ਬਾਬਾ ਦੀਪ ਸਿੰਘ ਜੀ ਦਾ ਅੱਜ ਹੈ ਜਨਮ ਦਿਹਾੜਾ, ਅਦਾਕਾਰ ਦਰਸ਼ਨ ਔਲਖ ਨੇ ਦਿੱਤੀ ਵਧਾਈ
ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਬਾਬਾ ਦੀਪ ਸਿੰਘ (Baba Deep Singh ji) ਜੀ ਦੇ ਜਨਮ ਦਿਹਾੜੇ (Birth Anniversary )ਦੀ ਵਧਾਈ ਦਿੱਤੀ ਹੈ । ਸੰਗਤਾਂ ਵੀ ਬਾਬਾ ਦੀਪ ਸਿੰਘ ਜੀ ਨੂੰ ਯਾਦ ਕਰ ਰਹੀਆਂ ਹਨ । ਇਸ ਮੌਕੇ ਗੁਰਦੁਆਰਾ ਸਾਹਿਬ ‘ਚ ਪਹੁੰਚ ਕੇ ਸੰਗਤਾਂ ਨੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ ਅਤੇ ਬਾਬਾ ਦੀਪ ਸਿੰਘ ਜੀ ਨੂੰ ਯਾਦ ਕੀਤਾ ।
image From instagram
ਹੋਰ ਪੜ੍ਹੋ : ਦੇਵ ਥਰੀਕੇਵਾਲਾ ਨੂੰ ਰਣਜੀਤ ਬਾਵਾ, ਬਲਵੀਰ ਬੋਪਾਰਾਏ, ਜਸਵਿੰਦਰ ਬਰਾੜ ਸਣੇ ਕਈ ਗਾਇਕਾਂ ਨੇ ਦਿੱਤੀ ਸ਼ਰਧਾਂਜਲੀ
ਸਿੱਖ ਇਤਿਹਾਸ ਲਾਸਾਨੀ ਕੁਰਬਾਨੀਆਂ ਦੇ ਨਾਲ ਭਰਿਆ ਹੋਇਆ ਹੈ । ਬਾਬਾ ਦੀਪ ਸਿੰਘ ਜੀ ਵੀ ਅਜਿਹੇ ਯੋਧੇ ਹੋਏ ਹਨ ਜਿਨ੍ਹਾਂ ਨੇ ਆਪਣਾ ਸੀਸ ਤਲੀ ‘ਤੇ ਧਰ ਕੇ ਯੁੱਧ ਲੜਿਆ ਸੀ ।ਸ਼ਹੀਦ ਤੇ ਮਹਾਨ ਯੋਧੇ ਬਾਬਾ ਦੀਪ ਸਿੰਘ ਦੀ ਦਾ ਜਨਮ ਪਹੂਵਿੰਡ ਜ਼ਿਲ੍ਹਾ ਤਰਨਤਾਰਨ 'ਚ ਹੋਇਆ ਸੀ । ਉਨ੍ਹਾਂ ਦੀ ਮਾਤਾ ਦਾ ਨਾਂਅ ਮਾਤਾ ਜਿਉਣੀ ਜੀ ਸੀ ਜਦਕਿ ਪਿਤਾ ਦਾ ਨਾਂਅ ਭਗਤਾ ਜੀ ਸੀ । ਆਪ ਜੀ ਦੇ ਮਾਤਾ ਪਿਤਾ ਨੇ ਆਪ ਜੀ ਦਾ ਨਾਂਅ ਦੀਪਾ ਰੱਖਿਆ ਸੀ ।
image From instagram
ਆਪ ਥੋੜੇ ਵੱਡੇ ਹੋਏ ਤਾਂ ਆਪ ਸ੍ਰੀ ਅਨੰਦਪੁਰ ਸਾਹਿਬ 'ਚ ਦਸਮ ਗੁਰੂ ਗੋਬਿੰਦ ਸਿੰਘ ਜੀ ਦੀ ਹਜ਼ੂਰੀ 'ਚ ਗਏ । ਇੱਥੇ ਦਸਮ ਪਾਤਸ਼ਾਹ ਨੇ ਉਨ੍ਹਾਂ ਨੂੰ ਅੰਮ੍ਰਿਤ ਦੀ ਦਾਤ ਬਖਸ਼ੀ। ਅੰਮ੍ਰਿਤ ਦੀ ਦਾਤ ਦੀ ਬਖਸ਼ਿਸ਼ ਜਦੋਂ ਗੁਰੁ ਸਾਹਿਬ ਨੇ ਕੀਤੀ ਤਾਂ ਉਨ੍ਹਾਂ ਦਾ ਨਾਂਅ ਦੀਪਾ ਤੋਂ ਦੀਪ ਸਿੰਘ ਰੱਖਿਆ। ਬਾਬਾ ਦੀਪ ਸਿੰਘ ਜੀ ਗੁਰਮੁੱਖੀ, ਫਾਰਸੀ ਤੇ ਅਰਬੀ ਲਿਪੀ ਦੇ ਨਾਲ ਸ਼ਸਤਰ ਵਿੱਦਿਆ, ਘੋੜ ਸਵਾਰੀ, ਤਲਵਾਰਬਾਜ਼ੀ, ਤੀਰਅੰਦਾਜ਼ੀ ਤੇ ਨੇਜ਼ਾਬਾਜ਼ੀ ‘ਚ ਵੀ ਮਾਹਿਰ ਸਨ। ਬਾਬਾ ਦੀਪ ਸਿੰਘ ਧਾਰਮਿਕ ਸੁਭਾਅ ਦੇ ਨਾਲ-ਨਾਲ ਬਹਾਦਰ ਯੋਧੇ ਵੀ ਸੀ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਮੁਗਲਾਂ ਨਾਲ ਲੜਦਿਆਂ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ।
View this post on Instagram