ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਆਪਣੀ ਨਵ-ਜਨਮੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਪ੍ਰਸ਼ੰਸਕ ਦੇ ਰਹੇ ਵਧਾਈ
ਅਦਾਕਾਰਾ ਦ੍ਰਿਸ਼ਟੀ ਗਰੇਵਾਲ (Drishtii Garewal) ਦੇ ਘਰ ਕੁਝ ਦਿਨ ਪਹਿਲਾਂ ਬੱਚੀ (New Born Baby)ਨੇ ਜਨਮ ਲਿਆ ਹੈ । ਜਿਸ ਤੋਂ ਬਾਅਦ ਅਦਾਕਾਰਾ ਆਪਣੀ ਬੱਚੀ ਦੇ ਨਾਲ ਕੁਆਲਿਟੀ ਟਾਈਮ ਬਿਤਾ ਰਹੀ ਹੈ ਅਤੇ ਉਸ ਦੀ ਦੇਖਭਾਲ ‘ਚ ਜੁਟੀ ਹੋਈ ਹੈ । ਅਦਾਕਾਰਾ ਆਪਣੀ ਨਵ-ਜਨਮੀ ਧੀ ਦੇ ਨਾਲ ਤਸਵੀਰਾਂ ਵੀ ਸ਼ੇਅਰ ਕਰਦੀ ਰਹਿੰਦੀ ਹੈ ।
ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਆਪਣੀ ਧੀ ਦੇ ਨਾਲ ਖੇਤਾਂ ਚੋਂ ਫਲ ਤੋੜਦੀ ਆਈ ਨਜ਼ਰ, ਅਦਾਕਾਰਾ ਨੇ ਵੀਡੀਓ ਕੀਤਾ ਸਾਂਝਾ
ਬੀਤੇ ਦਿਨੀਂ ਅਦਾਕਾਰਾ ਨੇ ਆਪਣੀ ਧੀ ਦਾ ਹੱਥ ਵਿਖਾਉਂਦੇ ਹੋਏ ਆਪਣੀ ਧੀ ਦੀ ਪਹਿਲੀ ਝਲਕ ਦਰਸ਼ਕਾਂ ਨੂੰ ਵਿਖਾਈ ਸੀ । ਜਿਸ ਤੋਂ ਬਾਅਦ ਅਦਾਕਾਰਾ ਨੇ ਮੁੜ ਤੋਂ ਧੀ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਆਪਣੀ ਧੀ ਦੇ ਨਾਲ ਦਿਖਾਈ ਦੇ ਰਹੀ ਹੈ । ਇਨ੍ਹਾਂ ਤਸਵੀਰਾਂ ‘ਚ ਉਸ ਦੀ ਮਾਂ ਵੀ ਉਸ ਦੇ ਨਾਲ ਦਿਖਾਈ ਦੇ ਰਹੀ ਹੈ । ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆਂ ‘ਥ੍ਰੀ ਜੈਨਰੇਸ਼ਨ’ ।
ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੀ ਪਹਿਲੀ ਔਲਾਦ
ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਘਰ ਔਲਾਦ ਦੇ ਰੂਪ ‘ਚ ਪਹਿਲੀ ਧੀ ਨੇ ਜਨਮ ਲਿਆ ਹੈ । ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਵਿਆਹ ਕਰਵਾਇਆ ਸੀ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ।ਅਦਾਕਾਰਾ ਨੇ ਅਭੈ ਅੱਤਰੀ ਦੇ ਨਾਲ ਵਿਆਹ ਕਰਵਾਇਆ ਹੈ । ਜੋ ਕਿ ਇੱਕ ਵਧੀਆ ਅਦਾਕਾਰ ਹੈ ।
ਹੁਣ ਤੱਕ ਕਈ ਫ਼ਿਲਮਾਂ ਅਤੇ ਟੀਵੀ ਸੀਰੀਅਲਸ ‘ਚ ਨਜ਼ਰ ਆ ਚੁੱਕਿਆ ਹੈ । ਸੋਸ਼ਲ ਮੀਡੀਆ ‘ਤੇ ਦੋਵੇਂ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਅਦਾਕਾਰਾ ਆਪਣਾ ਬਲੌਗ ਵੀ ਚਲਾਉਂਦੀ ਹੈ।ਹਾਲ ਹੀ ‘ਚ ਉਹ ਦਿਲਜੀਤ ਦੋਸਾਂਝ ਦੀ ਫ਼ਿਲਮ ‘ਜੋੜੀ’ ‘ਚ ਵੀ ਨਜ਼ਰ ਆਈ ਸੀ ।
- PTC PUNJABI