 ਸਾਲ ਦੀ ਉਮਰ ਵਿੱਚ ਅੱਜ ਦੇ ਦਿਨ (ਅੰਮ੍ਰਿਤਸਰ)ਵਿਖੇ ਅਕਾਲ ਚਲਾਣਾ ਕਰ ਗਏ ਸੀ।
Image Source : Google
ਹੋਰ ਪੜ੍ਹੋ : ਭਾਰਤੀ ਸਿੰਘ ਪਹਿਲੀ ਵਾਰ ਪੁੱਤਰ ਗੋਲੇ ਨੂੰ ਲੈ ਕੇ ਆਪਣੀ ਨਾਨੀ ਦੇ ਘਰ ਪਹੁੰਚੀ, ਵੇਖੋ ਵੀਡੀਓ
ਬਾਬਾ ਬੁੱਢਾ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ’। ਬਾਬਾ ਬੁੱਢਾ ਜੀ ਦੇ ਜੋਤੀ ਜੋਤ ਦਿਹਾੜੇ ਦੇ ਮੌਕੇ ‘ਤੇ ਸੰਗਤਾਂ ਵੀ ਗੁਰੂ ਘਰ ‘ਚ ਨਤਮਸਤਕ ਹੋ ਰਹੀਆਂ ਹਨ । ਬਾਬਾ ਬੁੱਢਾ ਜੀ ਨਾਲ ਸਬੰਧਤ ਕਈ ਗੁਰਦੁਆਰਾ ਸਾਹਿਬ ਵੀ ਸੁਸ਼ੋਭਿਤ ਹਨ । ਜਿਨ੍ਹਾਂ ਵਿੱਚੋਂ ਇੱਕ ਹੈ ਗੁਰਦੁਆਰਾ ਛੇਹਰਟਾ ਸਾਹਿਬ।
Image Source : Google
ਹੋਰ ਪੜ੍ਹੋ : ਅੰਮ੍ਰਿਤਸਰ ‘ਚ 70 ਸਾਲਾਂ ਬਜ਼ੁਰਗ 10 ਰੁਪਏ ‘ਚ ਦਿੰਦਾ ਹੈ ਚਾਰ ਸਮੋਸੇ, ਕਹਿੰਦਾ ‘ਘਾਟਾ ਵਾਧਾ ਤਾਂ ਚੱਲਦਾ ਰਹਿੰਦਾ…’’
ਜੋ ਕਿ ਤਰਨਤਾਰਨ ‘ਚ ਸਥਿਤ ਹੈ । ਬਾਬਾ ਬੁੱਢਾ ਜੀ ਨੂੰ ਪਹਿਲੇ ਪਾਤਸ਼ਾਹ ਤੋਂ ਲੈ ਕੇ ਛੇਵੇਂ ਪਾਤਸ਼ਾਹ ਦੇ ਨਾਲ ਰਹਿਣ ਦਾ ਸੁਭਾਗ ਪ੍ਰਾਪਤ ਹੋਇਆ ਸੀ । ਦਰਸ਼ਨ ਔਲਖ ਅਕਸਰ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ ।
image From instagram
ਦਰਸ਼ਨ ਔਲਖ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਹੁਣ ਤੱਕ ਉਹ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਜਲਦ ਹੀ ਉਹ ਇੱਕ ਹੋਰ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।
View this post on Instagram