ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਦੁਬਈ ‘ਚ ਮਨਾ ਰਹੇ ਵੈਕੇਸ਼ਨ, ਅਦਾਕਾਰਾ ਨੇ ਤਸਵੀਰਾਂ ਕੀਤੀਆਂ ਸਾਂਝੀਆਂ
ਹਰਦੀਪ ਗਿੱਲ (Hardip Gill) ਅਤੇ ਅਨੀਤਾ ਦੇਵਗਨ(Anita Devgan) ਇਨ੍ਹੀਂ ਦਿਨੀਂ ਕਈ ਫ਼ਿਲਮਾਂ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਪਰ ਇਸ ਰੁੱਝੇ ਹੋਏ ਸ਼ੈਡਿਊਲ ਚੋਂ ਉਹ ਕੁਝ ਸਮਾਂ ਆਪਣੇ ਲਈ ਕੱਢ ਹੀ ਲੈਂਦੇ ਹਨ। ਹੁਣ ਅਦਾਕਾਰਾ ਅਨੀਤਾ ਦੇਵਗਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦੁਬਈ ਵੈਕੇਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਅਦਾਕਾਰਾ ਦੁਬਈ ਦੇ ਮਾਰੂਥਲ ‘ਚ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ।
ਹੋਰ ਪੜ੍ਹੋ : ਗੁਰਦਾਸ ਮਾਨ ਦਾ ਪੋਤਾ ਤਿੰਨ ਮਹੀਨੇ ਦਾ ਹੋਇਆ, ਨੂੰਹ ਨੇ ਬੇਟੇ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ
ਇਸ ਤੋਂ ਇਲਾਵਾ ਅਦਾਕਾਰਾ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਅਨੀਤਾ ਦੇਵਗਨ ਨੇ ਲਿਖਿਆ ‘ਵੈਕੇਸ਼ਨ ਮੋਡ’ । ਇਸ ਵੀਡੀਓ ਨੂੰ ਵੀ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ।
ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਨੇ ਕਈ ਫ਼ਿਲਮਾਂ ‘ਚ ਇੱਕਠੇ ਕੀਤਾ ਕੰਮ
ਹਰਦੀਪ ਗਿੱਲ ਅਤੇ ਅਨੀਤਾ ਦੇਵਗਨ ਨੇ ਕਈ ਫ਼ਿਲਮਾਂ ‘ਚ ਇੱਕਠਿਆਂ ਕੰਮ ਕੀਤਾ ਹੈ । ਦੋਵਾਂ ਦੀ ਅਦਾਕਾਰੀ ਬਾਕਮਾਲ ਹੈ । ਦੋਵਾਂ ਨੇ ਇੱਕਠਿਆਂ ਹੀ ਥਿਏਟਰ ਕੀਤਾ ਸੀ, ਇਸੇ ਦੌਰਾਨ ਦੋਵਾਂ ਦੀ ਮੁਲਾਕਾਤ ਹੋਈ ਸੀ ਅਤੇ ਜਿਸ ਤੋਂ ਬਾਅਦ ਦੋਵਾਂ ਨੇ ਇੱਕ ਦੂਜੇ ਨੂੰ ਆਪਣਾ ਹਮਸਫ਼ਰ ਬਣਾ ਲਿਆ ਸੀ । ਅਨੀਤਾ ਦੇਵਗਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ‘ਤੇ ਆਉਣ ਵਾਲੇ ਸੀਰੀਅਲ ‘ਪੜ੍ਹ ਕੇ ਜਮਾਤਾਂ ਚਾਰ ਪੰਚਣੀ ਪਿੰਡ ਦੀ ਬਣੀ’ ਦੇ ਨਾਲ ਕੀਤੀ ਸੀ ।
ਜਿਸ ਤੋਂ ਬਾਅਦ ਅਨੀਤਾ ਦੇਵਗਨ ਅਨੇਕਾਂ ਹੀ ਟੀਵੀ ਸੀਰੀਅਲਸ ਅਤੇ ਫ਼ਿਲਮਾਂ ‘ਚ ਨਜ਼ਰ ਆਈ ਅਤੇ ਅੱਜ ਕੱਲ੍ਹ ਹਰ ਦੂਜੀ ਫ਼ਿਲਮ ‘ਚ ਉਹ ਨਜ਼ਰ ਆ ਰਹੇ ਹਨ । ਹਰਦੀਪ ਗਿੱਲ ਵੀ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਵਿਖਾ ਰਹੇ ਹਨ ।ਦੋਵਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਭਾਵੇਂ ਉਹ ਕਾਮਿਕ ਕਿਰਦਾਰ ਹੋਣ, ਸੰਜੀਦਾ ਜਾਂ ਫਿਰ ਨੈਗੇਟਿਵ ਕਿਰਦਾਰ ਹੋਣ । ਹਰ ਤਰ੍ਹਾਂ ਦੇ ਕਿਰਦਾਰ ਨਿਭਾ ਕੇ ਇਸ ਜੋੜੀ ਨੇ ਵਾਹ-ਵਾਹੀ ਖੱਟੀ ਹੈ ।
- PTC PUNJABI