ਅੱਜ ਹੋਵੇਗਾ ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ, ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ
ਸਿੱਧੂ ਮੂਸੇਵਾਲਾ (Sidhu Moose Wala ) ਦਾ ਅੱਜ ਭੋਗ ਅਤੇ ਅੰਤਿਮ ਅਰਦਾਸ (Bhog And Antim Ardaas) ਹੈ । ਇਸ ਮੌਕੇ ਵੱਡੀ ਸੰਖਿਆ ‘ਚ ਲੋਕ ਪਹੁੰਚ ਸਕਦੇ ਹਨ । ਬੀਤੇ ਦਿਨ ਤੋਂ ਹੀ ਸਿੱਧੂ ਮੂਸੇਵਾਲਾ ਦੇ ਭੋਗ ਨੂੰ ਲੈ ਕੇ ਤਿਆਰੀ ਚੱਲ ਰਹੀ ਸੀ । ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ‘ਚ ਦੇਸ਼ ਵਿਦੇਸ਼ ਤੋਂ ਲੋਕ ਸ਼ਾਮਿਲ ਹੋ ਸਕਦੇ ਨੇ । ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਭ ਨੂੰ ਬੇਨਤੀ ਕੀਤੀ ਸੀ ਕਿ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਨ ਵਾਲੇ ਨੌਜਵਾਨ ਪੱਗਾਂ ਬੰਨ ਕੇ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ।
ਸਿੱਧੂ ਮੂਸੇਵਾਲਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿਖੇ ਹੋਵੇਗੀ । ਇਸ ਮੌਕੇ ਇੱਕ ਲੱਖ ਦੇ ਕਰੀਬ ਲੋਕਾਂ ਦੇ ਮਾਨਸਾ ਪਹੁੰਚਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ।
Image Source: Twitter
ਹੋਰ ਪੜ੍ਹੋ : ‘ਧਾਕੜ’ ਫ਼ਿਲਮ ਦੇ ਫਲਾਪ ਹੋਣ ‘ਤੇ ਕੰਗਨਾ ਨੇ ਤੋੜੀ ਚੁੱਪ, ਖੁਦ ਨੂੰ ਦੱਸਿਆ ਬਾਕਸ ਆਫਿਸ ਦੀ ਕਵੀਨ
ਮਰਹੂਮ ਗਾਇਕ ਮੂਸੇਵਾਲਾ ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਦੇ ਨਾਲ ਆਖ਼ਰੀ ਵਿਦਾਇਗੀ ਦਿੱਤੀ । ਕੋਈ ਨਹੀਂ ਸੋਚ ਸਕਦਾ ਸੀ ਕਿ ਉਹ ਦੁਨੀਆ ਨੂੰ 28 ਸਾਲ ਦੀ ਉਮਰ ਵਿੱਚ ਅਲਵਿਦਾ ਕਹਿ ਜਾਣਗੇ। ਸਿੱਧੂ ਮੂਸੇਵਾਲਾ ਦੇ ਦਿਹਾਂਤ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਭਾਰੀ ਰੋਸ ਹੈ ਅਤੇ ਉਹ ਮੁਲਜਮਾਂ ਖਿਲਾਫ ਕਰੜੀ ਕਾਰਵਾਈ ਦੀ ਮੰਗ ਕਰ ਰਹੇ ਹਨ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਇਸੇ ਮਹੀਨੇ ਵਿਆਹ ਵੀ ਸੀ ।
image From instagram
ਇਸ ਤੋਂ ਪਹਿਲਾਂ ਇਲੈਕਸ਼ਨ ਦੇ ਚੱਲਦਿਆਂ ਵਿਆਹ ਮੁਲਤਵੀ ਕਰ ਦਿੱਤਾ ਗਿਆ ਸੀ । ਪਰ ਕਿਸੇ ਨੂੰ ਕੀ ਪਤਾ ਸੀ ਕਿ ਭਰ ਜਵਾਨੀ ‘ਚ ਸਿਹਰਿਆਂ ਦੀ ਬਜਾਏ ਮਾਪਿਆਂ ਨੂੰ ਉਸ ਦੀ ਅਰਥੀ ਦਾ ਬੋਝ ਬੁਢਾਪੇ ਵੇਲੇ ਉਨ੍ਹਾਂ ਦੇ ਮੋਢਿਆਂ ‘ਤੇ ਪਵੇਗਾ ।
View this post on Instagram