ਟਮਾਟਰ ਸਿਰਫ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ ਬਲਕਿ ਕਈ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ

Reported by: PTC Punjabi Desk | Edited by: Rupinder Kaler  |  December 31st 2020 07:07 PM |  Updated: December 31st 2020 07:10 PM

ਟਮਾਟਰ ਸਿਰਫ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ ਬਲਕਿ ਕਈ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ

ਟਮਾਟਰਾਂ ਦਾ ਜੂਸ ਸਰੀਰ ਲਈ ਬਹੁਤ ਫ਼ਾਇਦੇਮੰਦ ਹੈ। ਹਾਲ ਹੀ 'ਚ ਹੋਈ ਇਕ ਖੋਜ 'ਚ ਪਤਾ ਲੱਗਾ ਹੈ ਕਿ ਟਮਾਟਰ ਦਾ ਜੂਸ ਪੀਣ ਨਾਲ ਹਾਰਟ ਅਟੈਕ ਦਾ ਖ਼ਤਰਾ ਘੱਟ ਹੁੰਦਾ ਹੈ। ਇਹ ਖੋਜ 'ਜਰਨਲ ਆਫ ਫੂਡ ਸਾਇੰਸ ਐਂਡ ਨਿਊਟ੍ਰੀਸ਼ਨ' 'ਚ ਛਾਪੀ ਗਈ ਹੈ। ਇਕ ਗਲਾਸ ਟਮਾਟਰ ਦਾ ਜੂਸ ਬਿਨਾਂ ਨਮਕ ਤੋਂ ਪੀਂਦੇ ਹੋ ਤਾਂ ਤੁਸੀਂ ਹਾਰਟ ਅਟੈਕ ਦੇ ਖ਼ਤਰੇ ਨੂੰ ਕਾਫ਼ੀ ਹੱਦ ਤਕ ਘੱਟ ਕਰ ਸਕਦੇ ਹੋ।

ਹੋਰ ਪੜ੍ਹੋ :

tomato-juice

ਜਾਪਾਨ ਸਥਿਤ ਟੋਕੀਓ ਮੈਡੀਕਲ ਐਂਡ ਡੈਂਟਲ ਯੂਨੀਵਰਸਿਟੀ 'ਚ ਹੋਈ ਖੋਜ 'ਚ ਲਗਪਗ 500 ਲੋਕਾਂ ਨੂੰ ਸ਼ਾਮਿਲ ਕੀਤਾ ਗਿਆ, ਜਿਨ੍ਹਾਂ 'ਚ 184 ਮਰਦ ਤੇ 297 ਔਰਤਾਂ ਸਨ। ਖੋਜਕਰਤਾਵਾਂ ਨੇ ਦੱਸਿਆ ਕਿ ਰੋਜ਼ਾਨਾ ਟਮਾਟਰ ਦਾ ਜੂਸ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਦੇ ਸ਼ਿਕਾਰ 94 ਲੋਕਾਂ ਦਾ ਬਲੱਡ ਪ੍ਰੈਸ਼ਰ ਕੰਟਰੋਲ ਹੋਇਆ। ਸਲਾਦ 'ਚ ਕੱਚੇ ਟਮਾਟਰ ਖਾਓ। ਇਸ ਦੀ ਸਬਜ਼ੀ, ਗ੍ਰੇਵੀ ਆਦਿ 'ਚ ਵਰਤੋਂ ਕਰੋ।

ਧਿਆਨ ਰੱਖੋ ਕਿ ਟੋਮਾਟੋ ਕੇਚਅੱਪ ਤੇ ਸੌਸ ਵਿਚ ਬਹੁਤ ਜ਼ਿਆਦਾ ਮਾਤਰਾ 'ਚ ਚੀਨੀ ਤੇ ਪ੍ਰੀਜ਼ਰਵੇਟਿਵਜ਼ ਮਿਲਾਏ ਜਾਂਦੇ ਹਨ। ਇਸ ਲਈ ਇਸ ਦਾ ਸੇਵਨ ਫ਼ਾਇਦੇਮੰਦ ਨਹੀਂ ਹੋਵੇਗਾ। ਟਮਾਟਰ ਵਿਚ ਭਰਪੂਰ ਮਾਤਰਾ 'ਚ ਫਾਈਬਰ ਹੁੰਦਾ ਹੈ।

ਇਸ ਤੋਂ ਇਲਾਵਾ ਇਸ 'ਚ ਇਕ ਖ਼ਾਸ ਤੱਤ 'ਨਿਆਸਿਨ' ਹੁੰਦਾ ਹੈ। ਨਿਆਸਿਨ ਤੱਤ ਵਾਲੀਆਂ ਚੀਜ਼ਾਂ ਦਾ ਸੇਵਨ ਦਿਲ ਲਈ ਬਹੁਤ ਫ਼ਾਇਦੇਮੰਦ ਹੈ, ਕਿਉਂਕਿ ਇਹ ਖ਼ੂਨ ਵਿਚ ਕੋਲੈਸਟਰੋਲ ਦੇ ਪੱਧਰ ਨੂੰ ਘੱਟ ਕਰਦਾ ਹੈ। ਇਸ ਤੋਂ ਇਲਾਵਾ ਟਮਾਟਰ 'ਚ ਕਈ ਐਂਟੀਐਕਸੀਡੈਂਟ ਵੀ ਹੁੰਦੇ ਹਨ, ਜਿਨ੍ਹਾਂ 'ਚ ਬੀਟਾ ਕੈਰੋਟੀਨ, ਲਾਈਕੋਪੀਨ ਤੇ ਸਾਇੰਟੋਨਿਊਟ੍ਰੀਐਂਟ ਮੁੱਖ ਹਨ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network