ਸ਼ਹੀਦ ਊਧਮ ਸਿੰਘ ਦਾ ਅੱਜ ਹੈ ਸ਼ਹੀਦੀ ਦਿਹਾੜਾ, ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਦਿੱਤੀ ਸ਼ਰਧਾਂਜਲੀ
ਸ਼ਹੀਦ ਊਧਮ ਸਿੰਘ ਦਾ ਅੱਜ ਸ਼ਹੀਦੀ ਦਿਹਾੜਾ ਹੈ, ਜਿਸ ਨੂੰ ਲੈ ਕੇ ਦੇਸ਼ ਭਰ ਵਿੱਚ ਸਮਾਗਮ ਹੋ ਰਹੇ ਹਨ । ਦੇਸ਼ ਦੀ ਜਨਤਾ ਉਹਨਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇ ਰਹੀ ਹੈ । ਬਾਲੀਵੁੱਡ ਤੇ ਪੰਜਾਬੀ ਇੰਡਸਟਰੀ ਦੇ ਕਈ ਗਾਇਕਾਂ ਤੇ ਅਦਾਕਾਰਾਂ ਨੇ ਵੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਉਹਨਾਂ ਨੂੰ ਯਾਦ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ ।
ਹੋਰ ਪੜ੍ਹੋ :
9 ਸਾਲਾਂ ਦੇ ਰਣਜੋਧ ਸਿੰਘ ਦੀ ਮਦਦ ਲਈ ਅੱਗੇ ਆਏ ਸੋਨੂੰ ਸੂਦ
ਦਰਸ਼ਨ ਔਲਖ ਤੇ ਗਾਇਕ ਕਮਲ ਹੀਰ ਨੇ ਵੀ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦੇ ਹੋਏ ਆਪਣੇ ਸੋਸ਼ਲ ਮੀਡੀਆ ਅਕਾਊਂਟ ਪੋਸਟ ਸਾਂਝੀ ਕੀਤੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦਾ ਸਾਰਾ ਸਾਕਾ ਆਪਣੇ ਅੱਖੀਂ ਵੇਖਿਆ ਸੀ। ਇਸ ਸਾਕੇ ਵਿੱਚ ਮਾਰੇ ਗਏ ਲੋਕਾਂ ਦੇ ਖੂਨ ਦਾ ਬਦਲਾ ਲੈਣ ਦਾ ਫ਼ੈਸਲਾ ਕੀਤਾ ਸੀ।
ਜਲਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਊਧਮ ਸਿੰਘ ਨੇ 13 ਮਾਰਚ 1940 ਵਿੱਚ ਮਾਈਕਲ ਫਰਾਂਸਿਸ ਓ' ਡਵਾਇਰ ਨੂੰ ਗੋਲੀ ਮਾਰ ਕੇ ਲਿਆ ਸੀ। ਇਸ ਤੋਂ ਬਾਅਦ ਊਧਮ ਸਿੰਘ ਨੂੰ ਗ੍ਰਿਫ਼ਤਾਰ ਕਰਕੇ 31 ਜੁਲਾਈ 1940 ਨੂੰ ਲੰਡਨ ਦੀ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ ਸੀ। ਉਨ੍ਹਾਂ ਦੀ ਦੇਹ ਨੂੰ ਜੇਲ੍ਹ ਵਿੱਚ ਹੀ ਦਫ਼ਨ ਕਰ ਦਿੱਤਾ ਗਿਆ ਸੀ। 1974 ਵਿੱਚ ਉਨ੍ਹਾਂ ਦੀਆਂ ਅਸਥੀਆਂ ਉਨ੍ਹਾਂ ਦੇ ਜੱਦੀ ਪਿੰਡ ਸੁਨਾਮ ਵਿੱਚ ਲਿਆਂਦੀਆਂ ਗਈਆਂ, ਜਿੱਥੇ ਉਨ੍ਹਾਂ ਦਾ ਸਸਕਾਰ ਕੀਤਾ ਗਿਆ।